ਮੋਗਾ ਅਦਾਲਤ ਨੇ ਨਸ਼ਾ ਤਸਕਰ ਲਵਹੀਰ ਸਿੰਘ ਨੂੰ ਸੁਣਾਈ 10 ਸਾਲ ਦੀ ਸਜ਼ਾ

By : JAGDISH

Published : Feb 12, 2026, 2:28 pm IST
Updated : Feb 12, 2026, 2:28 pm IST
SHARE ARTICLE
Moga court sentences drug smuggler Lovehir Singh to 10 years in prison
Moga court sentences drug smuggler Lovehir Singh to 10 years in prison

ਮੁਲਜ਼ਮ ਖ਼ਿਲਾਫ਼ ਥਾਣਾ ਪੰਜਤੂਰ 'ਚ 2023 'ਚ NDPS ਤਹਿਤ ਮਾਮਲਾ ਕੀਤਾ ਗਿਆ ਸੀ ਦਰਜ

ਮੋਗਾ : ਮੋਗਾ ਜ਼ਿਲ੍ਹੇ ਦੇ ਵਿਸ਼ੇਸ਼ ਜੱਜ ਬਿਸ਼ਨ ਸਰੂਪ ਦੀ ਅਦਾਲਤ ਨੇ ਹੈਰੋਇਨ ਅਤੇ ਨਸ਼ੀਲੇ ਪਦਾਰਥਾਂ ਦੇ ਇੱਕ ਮਾਮਲੇ ਵਿੱਚ ਦੋਸ਼ੀ ਠਹਿਰਾਏ ਗਏ ਲਵਹੀਰ ਨੂੰ 10 ਸਾਲ ਦੀ ਕੈਦ ਅਤੇ 1 ਲੱਖ ਰੁਪਏ ਦਾ ਜੁਰਮਾਨਾ ਕੀਤਾ ਗਿਆ ਹੈ। ਅਦਾਲਤ ਦੇ ਹੁਕਮਾਂ ਅਨੁਸਾਰ ਜੇਕਰ ਜੁਰਮਾਨਾ ਨਹੀਂ ਭਰਿਆ ਜਾਂਦਾ ਹੈ ਤਾਂ ਦੋਸ਼ੀ ਨੂੰ 1 ਸਾਲ ਦੀ ਵਾਧੂ ਕੈਦ ਕੱਟਣੀ ਪਵੇਗੀ।

ਇਹ ਮਾਮਲਾ ਲਗਭਗ ਦੋ ਸਾਲ ਪਹਿਲਾਂ ਫਤਿਹਗੜ੍ਹ ਪੰਜਤੂਰ ਪੁਲਿਸ ਸਟੇਸ਼ਨ ਵੱਲੋਂ ਦਰਜ ਕੀਤਾ ਗਿਆ ਸੀ। 10 ਦਸੰਬਰ 2023 ਨੂੰ ਪੁਲਿਸ ਨੇ ਸਥਾਨਕ ਗੈਸ ਏਜੰਸੀ ਦੇ ਨੇੜੇ ਗਲੀ ਵਿੱਚ ਇੱਕ ਸ਼ੱਕੀ ਨੂੰ ਪੈਦਲ ਜਾ ਰਹੇ ਇੱਕ ਵਿਅਕਤੀ ਨੂੰ ਰੋਕਿਆ ਸੀ । ਉਹ ਵਿਅਕਤੀ ਇੱਕ ਪਲਾਸਟਿਕ ਦਾ ਲਿਫਾਫਾ ਲੈ ਕੇ ਜਾ ਰਿਹਾ ਸੀ, ਜਿਸ ਨੂੰ ਉਸ ਨੇ ਪੁਲਿਸ ਪਾਰਟੀ ਨੂੰ ਦੇਖ ਕੇ ਇੱਕ ਪਾਸੇ ਸੁੱਟ ਦਿੱਤਾ।

ਪੁਲਿਸ ਨੇ ਜਦੋਂ ਲਿਫਾਫੇ ਦੀ ਤਲਾਸ਼ੀ ਲਈ ਜਿਸ ’ਚੋਂ ਹੈਰੋਇਨ ਅਤੇ ਨਸ਼ੀਲੀਆਂ ਗੋਲੀਆਂ ਬਰਾਮਦ ਹੋਈਆਂ। ਦੋਸ਼ੀ ਦੀ ਪਛਾਣ ਲਵਹੀਰ ਸਿੰਘ ਉਰਫ਼ ਲਵ ਵਜੋਂ ਹੋਈ, ਜੋ ਕਿ ਗੈਸ ਏਜੰਸੀ ਵਾਲੀ ਗਲੀ ਫਤਿਹਗੜ੍ਹ ਪੰਜਤੂਰ ਦਾ ਰਹਿਣ ਵਾਲਾ ਹੈ। ਉਸੇ ਦਿਨ 10 ਦਸੰਬਰ 2023 ਨੂੰ ਪੁਲਿਸ ਨੇ ਮੁਲਜ਼ਮ ਵਿਰੁੱਧ ਫਤਿਹਗੜ੍ਹ ਪੰਜਤੂਰ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਕੇਸ ਦਰਜ ਕੀਤਾ ਸੀ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement