Bathinda Suicide News : ਅਬੋਹਰ ’ਚ 2 ਬੱਚਿਆਂ ਦੀ ਮਾਂ ਨੇ ਨਿਗਲਿਆ ਜ਼ਹਿਰ

By : BALJINDERK

Published : Mar 12, 2024, 7:29 pm IST
Updated : Mar 12, 2024, 7:29 pm IST
SHARE ARTICLE
The police are investigating
The police are investigating

Bhatinda Suicide News : ਇਲਾਜ ਦੌਰਾਨ ਹੋਈ ਮੌਤ, ਮਾਨਸਿਕ ਪ੍ਰੇਸ਼ਾਨੀ ਕਾਰਨ ਚੁੱਕਿਆ ਕਦਮ


Bhatinda Suicide News : ਅਬੋਹਰ ਦੇ ਪਿੰਡ ਪੰਨੀਵਾਲਾ ਮਾਹਲਾ ਵਿਚ ਦੋ ਬੱਚਿਆਂ ਦੀ ਮਾਂ ਨੇ ਮਾਨਸਿਕ ਪ੍ਰੇਸ਼ਾਨੀ ਕਾਰਨ ਜ਼ਹਿਰੀਲਾ ਪਦਾਰਥ ਨਿਗਲ ਲਿਆ। ਜਿਸ ਦੀ ਮੰਗਲਵਾਰ ਸਵੇਰੇ ਬਠਿੰਡਾ ਵਿਖੇ ਇਲਾਜ ਦੌਰਾਨ ਮੌਤ ਹੋ ਗਈ। ਕਾਲਰਖੇੜਾ ਚੌਕੀ ਦੀ ਪੁਲਿਸ ਨੇ ਲਾਸ਼ ਨੂੰ ਮੁਰਦਾਘਰ ’ਚ ਰਖਵਾ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜੋ:Amritsar Cirme News : ਜੰਡਿਆਲਾ ਗੁਰੂ ਅਧੀਨ ਤਰਸਿੱਕਾ ਪੁਲਿਸ ਵੱਲੋਂ ਜਾਲ੍ਹੀ ਕਰੰਸੀ ਸਮੇਤ ਇਕ ਗ੍ਰਿਫ਼ਤਾਰ


ਮ੍ਰਿਤਕ ਰਾਣੀ ਉਮਰ ਕਰੀਬ 41 ਸਾਲ, ਭਰਾ ਹਰਪਾਲ ਵਾਸੀ 36 ਆਰਬੀ ਰਾਜਸਥਾਨ ਨੇ ਦੱਸਿਆ ਕਿ ਉਸ ਦੀ ਭੈਣ ਰਾਣੀ ਦਾ ਵਿਆਹ ਕਾਫ਼ੀ ਸਮਾਂ ਪਹਿਲਾਂ ਪੰਨੀਵਾਲਾ ਮੁਹੱਲਾ ਵਾਸੀ ਜਸਪਾਲ ਨਾਲ ਹੋਇਆ ਸੀ, ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਦੋ ਬੱਚਿਆਂ ਨੇ ਜਨਮ ਲਿਆ। ਉਸ ਦੀ ਭੈਣ ਪਿਛਲੇ ਕੁਝ ਸਮੇਂ ਤੋਂ ਮਾਨਸਿਕ ਤੌਰ ’ਤੇ ਪ੍ਰੇਸ਼ਾਨ ਸੀ। ਜਿਸ ਕਾਰਨ ਉਸ ਨੇ 10 ਤਰੀਕ ਨੂੰ ਕੋਈ ਜ਼ਹਿਰੀਲੀ ਚੀਜ਼ ਖਾ ਲਈ।

ਇਹ ਵੀ ਪੜੋ:Punjab News : ਨੇਤਰਹੀਣ ਦਿਵਿਆਂਗਜਨਾਂ ਦੇ ਅਟੈਂਡੈਂਟਾਂ ਨੂੰ ਸਰਕਾਰੀ ਬੱਸਾਂ ’ਚ ਕਿਰਾਏ ਤੋਂ ਮਿਲੇਗੀ ਛੋਟ: ਡਾ. ਬਲਜੀਤ ਕੌਰ

ਜਿਸ ਤੋਂ ਬਾਅਦ ਪਰਿਵਾਰ ਵਾਲਿਆਂ ਨੇ ਉਸ ਨੂੰ ਬਠਿੰਡਾ ਦੇ ਏਮਜ਼ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਪਰ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਇਧਰ, ਚੌਕੀ ਕਲਾਰਖੇੜਾ ਦੇ ਏਐੱਸਆਈ ਪ੍ਰਗਟ ਸਿੰਘ ਅਤੇ ਹੈੱਡ ਕਾਂਸਟੇਬਲ ਸੁਨੀਲ ਕੁਮਾਰ ਨੇ ਮ੍ਰਿਤਕਾ ਦੇ ਪਤੀ ਅਤੇ ਭਰਾ ਦੇ ਬਿਆਨਾਂ ’ਤੇ ਧਾਰਾ 174 ਤਹਿਤ ਕਾਰਵਾਈ ਕਰਦੇ ਹੋਏ ਲਾਸ਼ ਨੂੰ ਪੋਸਟਮਾਰਟਮ ਲਈ ਹਸਪਤਾਲ ਦੀ ਮੋਰਚਰੀ ’ਚ ਰਖਵਾਇਆ ਹੈ।

ਇਹ ਵੀ ਪੜੋ:Hoshiarpur News : ਸੂਬੇ ਦੀ ਆਰਥਿਕ ਤਰੱਕੀ ਨੂੰ ਬੁਲੰਦੀਆਂ ’ਤੇ ਲੈ ਜਾਣ ਲਈ ਮੀਲ ਦਾ ਪੱਥਰ ਸਾਬਤ ਹੋਣਗੀਆਂ: ਮੁੱਖ ਮੰਤਰੀ 

(For more news apart from Bathinda Suicide Today News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement