ਬਠਿੰਡਾ ਅਦਾਲਤ ਨੇ ਬਲਾਤਕਾਰ ਦੇ ਦੋਸ਼ੀ ਥਾਣੇਦਾਰ ਗੁਰਵਿੰਦਰ ਸਿੰਘ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

By : JAGDISH

Published : Feb 12, 2026, 12:17 pm IST
Updated : Feb 12, 2026, 12:17 pm IST
SHARE ARTICLE
Bathinda court sentences police constable Gurvinder Singh to life imprisonment for rape
Bathinda court sentences police constable Gurvinder Singh to life imprisonment for rape

ਪੀੜਤਾ ਨੂੰ ਗੈਂਗਸਟਰਾਂ ਵੱਲੋਂ ਜਾਨੋਂ ਮਾਰਨ ਦੀ ਵੀ ਦਿੱਤੀ ਗਈ ਸੀ ਧਮਕੀ

ਬਠਿੰਡਾ : ਬਠਿੰਡਾ ਦੀ ਜ਼ਿਲ੍ਹਾ ਅਦਾਲਤ ਨੇ ਸੀ.ਆਈ.ਏ. ਦੇ ਥਾਣੇਦਾਰ ਗੁਰਵਿੰਦਰ ਸਿੰਘ ਨੂੰ ਬਲਾਤਕਾਰ ਦੇ ਇੱਕ ਮਾਮਲੇ ਵਿੱਚ ਬੁੱਧਵਾਰ ਨੂੰ ਉਮਰਕੈਦ ਦੀ ਸਜ਼ਾ ਸੁਣਾਈ ਹੈ । ਇਹ ਮਾਮਲਾ ਮਈ 2021 ਦਾ ਹੈ, ਜਿਸ ਦੀ ਸੁਣਵਾਈ ਪਿਛਲੇ ਚਾਰ ਸਾਲਾਂ ਤੋਂ ਚੱਲ ਰਹੀ ਸੀ।ਮੁੱਖ ਗਵਾਹ ਨੇ ਦੱਸਿਆ ਕਿ ਮਈ 2021 ਵਿੱਚ ਥਾਣੇਦਾਰ ਗੁਰਵਿੰਦਰ ਸਿੰਘ ਨੇ ਪੀੜਤ ਔਰਤ ਦੇ ਬੇਟੇ ਵਿਰੁੱਧ ਥਾਣਾ ਕੈਂਟ ਵਿੱਚ ਨਸ਼ਾ ਤਸਕਰੀ ਦਾ ਕੇਸ ਦਰਜ ਕੀਤਾ ਸੀ । ਇਸ ਤੋਂ ਬਾਅਦ ਉਸ ਨੇ ਔਰਤ 'ਤੇ ਸਰੀਰਕ ਸਬੰਧ ਬਣਾਉਣ ਲਈ ਦਬਾਅ ਪਾਉਣਾ ਸ਼ੁਰੂ ਕਰ ਦਿੱਤਾ।

ਗਵਾਹ ਅਨੁਸਾਰ ਥਾਣੇਦਾਰ ਨੇ ਪਹਿਲਾਂ 10 ਮਈ ਨੂੰ ਆਪਣੀ ਗੱਡੀ ਵਿੱਚ ਔਰਤ ਨਾਲ ਬਲਾਤਕਾਰ ਕੀਤਾ। ਅਗਲੇ ਦਿਨ ਰਾਤ ਨੂੰ ਉਹ ਔਰਤ ਦੇ ਘਰ ਪਹੁੰਚਿਆ ਅਤੇ ਜ਼ਬਰਦਸਤੀ ਸਬੰਧ ਬਣਾਉਣ ਦੀ ਕੋਸ਼ਿਸ਼ ਕੀਤੀ। ਔਰਤ ਦੇ ਸ਼ੋਰ ਮਚਾਉਣ 'ਤੇ ਉਸ ਦੇ ਪਰਿਵਾਰ ਵਾਲਿਆਂ ਅਤੇ ਪਿੰਡ ਵਾਸੀਆਂ ਨੇ ਥਾਣੇਦਾਰ ਨੂੰ ਮੌਕੇ 'ਤੇ ਹੀ ਫੜ ਲਿਆ ਅਤੇ ਥਾਣਾ ਨਥਾਣਾ ਪੁਲਿਸ ਦੇ ਹਵਾਲੇ ਕਰ ਦਿੱਤਾ।

ਇਸ ਤੋਂ ਬਾਅਦ ਥਾਣਾ ਨਥਾਣਾ ਪੁਲਿਸ ਨੇ ਗੁਰਵਿੰਦਰ ਸਿੰਘ ਵਿਰੁੱਧ ਬਲਾਤਕਾਰ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕੀਤਾ ਸੀ। ਇਸ ਮਾਮਲੇ ਦੀ ਅਦਾਲਤ ਵਿੱਚ ਪਿਛਲੇ ਚਾਰ ਸਾਲਾਂ ਤੋਂ ਸੁਣਵਾਈ ਚੱਲ ਰਹੀ ਸੀ। ਗਵਾਹ ਨੇ ਇਹ ਵੀ ਦੱਸਿਆ ਕਿ ਕੇਸ ਦੀ ਟਰਾਇਲ ਦੌਰਾਨ ਉਸ ਨੂੰ ਅਤੇ ਪੀੜਤਾ ਨੂੰ ਗੈਂਗਸਟਰਾਂ ਵੱਲੋਂ ਜਾਨ ਤੋਂ ਮਾਰਨ ਦੀਆਂ ਧਮਕੀਆਂ ਮਿਲੀਆਂ ਸਨ ਤਾਂ ਜੋ ਉਹ ਕੇਸ ਤੋਂ ਹਟ ਜਾਣ। ਜਦਕਿ ਉਨ੍ਹਾਂ ਨੇ ਅੰਤ ਤੱਕ ਕਾਨੂੰਨੀ ਲੜਾਈ ਲੜੀ ਅਤੇ ਦੋਸ਼ੀ ਨੂੰ ਉਮਰਕੈਦ ਦੀ ਸਜ਼ਾ ਦਿਵਾਈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement