ਨਾਕਾਬੰਦੀ ਦੌਰਾਨ 6 ਕਿੱਲੋ ਅਫ਼ੀਮ ਸਮੇਤ ਦੋ ਤਸਕਰ ਕਾਬੂ
Published : Apr 12, 2019, 1:15 pm IST
Updated : Apr 12, 2019, 1:19 pm IST
SHARE ARTICLE
Two Smuggler Arrest
Two Smuggler Arrest

ਪੰਜਾਬ 'ਤੇ ਹਿਮਾਚਲ 'ਚ ਵੇਚਣ ਲਈ ਲਿਆਂਦੀ ਜਾ ਰਹੀ ਸੀ ਅਫ਼ੀਮ ਦੀ ਖੇਪ

ਡੇਰਾਬਸੀ: ਲੋਕਸਭਾ ਚੋਣਾਂ ਦੇ ਮੱਦੇਨਜ਼ਰ ਕੀਤੀ ਜਾ ਰਹੀ ਸਖ਼ਤੀ ਦੇ ਚੱਲਦਿਆਂ ਲੈਹਲੀ ਚੌਕੀ ਇੰਚਾਰਜ ਨਰਪਿੰਦਰਪਾਲ ਸਿੰਘ ਨੇ ਅੰਬਾਲਾ ਚੰਡੀਗੜ੍ਹ ਮੁੱਖ ਮਾਰਗ ’ਤੇ ਨਾਕਾਬੰਦੀ ਦੌਰਾਨ ਦੋ ਵਿਅਕਤੀਆਂ ਨੂੰ ਛੇ ਕਿੱਲੋ ਅਫ਼ੀਮ ਸਮੇਤ ਕਾਬੂ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਹੈ। ਫੜੇ ਗਏ ਵਿਅਕਤੀਆਂ ਦੀ ਸ਼ਨਾਖਤ ਮਧੂ ਕੁਮਾਰ ਸਾਹਨੀ ਅਤੇ ਜੈ ਪ੍ਰਕਾਸ਼ ਸਾਹਨੀ ਦੇ ਤੌਰ ’ਤੇ ਹੋਈ ਹੈ। ਇਹ ਦੋਵੇਂ ਮੁਲਜ਼ਮ ਬਿਹਾਰ ਦੇ ਰਹਿਣ ਵਾਲੇ ਹਨ।

ArrestArrest

ਅੰਬਾਲਾ ਚੰਡੀਗੜ੍ਹ ਮੁੱਖ ਮਾਰਗ ’ਤੇ ਕੀਤੀ ਨਾਕਾਬੰਦੀ ਦੌਰਾਨ ਜਦੋਂ ਹਰਿਆਣਾ ਰੋਡਵੇਜ਼ ਦੀ ਬੱਸ ਨੂੰ ਤਲਾਸ਼ੀ ਲਈ ਰੋਕਿਆ ਗਿਆ ਤਾਂ ਉਕਤ ਦੋਵੇਂ ਵਿਅਕਤੀ ਬੱਸ ’ਚੋਂ ਉਤਰ ਕੇ ਭੱਜਣ ਦੀ ਕੋਸ਼ਿਸ਼ ਕਰਨ ਲੱਗੇ। ਪੁਲਿਸ ਨੇ ਇਨ੍ਹਾਂ ਨੂੰ ਕਾਬੂ ਕਰ ਇਨ੍ਹਾਂ ਦੋਵਾਂ ਕੋਲੋਂ ਤਿੰਨ-ਤਿੰਨ ਕਿੱਲੋ ਕੁੱਲ ਛੇ ਕਿੱਲੋ ਅਫ਼ੀਮ ਬਰਾਮਦ ਕੀਤੀ। ਪੁਲਿਸ ਨੇ ਐਨ.ਡੀ.ਪੀ.ਐਸ ਐਕਟ ਤਹਿਤ ਮਾਮਲਾ ਦਰਜ ਕਰਕੇ ਪੜਤਾਲ ਸ਼ੁਰੂ ਕਰ ਦਿਤੀ ਹੈ।  

Arrest in Rape CaseArrest

ਕਪਤਾਨ ਇਨਵੈਸਟੀਗੇਸ਼ਨ ਪੁਲਿਸ ਆਈਪੀਐੱਸ ਵਰੁਣ ਸ਼ਰਮਾ ਨੇ ਦੱਸਿਆ ਕਿ ਦੋਸ਼ੀਆਂ ਵਲੋਂ ਇਹ ਅਫ਼ੀਮ ਬਿਲਾਸਪੁਰ ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿਚ ਵੇਚਣ ਲਈ ਲਿਆਂਦੀ ਗਈ ਸੀ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement