Punjab News: ਖਨੌਰੀ ਬਾਰਡਰ ਤੋਂ ਦੁਖ਼ਦਾਈ ਖ਼ਬਰ, ਸੜਕ ਹਾਦਸੇ ਵਿਚ ਕਿਸਾਨ ਦੀ ਹੋਈ ਮੌਤ
Published : Feb 12, 2025, 11:19 am IST
Updated : Feb 12, 2025, 12:53 pm IST
SHARE ARTICLE
Farmer died in a road accident Khanuri border News in punjabi
Farmer died in a road accident Khanuri border News in punjabi

Punjab News: ਖਨੌਰੀ ਬਾਰਡਰ ਤੋਂ ਪੀਜੀਆਈ ਲੈਣ ਜਾ ਰਿਹਾ ਸੀ ਦਵਾਈ

Farmer died in a road accident Khanuri border News: ਖਨੌਰੀ ਬਾਰਡਰ ਤੋਂ ਇਕ ਹੋਰ ਦੁਖਦਾਈ ਖ਼ਬਰ ਸਾਹਮਣੇ ਆ ਰਹੀ ਹੈ। ਇਥੇ ਇਕ ਕਿਸਾਨ ਦੀ ਸੜਕ ਹਾਦਸੇ ਵਿਚ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਚਰਨਜੀਤ ਸਿੰਘ ਕਾਲਾ (48 ਸਾਲ) ਪੁੱਤਰ ਸ.ਮੋਹਰ ਸਿੰਘ ਵਜੋਂ ਹੋਈ ਹੈ। ਮ੍ਰਿਤਕ ਪਿੰਡ ਬਡਵਾਲਾ ਤਹਿ. ਬੱਸੀ ਪਠਾਣਾ ਜ਼ਿਲ੍ਹਾ ਫ਼ਤਿਹਗੜ੍ਹ ਸਾਹਿਬ ਦਾ ਰਹਿਣ ਵਾਲਾ ਸੀ।

ਜਾਣਕਾਰੀ ਅਨੁਸਾਰ ਖਨੌਰੀ ਮੋਰਚੇ ਤੋਂ ਪੀ.ਜੀ.ਆਈ ਚੰਡੀਗੜ੍ਹ ਤੋਂ ਆਪਣੀ ਕਿਡਨੀਆਂ ਦੀ ਦਵਾਈ ਲੈ ਕੇ ਆ ਰਹੇ ਕਿਸਾਨ ਦਾ ਰਸਤੇ ਵਿੱਚ ਅਵਾਰਾ ਪਸ਼ੂ ਅੱਗੇ ਆਉਣ ਕਾਰਨ ਐਕਸੀਡੈਂਟ ਹੋ ਗਿਆ।

ਮੌਕੇ 'ਤੇ ਪਹੁੰਚੀ ਸੜਕ ਸੁਰੱਖਿਆ ਫ਼ੋਰਸ ਵੱਲੋਂ ਉਨ੍ਹਾਂ ਨੂੰ ਸਰਕਾਰੀ ਹਸਪਤਾਲ ਸੈਕਟਰ 16 ਵਿਖੇ ਦਾਖ਼ਲ ਕਰਵਾਇਆ ਗਿਆ। ਜਿੱਥੇ ਉਹਨਾਂ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਪੀ.ਜੀ.ਆਈ ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ। ਜਿਥੇ ਉਹਨਾਂ ਦੀ ਇਲਾਜ ਦੌਰਾਨ ਬੀਤੀ ਰਾਤ ਮੌਤ ਹੋ ਗਈ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement