Punjab News: ਮਹਿਲਾ ਸੀਨੀਅਰ ਸਹਾਇਕ 3000 ਰੁਪਏ ਰਿਸ਼ਵਤ ਲੈਂਦੀ ਗ੍ਰਿਫ਼ਤਾਰ
Published : Mar 12, 2024, 4:52 pm IST
Updated : Mar 12, 2024, 4:53 pm IST
SHARE ARTICLE
Vigilance arrests woman Senior Assistant for taking Rs 3000 bribe
Vigilance arrests woman Senior Assistant for taking Rs 3000 bribe

ਅੰਮ੍ਰਿਤਸਰ ਵਿਖੇ ਤਾਇਨਾਤ ਸੁਭਦੇਸ਼ ਕੌਰ ਨੇ GPF ਜਾਰੀ ਕਰਨ ਬਦਲੇ ਮੰਗੇ ਸੀ 10,000 ਰੁਪਏ

Punjab News: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਜ਼ਿਲ੍ਹਾ ਖਜ਼ਾਨਾ ਦਫਤਰ, ਅੰਮ੍ਰਿਤਸਰ ਵਿਖੇ ਤਾਇਨਾਤ ਸੀਨੀਅਰ ਸਹਾਇਕ ਸੁਭਦੇਸ਼ ਕੌਰ ਨੂੰ 3000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਮੁਲਜ਼ਮਾਂ ਨੂੰ ਰਈਆ ਵਿਖੇ ਵਣ ਵਿਭਾਗ ਵਿੱਚ ਬਤੌਰ ਬਲਾਕ ਵਣ ਅਫਸਰ ਵਜੋਂ ਤਾਇਨਾਤ ਸੁਖਦੇਵ ਸਿੰਘ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫਤਾਰ ਕੀਤਾ ਹੈ। ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਅੰਮ੍ਰਿਤਸਰ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਕਤ ਕਰਮਚਾਰਨ ਉਸ ਦਾ ਜੀਪੀਐਫ ਜਾਰੀ ਕਰਨ ਬਦਲੇ 10,000 ਰੁਪਏ ਦੀ ਰਿਸ਼ਵਤ ਦੀ ਮੰਗ ਰਹੀ ਹੈ ਅਤੇ ਇਸ ਸਬੰਧੀ ਪਹਿਲਾਂ ਹੀ ਦੋ ਕਿਸ਼ਤਾਂ ਵਿੱਚ 7000 ਰੁਪਏ ਲੈ ਚੁੱਕੀ ਹੈ।

ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ ਬਿਊਰੋ ਅੰਮ੍ਰਿਤਸਰ ਰੇਂਜ ਦੀ ਟੀਮ ਨੇ ਜਾਲ ਵਿਛਾਇਆ ਅਤੇ ਉਕਤ ਮੁਲਜ਼ਮਾਂ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 3,000 ਰੁਪਏ ਦੀ ਆਖਰੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕਰ ਲਿਆ।

ਉਨ੍ਹਾਂ ਦੱਸਿਆ ਕਿ ਇਸ ਸਬੰਧ ਵਿੱਚ ਵਿਜੀਲੈਂਸ ਬਿਓਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿੱਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਕੇਸ ਦੀ ਹੋਰ ਤਫਤੀਸ਼ ਜਾਰੀ ਹੈ।

(For more Punjabi news apart from Vigilance arrests woman Senior Assistant for taking Rs 3000 bribe, stay tuned to Rozana Spokesman)

 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement