Moga News : ਮੋਗਾ ’ਚ ਦਿਨ ਦਿਹਾੜੇ ਦੋ ਮੋਟਰਸਾਈਕਲ ਸਵਾਰਾਂ ਨੇ ਚਲਾਈਆਂ ਗੋਲੀਆਂ 

By : BALJINDERK

Published : Feb 12, 2025, 6:47 pm IST
Updated : Feb 12, 2025, 6:47 pm IST
SHARE ARTICLE
ਜਾਣਕਾਰੀ ਦਿੰਦੇ ਹੋਏ ਮਕਾਨ ਦੇ ਮਾਲਕ ਬਲੌਰ ਸਿੰਘ
ਜਾਣਕਾਰੀ ਦਿੰਦੇ ਹੋਏ ਮਕਾਨ ਦੇ ਮਾਲਕ ਬਲੌਰ ਸਿੰਘ

Moga News: ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਹੋਏ ਫ਼ਰਾਰ, ਪੁਲਿਸ ਜਾਂਚ ਵਿਚ ਜੁਟੀ

Moga News in Punjabi : ਮੋਗਾ ਜ਼ਿਲ੍ਹਾ ਦੇ ਪਿੰਡ ਡਾਲਾ ਵਿਖੇ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣਿਆ ਜਦੋਂ ਇੱਕ ਘਰ ਦੇ ਬਾਹਰ ਦੋ ਅਣਪਛਾਤੇ ਵਿਅਕਤੀਆਂ ਜਿੰਨੇ ਮੂੰਹ ਬੰਨੇ ਹੋਏ ਸਨ ਅਤੇ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਅਤੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾ ਦਿੱਤੀਆਂ। ਮੌਕੇ ’ਤੇ ਪਹੁੰਚੀ ਪੁਲਿਸ ਜਾਂਚ ਵਿਚ ਜੁਟੀ ਹੋਈ ਹੈ। 

1

ਜਾਣਕਾਰੀ ਦਿੰਦੇ ਹੋਏ ਮਕਾਨ ਦੇ ਮਾਲਕ ਬਲੌਰ ਸਿੰਘ ਨੇ ਕਿਹਾ ਕਿ ਉਹਨਾਂ ਦਾ ਪਰਿਵਾਰ ਗੁਰਦੁਆਰਾ ਸਾਹਿਬ ਗਿਆ ਹੋਇਆ ਸੀ, ਪਿੱਛੋਂ ਦੋ ਅਣਪਛਾਤੇ ਮੂੰਹ ਬੰਨ ਕੇ ਆਏ ਮੋਟਰਸਾਈਕਲ ਸਵਾਰਾਂ ਨੇ ਘਰ ਦੇ ਬਾਹਰ ਤਿੰਨ ਤੋਂ ਚਾਰ ਗੋਲੀਆਂ ਚਲਾਈਆਂ ਅਤੇ ਮੌਕੇ ਤੋਂ ਫ਼ਰਾਰ ਹੋ ਗਏ। ਉਹਨਾਂ ਦੇ ਮੋਟਰ ਸਾਈਕਲ ’ਤੇ ਕੋਈ ਨੰਬਰ ਪਲੇਟ ਨਹੀਂ ਲੱਗੀ ਹੋਈ ਸੀ ਸਾਡੀ ਕਿਸੇ ਨਾਲ ਕੋਈ ਵੀ ਦੁਸ਼ਮਣੀ ਨਹੀਂ ਹੈ ਅਤੇ ਨਾ ਹੀ ਕੋਈ ਪੈਸੇ ਦਾ ਲੈਣ ਦੇਣ ਹੈ ਉਥੇ ਹੀ ਉਹਨਾਂ ਨੇ ਕਿਹਾ ਕਿ ਮੈਂ ਅਤੇ ਮੇਰਾ ਬੇਟਾ ਡੇਢ ਸਾਲ ਪਹਿਲਾਂ ਹੀ ਕੈਨੇਡਾ ਤੋਂ ਵਾਪਸ ਆਏ ਹਾਂ ਅਤੇ ਸਾਡਾ ਕਿਸੇ ਨਾਲ ਵੀ ਕੋਈ ਝਗੜਾ ਨਹੀਂ ਹੋਇਆ।  ਮੌਕੇ ’ਤੇ ਪੁਲਿਸ ਵੱਲੋਂ ਪਹੁੰਚ ਕੇ ਸੀਸੀਟੀਵੀ ਕੈਮਰੇ ਖੰਗਾਲੇ ਜਾ ਰਹੇ ਹਨ ਅਤੇ ਜਾਂਚ ਕੀਤੀ ਜਾ ਰਹੀ ਹੈ।
 

(For more news apart from Two motorcyclists opened fire in Moga in broad daylight News in Punjabi, stay tuned to Rozana Spokesman)

Location: India, Punjab, Moga

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement