Sri Muktsar Sahib Murder News: ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ, ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ
Published : Mar 12, 2025, 7:08 am IST
Updated : Mar 12, 2025, 9:02 am IST
SHARE ARTICLE
Sri Muktsar Sahib Murder News in punjabi
Sri Muktsar Sahib Murder News in punjabi

ਲੱਕੜ ਦਾ ਕੰਮ ਕਰਦਾ ਸੀ ਰਾਹੁਲ

ਸ੍ਰੀ ਮੁਕਤਸਰ ਸਾਹਿਬ 'ਚ ਵੱਡੀ ਵਾਰਦਾਤ ਵਾਪਰੀ ਹੈ। ਇਥੇ ਇਕ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕੀਤਾ ਗਿਆ। ਮ੍ਰਿਤਕ ਦੀ ਪਹਿਚਾਣ ਰਾਹੁਲ ਵਜੋਂ ਹੋਈ ਹੈ। ਮ੍ਰਿਤਕ ਨੌਜਵਾਨ ਲੱਕੜ ਦਾ ਕੰਮ ਕਰਦਾ ਸੀ।


ਮਿਲੀ ਜਾਣਕਾਰੀ ਮੁਤਾਬਕ ਸ੍ਰੀ ਮੁਕਤਸਰ ਸਾਹਿਬ ਦੇ ਗੋਨਿਆਣਾ ਰੋਡ 'ਤੇ ਕੁਝ ਬਦਮਾਸ਼ਾਂ ਵੱਲੋਂ ਇਸ ਘਟਨਾ ਨੂੰ ਅੰਜਾਮ ਦਿੱਤਾ ਗਿਆ ਹੈ। ਇਸ ਦੌਰਾਨ ਮ੍ਰਿਤਕ ਦੇ ਪਿਤਾ ਨੇ ਕਿਹਾ ਕਿ ਉਨ੍ਹਾਂ ਦੇ ਬੇਟੇ ਦਾ ਕਤਲ ਪੁਰਾਣੀ ਰੰਜਿਸ਼ ਕਾਰਨ ਕੀਤਾ ਗਿਆ ਹੈ। 


ਉਨ੍ਹਾਂ ਕਿਹਾ ਕਿ ਕੁਝ ਦਿਨ ਪਹਿਲਾਂ ਵੀ ਉਨ੍ਹਾਂ ਦੇ ਬੇਟੇ ਉੱਤੇ ਹਮਲਾ ਹੋਇਆ ਸੀ ਪਰ ਪੁਲਿਸ ਨੇ ਉਸ ਦੌਰਾਨ ਕੋਈ ਕਾਰਵਾਈ ਨਹੀਂ ਕੀਤੀ। ਇਸ ਤੋਂ ਬਾਅਦ ਮੁੜ ਉਨ੍ਹਾਂ ਦੇ ਬੇਟੇ ਉੱਤੇ ਛੇ-ਸੱਤ ਬਦਮਾਸ਼ਾਂ ਨੇ ਹਮਲਾ ਕਰ ਦਿੱਤਾ ਹੈ। ਇਸ ਦੌਰਾਨ ਮੌਕੇ ਉੱਤੇ ਮੌਜੂਦ ਪੁਲਿਸ ਅਧਿਕਾਰੀ ਦਾ ਕਹਿਣਾ ਹੈ ਕਿ ਮਾਮਲੇ ਵਿਚ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement