ਡਾ. ਧਰਮਵੀਰ ਗਾਂਧੀ ਨੇ ਬਣਾਈ ‘ਨਵਾਂ ਪੰਜਾਬ ਪਾਰਟੀ’
Published : Mar 12, 2019, 12:07 pm IST
Updated : Mar 12, 2019, 12:07 pm IST
SHARE ARTICLE
Dr. Dharmaveer Gandhi
Dr. Dharmaveer Gandhi

ਪਟਿਆਲਾ ਤੋਂ ਐੱਮਪੀ ਤੇ ਆਮ ਆਦਮੀ ਪਾਰਟੀ ਦੇ ਆਗੂ ਡਾ. ਧਰਮਵੀਰ ਗਾਂਧੀ ਨੇ ਆਪਣੀ ਸਿਆਸੀ

ਪਟਿਆਲਾ- ਪਟਿਆਲਾ ਤੋਂ ਐੱਮਪੀ ਤੇ ਆਮ ਆਦਮੀ ਪਾਰਟੀ ਦੇ ਆਗੂ ਡਾ. ਧਰਮਵੀਰ ਗਾਂਧੀ ਨੇ ਆਪਣੀ ਸਿਆਸੀ ਪਾਰਟੀ ਨੂੰ ‘ਨਵਾਂ ਪੰਜਾਬ ਪਾਰਟੀ’ ਬਣਾਉਣ ਦਾ ਐਲਾਨ ਕੀਤਾ। ਇਹ ਪਾਰਟੀ ‘ਪੰਜਾਬ ਡੈਮੋਕ੍ਰੈਟਿਕ ਅਲਾਇੰਸ’ ਦਾ ਹਿੱਸਾ ਹੋਵੇਗੀ, ਜਿਸ ਨੇ ਡਾ. ਗਾਂਧੀ ਦੀ ਪਟਿਆਲਾ ਤੋਂ ਉਮੀਦਵਾਰੀ ਸਮੇਤ ਆਪਣੇ ਛੇ ਹੋਰ ਉਮੀਦਵਾਰਾਂ ਦਾ ਐਲਾਨ ਕੀਤਾ ਹੈ।

ਡਾ. ਗਾਂਧੀ ਨੇ ਆਪਣੀ ਨਵੀਂ ਪਾਰਟੀ ਦਾ ਐਲਾਨ ਚੋਣ ਕਮਿਸ਼ਨ ਵੱਲੋਂ ਕੀਤੇ ਗਏ ਆਮ ਚੋਣਾਂ–2019 ਦੇ ਪ੍ਰੋਗਰਾਮ ਦਾ ਐਲਾਨ ਕੀਤੇ ਜਾਣ ਦੇ ਇੱਕ ਦਿਨ ਬਾਅਦ ਕੀਤਾ ਹੈ। ਡਾ. ਗਾਂਧੀ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ‘ਅਸੀਂ ਪਹਿਲਾਂ ਪੰਜਾਬ–ਮੰਚ ਬਣਾਇਆ ਸੀ, ਪਰ ਹੁਣ ਗੰਭੀਰ ਵਿਚਾਰ–ਵਟਾਂਦਰਿਆਂ ਤੋਂ ਬਾਅਦ ਇੱਕ ਨਵੀਂ ਪਾਰਟੀ ਬਣਾਉਣ ਦਾ ਐਲਾਨ ਕੀਤਾ ਗਿਆ ਹੈ; ਜੋ ਮੌਸਮੀ ਪਾਰਟੀਆਂ ਨੂੰ ਸਖ਼ਤ ਚੁਣੌਤੀ ਦੇਵੇਗੀ।

ਪਹਿਲਾਂ ਵਾਲਾ ਮੰਚ ਇੱਕ ਬੁੱਧੀਜੀਵੀ–ਫ਼ੋਰਮ ਬਣਿਆ ਰਹੇਗਾ। ’ਡਾ. ਗਾਂਧੀ ਨੇ ਕਿਹਾ ਕਿ ਪੰਜਾਬ ਡੈਮੋਕ੍ਰੈਟਿਕ ਅਲਾਇੰਸ ਨੇ ਉਨ੍ਹਾਂ ਵਿਚ ਭਰੋਸਾ ਪ੍ਰਗਟਾਇਆ ਹੈ ਤੇ ਉਹ ਇਸ ਵਾਰ ਪਟਿਆਲਾ ਸੀਟ ਦੋਬਾਰਾ ਜਿੱਤਣ ਦੀ ਕੋਸ਼ਿਸ਼ ਕਰਨਗੇ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਲੋਕਾਂ ਦੀ ਭਲਾਈ ਲਈ ਕੰਮ ਕੀਤੇ ਹਨ ਤੇ ਉਨ੍ਹਾਂ ਨੇ ਸਿਰਫ਼ ਆਪਣੇ ਹਲਕੇ ਲਈ ਹੀ ਨਹੀਂ, ਸਗੋਂ ਸਮੁੱਚੇ ਪੰਜਾਬ ਦੇ ਭਲੇ ਲਈ ਮੁੱਦੇ ਚੁੱਕੇ ਹਨ।

Location: India, Punjab, Patiala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement