ਸਿੱਧੂ ਮੂਸੇਵਾਲਾ ਕਤਲ ਕੇਸ 'ਚ ਸੁਪਰੀਮ ਕੋਰਟ ਨੇ 2 ਮੁਲਜ਼ਮਾਂ ਨੂੰ ਦਿੱਤੀ ਜ਼ਮਾਨਤ
Published : Mar 12, 2026, 1:23 pm IST
Updated : Mar 12, 2026, 1:23 pm IST
SHARE ARTICLE
Supreme Court grants bail to 2 accused in Sidhu Moosewala murder case
Supreme Court grants bail to 2 accused in Sidhu Moosewala murder case

ਪਵਨ ਬਿਸ਼ਨੋਈ ਤੇ ਜਗਤਾਰ ਸਿੰਘ ਨੂੰ ਮਿਲੀ ਜ਼ਮਾਨਤ

ਨਵੀਂ ਦਿੱਲੀ: ਮਰਹੂਮ ਪੰਜਾਬੀ ਪੰਜਾਬੀ ਸਿੱਧੂ ਮੂਸੇਵਾਲਾ ਕਤਲ ਕੇਸ ਦੇ 2 ਮੁਲਜ਼ਮਾਂ ਨੂੰ ਸੁਪਰੀਮ ਕਰੋਟ ਤੋਂ ਜ਼ਮਾਨਤ ਮਿਲ ਗਈ ਹੈ। ਇਨ੍ਹਾਂ ਦੋਵਾਂ ਦੇ ਨਾਂ ਪਵਨ ਬਿਸ਼ਨੋਈ ਅਤੇ ਜਗਤਾਰ ਸਿੰਘ ਹਨ। ਇਨ੍ਹਾਂ ਦੋਵਾਂ ਦੀ ਜਮਾਨਤ ਕਈ ਵਾਰ ਸੈਸ਼ਨ ਕੋਰਟ ਤੋਂ ਖਾਰਜ ਹੋ ਚੁੱਕੀ ਸੀ। ਜਿਸ ਤੋਂ ਬਾਅਦ ਇਨ੍ਹਾਂ ਨੇ ਸੁਪਰੀਮ ਕੋਰਟ ਵਿੱਚ ਜਮਾਨਤ ਦੀ ਪਟੀਸ਼ਨ ਪਾਈ ਸੀ। ਪਵਨ ਕੁਮਾਰ ਬਿਸ਼ਨੋਈ ‘ਤੇ ਆਰੋਪ ਹੈ ਕਿ ਉਸਨੇ ਮੂਸੇਵਾਲਾ ਕਤਲ ਕੇਸ ਦੇ ਮੁਲਜ਼ਮਾਂ ਨੂੰ ਬੋਲੇਰੋ ਗੱਡੀ ਮੁਹੱਈਆ ਕਰਵਾਈ ਸੀ। ਮੁਲਜ਼ਮ ਬਿਸ਼ਨੋਈ ਨੇ ਆਪਣੀ ਜ਼ਮਾਨਤ ਪਟੀਸ਼ਨ ਵਿੱਚ ਆਪਣੇ ਆਪ ਨੂੰ ਬੇਕਸੂਰ ਦੱਸਿਆ ਸੀ। ਉਨ੍ਹਾਂ ਦਾ ਕਹਿਣਾ ਸੀ ਕਿ ਉਸਨੂੰ ਮੋਗਾ ਦੇ ਐਸਐਸਪੀ ਨੇ ਫਸਾਇਆ ਸੀ। ਪਵਨ ਬਿਸ਼ਨੋਈ ਨੇ ਕਿਹਾ ਕਿ ਉਸਨੇ ਸਿੱਧੂ ਮੂਸੇਵਾਲਾ ਕਤਲ ਕੇਸ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਕੋਈ ਗੱਡੀ ਮੁਹੱਈਆ ਨਹੀਂ ਕਰਵਾਈ ਸੀ।

ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦਾ ਕਤਲ 29 ਮਈ, 2022 ਨੂੰ ਪਿੰਡ ਜਵਾਹਰਕੇ ਨੇੜ ਉਦੋਂ ਉਨ੍ਹਾਂ ਦੀ ਥਾਰ ਗੱਡੀ ਵਿੱਚ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਸੀ, ਜਦੋਂ ਉਹ ਆਪਣੇ ਕਿਸੇ ਰਿਸ਼ਤੇਦਾਰ ਦੇ ਘਰ ਜਾ ਰਹੇ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement