Punjab Weather Update: ਪੰਜਾਬ 'ਚ ਅੱਜ ਤੋਂ ਬਦਲੇਗਾ ਮੌਸਮ, ਤਿੰਨ ਦਿਨ ਲਗਾਤਾਰ ਪਵੇਗਾ ਮੀਂਹ, ਅਲਰਟ ਜਾਰੀ
Published : Mar 12, 2025, 8:29 am IST
Updated : Mar 12, 2025, 8:29 am IST
SHARE ARTICLE
Punjab Weather Update News in punjabi
Punjab Weather Update News in punjabi

Punjab Weather Update: ਕੁਝ ਥਾਵਾਂ 'ਤੇ ਹਨ੍ਹੇਰੀ ਚੱਲਣ ਦੀ ਚਿਤਾਵਨੀ ਜਾਰੀ

Punjab Weather Update News in punjabi : ਪੰਜਾਬ ਅਤੇ ਚੰਡੀਗੜ੍ਹ 'ਚ ਅੱਜ 12 ਮਾਰਚ ਤੋਂ ਮੌਸਮ ਬਦਲੇਗਾ। ਮੌਸਮ ਵਿਭਾਗ ਅਨੁਸਾਰ 15 ਮਾਰਚ ਤੱਕ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ, ਜਦਕਿ 13 ਅਤੇ 14 ਮਾਰਚ ਨੂੰ ਕੁਝ ਥਾਵਾਂ 'ਤੇ ਹਨ੍ਹੇਰੀ ਅਤੇ ਬਿਜਲੀ ਡਿੱਗਣ ਦੀ ਸੰਭਾਵਨਾ ਹੈ। ਸਰਗਰਮ ਵੈਸਟਰਨ ਡਿਸਟਰਬੈਂਸ ਕਾਰਨ ਇਹ ਸਥਿਤੀ ਪੈਦਾ ਹੋ ਰਹੀ ਹੈ।

ਜਦੋਂ ਕਿ ਅੱਜ ਸੂਬੇ ਦੇ 9 ਜ਼ਿਲ੍ਹਿਆਂ ਵਿੱਚ ਬੱਦਲ ਛਾਏ ਰਹਿਣ ਅਤੇ ਹਲਕੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਹਾਲਾਂਕਿ ਤਾਪਮਾਨ 'ਚ ਕੋਈ ਬਦਲਾਅ ਨਹੀਂ ਦੇਖਣ ਨੂੰ ਮਿਲੇਗਾ। ਸੂਬੇ 'ਚ ਪਿਛਲੇ 24 ਘੰਟਿਆਂ ਦੌਰਾਨ ਤਾਪਮਾਨ 'ਚ 1.1 ਡਿਗਰੀ ਦਾ ਵਾਧਾ ਹੋਇਆ ਹੈ। ਇਹ ਆਮ ਨਾਲੋਂ 3.1 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਬਠਿੰਡਾ ਵਿੱਚ ਸਭ ਤੋਂ ਵੱਧ ਤਾਪਮਾਨ 30.6 ਡਿਗਰੀ ਦਰਜ ਕੀਤਾ ਗਿਆ। ਹਾਲਾਂਕਿ ਹੁਣ ਤਾਪਮਾਨ ਵਧ ਰਿਹਾ ਹੈ ਅਤੇ ਦਿਨ ਵੇਲੇ ਗਰਮੀ ਮਹਿਸੂਸ ਹੋ ਰਹੀ ਹੈ।
ਮੌਸਮ ਵਿਭਾਗ ਅਨੁਸਾਰ ਅੱਜ ਪਠਾਨਕੋਟ, ਹੁਸ਼ਿਆਰਪੁਰ, ਗੁਰਦਾਸਪੁਰ, ਕਪੂਰਥਲਾ, ਨਵਾਂਸ਼ਹਿਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਅਤੇ ਫਿਰੋਜ਼ਪੁਰ ਜ਼ਿਲਿਆਂ 'ਚ ਕੁਝ ਥਾਵਾਂ 'ਤੇ ਹਲਕੀ ਬਾਰਿਸ਼ ਹੋ ਸਕਦੀ ਹੈ। ਹਾਲਾਂਕਿ, ਕਿਸੇ ਵੀ ਤਰ੍ਹਾਂ ਦੀ ਕੋਈ ਚਿਤਾਵਨੀ ਜਾਰੀ ਨਹੀਂ ਕੀਤੀ ਗਈ ਹੈ।

ਇਸ ਦੇ ਨਾਲ ਹੀ ਪੰਜਾਬ, ਚੰਡੀਗੜ੍ਹ ਅਤੇ ਹਰਿਆਣਾ ਵਿੱਚ 13-14 ਮਾਰਚ ਨੂੰ ਤੂਫ਼ਾਨ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। 13 ਮਾਰਚ ਨੂੰ ਪਠਾਨਕੋਟ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵਿੱਚ ਬਾਰਿਸ਼ ਨੂੰ ਲੈ ਕੇ ਯੈਲੋ ਅਲਰਟ ਹੋਵੇਗਾ। ਜਦੋਂ ਕਿ 14 ਮਾਰਚ ਨੂੰ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement