ਕੈਪਟਨ ਸਰਕਾਰ ਅਪਣੇ ਵਾਅਦਿਆਂ ਤੋਂ ਭੱਜੀ ਤੇ ਅਕਾਲੀਆਂ ਨੇ ਕੀਤੇ ਘਪਲੇ : ਭਗਵੰਤ ਮਾਨ
Published : Mar 12, 2019, 11:57 am IST
Updated : Mar 12, 2019, 11:57 am IST
SHARE ARTICLE
Bhagwant Maan
Bhagwant Maan

ਆਮ ਆਦਮੀ ਪਾਰਟੀ ਪੰਜਾਬ ਨੇ ਬਿਜਲੀ ਅੰਦੋਲਨ ਰਾਹੀਂ ਸੂਬਾ ਪੱਧਰੀ ਰਣਨੀਤੀ ਦੇ ਅਧੀਨ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਲਈ ਵੋਟਾ ਮੰਗਣ..

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਨੇ ਬਿਜਲੀ ਅੰਦੋਲਨ ਰਾਹੀਂ ਸੂਬਾ ਪੱਧਰੀ ਰਣਨੀਤੀ ਦੇ ਅਧੀਨ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਲੋਕ ਸਭਾ ਚੋਣਾਂ ਲਈ ਵੋਟਾ ਮੰਗਣ ਆਏ ਸੱਤਾਧਾਰੀ ਕਾਂਗਰਸੀਆਂ ਸਮੇਤ ਅਕਾਲੀ ਦਲ ਅਤੇ ਭਾਜਪਾ ਦੇ ਆਗੂ ਉਮੀਦਵਾਰਾਂ ਨੂੰ ਪੁੱਛਣ ਕਿ ਪੰਜਾਬ ਵਿਚ ਦੇਸ਼ ਭਰ ‘ਚੋਂ ਸਭ ਤੋਂ ਮਹਿੰਗੀ ਬਿਜਲੀ ਕਿਉਂ ਹੈ ਅਤੇ ਹਰ ਘਰ ‘ਤੇ ਪੈ ਰਹੇ ਇਸ ਵਾਧੂ ਵਿੱਤੀ ਬੋਝ ਲਈ ਕੌਣ ਜ਼ਿੰਮੇਵਾਰ ਹੈ?

Electricity BillElectricity Bill

ਇਸ ਦੇ ਨਾਲ ਹੀ ਆਪ ਨੇ ਸੋਮਵਾਰ ਨੂੰ ਪੰਜਾਬ ਦੇ 18 ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਬਿਜਲੀ ਅੰਦੋਲਨ ਅਧੀਨ ਮੰਗ ਪੱਤਰ ਸੌਂਪੇ ਅਤੇ ਬਿਜਲੀ ਦਰਾਂ ਘੱਟ ਕਰਨ ਲਈ ਨਿੱਜੀ ਬਿਜਲੀ ਕੰਪਨੀਆਂ ਨਾਲ ਕੀਤੇ ਅਤਿ ਮਹਿੰਗੇ ਬਿਜਲੀ ਖਰੀਦ ਇਕਰਾਰਨਾਮੇ ਤੁਰੰਤ ਰੱਦ ਕਰਨ ਦੀ ਮੰਗ ਕੀਤੀ। ਆਪ ਹੈੱਡਕੁਆਰਟਰ ਤੋਂ ਜਾਰੀ ਬਿਆਨ ਰਾਹੀਂ ਪਾਰਟੀ ਦੇ ਸੂਬਾ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਬਠਿੰਡਾ ਥਰਮਲ ਪਲਾਂਟ ਬੰਦ ਕਰਨ ਅਤੇ ਬਾਕੀ ਸਰਕਾਰੀ ਥਰਮਲ ਪਲਾਂਟਾਂ ਦੀ ਬਿਜਲੀ ਉਤਪਾਦਨ ਸਮਰੱਥਾ ਘਟਾ ਕੇ ਪੰਜਾਬ ਨੂੰ ਪ੍ਰਾਈਵੇਟ ਬਿਜਲੀ ਕੰਪਨੀਆਂ ‘ਤੇ ਨਿਰਭਰ ਕਰ ਦਿੱਤਾ ਗਿਆ ਹੈ।

Captain Amrinder Singh Captain Amrinder Singh

ਮਾਨ ਅਨੁਸਾਰ ਪੰਜਾਬ ਅਤੇ ਪੰਜਾਬ ਦੇ ਲੋਕਾਂ ਨਾਲ ਪਿਛਲੀ ਬਾਦਲ ਸਰਕਾਰ ਵੱਲੋਂ ਬਿਜਲੀ ਸਰਪਲੱਸ ਕਰਨ ਦੇ ਨਾਂ ਹੇਠ ਅੱਜ ਤੱਕ ਦਾ ਸਭ ਤੋਂ ਵੱਡਾ ਘਪਲਾ ਕੀਤਾ ਗਿਆ। ਇਸ ਘਪਲੇ ਦੀ ਸਾਜ਼ਿਸ਼ ਤਹਿਤ ਜਿੱਥੇ ਸਰਕਾਰ ਨੇ ਥਰਮਲ ਪਲਾਂਟ ਬੰਦ ਕਰਕੇ ਹਜ਼ਾਰਾਂ ਦੀ ਗਿਣਤੀ ਵਿਚ ਲੋਕਾਂ ਕੋਲੋਂ ਰੋਜ਼ਗਾਰ ਖੋਹਿਆ ਹੈ, ਉਥੇ ਹੀ ਹਰ ਅਮੀਰ ਅਤੇ ਗਰੀਬ ਦੀ ਜੇਬ ‘ਤੇ ਡਾਕਾ ਮਾਰਿਆ ਹੈ।

Captain Amrinder Singh and Sunil jakharCaptain Govt ਉਨ੍ਹਾਂ ਦੋਸ਼ ਲਗਾਇਆ ਕਿ ਬਿਜਲੀ ਕੰਪਨੀਆਂ ਨਾਲ ਕੀਤੇ ਲੰਬੇ ਸਮਝੌਤਿਆਂ ਵਿਚ ਪਹਿਲਾਂ ਬਾਦਲ ਸਰਕਾਰ ਚਲਾ ਰਹੇ ਵੱਡੇ ਲੀਡਰਾਂ ਦੀ ਹਿੱਸਾ ਪੱਤੀ ਰਹੀ ਹੈ। ਕੈਪਟਨ ਸਰਕਾਰ ਵੀ ਲੋਕਾਂ ਨਾਲ ਵਾਅਦੇ ਕਰਕੇ ਇਨ੍ਹਾਂ ਸਮਝੌਤਿਆਂ ਨੂੰ ਰੱਦ ਕਰਨ ਅਤੇ ਮਿਲੀਭੁਗਤ ਦੀ ਜਾਂਚ ਕਰਨ ਤੋਂ ਭੱਜ ਚੁੱਕੀ ਹੈ ਪਰ ਆਦਮੀ ਪਾਰਟੀ ਚੁੱਪ ਨਹੀਂ ਬੈਠੇਗੀ ਅਤੇ ਇਸ ਜੰਗੀ ਨੂੰ ਜਾਰੀ ਰੱਖੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement