Ludhiana News: ਲੁਧਿਆਣਾ ਵਿੱਚ ਬੀਬੀਏ ਦੇ ਵਿਦਿਆਰਥੀ ਦੀ ਹਾਦਸੇ ਵਿਚ ਮੌਤ
Published : Feb 12, 2026, 11:10 am IST
Updated : Feb 12, 2026, 11:13 am IST
SHARE ARTICLE
Ludhiana Murder News
Ludhiana Murder News

Ludhiana News: ਹਾਦਸੇ ਵਿਚ ਮ੍ਰਿਤਕ ਦਾ ਦੋਸਤ ਹੋਇਆ ਗੰਭੀਰ ਜ਼ਖ਼ਮੀ

ਲੁਧਿਆਣਾ ਦੇ ਸਰਾਭਾ ਨਗਰ ਵਿਚ ਮੰਗਲਵਾਰ (10 ਫਰਵਰੀ) ਨੂੰ ਇਕ ਰੂਬੀਕਨ ਅਤੇ ਇੱਕ ਯਾਮਾਹਾ R15 ਬਾਈਕ ਦੀ ਆਪਸ ਵਿਚ ਟੱਕਰ ਹੋ ਗਈ। ਇਸ ਹਾਦਸੇ ਵਿਚ ਬਾਈਕ ਸਵਾਰ ਇਕ ਨੌਜਵਾਨ ਦੀ ਮੌਤ ਹੋ ਗਈ ਜਦਕਿ ਇਕ ਨੌਜਵਾਨ ਗੰਭੀਰ ਜ਼ਖ਼ਮੀ ਹੋ ਗਿਆ। ਮ੍ਰਿਤਕ ਦੀ ਪਛਾਣ ਲਕਸ਼ਯ ਵਜੋਂ ਹੋਈ ਹੈ। ਜੋ ਕਿ ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਬੀਬੀਏ ਪਹਿਲੇ ਸਾਲ ਦਾ ਵਿਦਿਆਰਥੀ ਸੀ। 

ਇਸ ਭਿਆਨਕ ਟੱਕਰ ਦੀ ਸੀਸੀਟੀਵੀ ਫੁਟੇਜ ਸਾਹਮਣੇ ਆਈ ਹੈ। ਇਸ ਵਿੱਚ ਰੂਬੀਕਨ ਸੜਕ ਦੇ ਸੱਜੇ ਪਾਸੇ ਮੁੜਦੀ ਦਿਖਾਈ ਦੇ ਰਹੀ ਹੈ। ਇਸ ਦੌਰਾਨ, ਸਾਹਮਣੇ ਤੋਂ ਆ ਰਹੀ ਇੱਕ ਤੇਜ਼ ਰਫ਼ਤਾਰ ਬਾਈਕ ਰੂਬੀਕਨ ਨਾਲ ਟਕਰਾ ਗਈ। 

ਪੁਲਿਸ ਜਾਂਚ ਤੋਂ ਪਤਾ ਲੱਗਾ ਹੈ ਕਿ ਹਾਦਸੇ ਸਮੇਂ ਰੂਬੀਕਨ ਨੂੰ ਜਿਮ ਟ੍ਰੇਨਰ ਸ਼ਿਵਾ ਸਚਦੇਵਾ ਚਲਾ ਰਿਹਾ ਸੀ। ਪੁਲਿਸ ਨੇ ਸ਼ਿਵਾ ਨੂੰ ਹਿਰਾਸਤ ਵਿੱਚ ਲੈ ਲਿਆ ਹੈ ਅਤੇ ਉਸ ਵਿਰੁੱਧ ਧਾਰਾ 106, 281, 125(A, B), ਅਤੇ 324(4)B ਦੇ ਤਹਿਤ ਐਫਆਈਆਰ ਦਰਜ ਕੀਤੀ ਹੈ।

ਰਿਪੋਰਟਾਂ ਅਨੁਸਾਰ, ਲੁਧਿਆਣਾ ਦੇ ਧਰਮਪੁਰਾ ਦਾ ਰਹਿਣ ਵਾਲਾ ਲਕਸ਼ਯ (18) ਮੰਗਲਵਾਰ ਨੂੰ ਆਪਣੇ ਦੋਸਤ ਸਕਸ਼ਮ (18) ਨਾਲ ਪੂਰੀ ਖਾਣ ਲਈ ਘਰੋਂ ਨਿਕਲਿਆ ਸੀ ਪਰ ਰਸਤੇ ਵਿਚ ਭਿਆਨਕ ਹਾਦਸਾ ਵਾਪਰ ਗਿਆ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement