ਨਸ਼ੇ ਨੇ ਇਕ ਹੋਰ ਘਰ ਵਿਛਾਏ ਸੱਥਰ, ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ
Published : Mar 12, 2022, 8:14 pm IST
Updated : Mar 12, 2022, 8:14 pm IST
SHARE ARTICLE
photo
photo

ਮਾਪਿਆਂ ਦਾ ਇਕਲੌਤਾ ਪੁੱਤਰ ਸੀ ਮ੍ਰਿਤਕ ਨੌਜਵਾਨ

 

ਭਵਾਨੀਗੜ੍ਹ:  ਪੰਜਾਬ ਵਿਚ ਹਰ ਦਿਨ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ (Drug Overdose) ਨਾਲ ਮੌਤ ਹੋ ਜਾਣ ਦੀਆਂ ਖਬਰਾਂ ਸੁਣਨ ਨੂੰ ਮਿਲਦੀਆਂ ਹਨ। ਨਸ਼ਿਆਂ ਦਾ ਕਾਰੋਬਾਰ ਘੱਟ ਹੋਣ ਦੀ ਬਜਾਏ ਹਰ ਰੋਜ਼ ਵਧ ਹੀ ਰਿਹਾ ਹੈ ਤੇ ਇਸਦੀ ਭੇਂਟ ਚੜ੍ਹ ਰਹੇ ਨੇ ਨੌਜਵਾਨ।  

 

DeathDeath

ਅਜਿਹਾ ਹੀ ਇਕ ਮਾਮਲਾ ਭਵਾਨੀਗੜ੍ਹ ਸ਼ਹਿਰ ਦੇ ਦਸ਼ਮੇਸ਼ ਨਗਰ ਤੋਂ ਸਾਹਮਣੇ ਆਇਆ ਹੈ। ਜਿਥੇ  ਇਕ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਦਵਿੰਦਰ ਸਿੰਘ ( 19) ਵਜੋਂ  ਹੋਈ ਹੈ। ਮ੍ਰਿਤਕ ਨੌਜਵਾਨ ਮਾਪਿਆਂ ਦਾ ਇਕਲੌਤਾ ਪਿੱਤਰ ਸੀ।

 

DeathDeath

 

 ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦੇ ਕੁੱਝ ਸਮਾਂ ਪਹਿਲਾਂ ਦਵਿੰਦਰ ਸਿੰਘ ਦੇ ਪਿਤਾ ਪ੍ਰਦੀਪ ਸਿੰਘ ਦੀ ਮੌਤ ਹੋ ਜਾਣ ਕਾਰਨ ਉਸਦੇ ਸਿਰ ਤੋਂ ਪਿਤਾ ਦਾ ਸਾਇਆ ਉੱਠ ਗਿਆ ਸੀ। ਜਿਸ ਉਪਰੰਤ ਬੇਰੁਜ਼ਗਾਰੀ ਦੀ ਦਲ-ਦਲ ਫਸ ਕੇ ਦਵਿੰਦਰ ਸਿੰਘ ਮਾੜੀ ਸੰਗਤ ਦਾ ਸ਼ਿਕਾਰ ਹੋ ਗਿਆ ਤੇ ਚਿੱਟੇ ਦੇ ਨਸ਼ੇ ਦਾ ਆਦੀ ਹੋ ਗਿਆ।

 

Drug traffickingDrug 

ਮ੍ਰਿਤਕ ਦੇ ਤਾਇਆ ਗੁਰਦਰਸ਼ਨ ਸਿੰਘ ਨੇ ਦੱਸਿਆ ਕਿ ਬੀਤੇ ਦਿਨੀਂ ਵੀ ਦਵਿੰਦਰ ਸਿੰਘ ਕਥਿਤ ਤੌਰ ’ਤੇ ਨਸ਼ੇ ਦੀ ਪੂਰਤੀ ਲਈ ਆਪਣੇ 2 ਸਾਥੀ ਨੌਜਵਾਨਾਂ ਨਾਲ ਮੋਟਰਸਾਇਕਲ ’ਤੇ ਸਮਾਣਾ ਨੇੜੇ ਇਕ ਪਿੰਡ ’ਚ ਗਿਆ ਸੀ ਜਿੱਥੇ ਨਸ਼ੇ ਦੀ ਹਾਲਤ ’ਚ ਵਾਪਸ ਆਉਂਦੇ ਹੋਏ ਉਹ ਰਾਹ ਵਿਚ ਹੀ ਡਿੱਗ ਪਏ ਅਤੇ ਨਸ਼ੇ ਦੀ ਡੋਜ਼ ਵੱਧ ਹੋਣ ਕਾਰਨ ਦਵਿੰਦਰ ਸਿੰਘ ਦੀ ਮੌਤ ਹੋ ਗਈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement