ਕੈਮੀਕਲ ਫ਼ੈਕਟਰੀ ਵਿਚ ਹੋਇਆ ਧਮਾਕਾ, 6 ਮਜ਼ਦੂਰਾਂ ਦੀ ਹੋਈ ਮੌਤ
Published : Apr 12, 2022, 12:17 am IST
Updated : Apr 12, 2022, 12:17 am IST
SHARE ARTICLE
image
image

ਕੈਮੀਕਲ ਫ਼ੈਕਟਰੀ ਵਿਚ ਹੋਇਆ ਧਮਾਕਾ, 6 ਮਜ਼ਦੂਰਾਂ ਦੀ ਹੋਈ ਮੌਤ

ਭਰੂਚ, 11 ਅਪ੍ਰੈਲ : ਗੁਜਰਾਤ ਦੇ ਭਰੂਚ ਜ਼ਿਲ੍ਹੇ ਵਿਚ ਇਕ ਕੈਮੀਕਲ ਫ਼ੈਕਟਰੀ ਵਿਚ  ਜ਼ਬਰਦਸਤ ਧਮਾਕਾ ਹੋਇਆ। ਇਸ ਧਮਾਕੇ ਵਿਚ  ਛੇ ਮਜ਼ਦੂਰਾਂ ਦੀ ਮੌਤ ਹੋ ਗਈ। ਇਹ ਜਾਣਕਾਰੀ ਪੁਲਿਸ ਨੇ ਦਿਤੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਐਤਵਾਰ ਰਾਤ ਨੂੰ ਵਾਪਰੀ। ਅਧਿਕਾਰੀਆਂ ਨੇ ਦਸਿਆ ਕਿ ਇਹ ਘਟਨਾ ਅਹਿਮਦਾਬਾਦ ਤੋਂ ਕਰੀਬ 235 ਕਿਲੋਮੀਟਰ ਦੂਰ ਦਹੇਜ ਇੰਡਸਟਰੀਅਲ ਏਰੀਆ ਸਥਿਤ ਯੂਨਿਟ ’ਚ ਐਤਵਾਰ ਸਵੇਰੇ 3 ਵਜੇ ਵਾਪਰੀ। ਭਰੂਚ ਦੀ ਪੁਲਿਸ ਸੁਪਰਡੈਂਟ ਲੀਨਾ ਪਾਟਿਲ ਨੇ ਦਸਿਆ ਕਿ ਹਾਦਸੇ ਵਿਚ ਮਾਰੇ ਗਏ ਛੇ ਲੋਕ ਪਲਾਂਟ ਦੇ ਨੇੜੇ ਕੰਮ ਕਰ ਰਹੇ ਸਨ ਜੋ ਘੋਲਨ ਡਿਸਟਿਲੇਸਨ ਪ੍ਰਕਿਰਿਆ ਦੌਰਾਨ ਅਚਾਨਕ ਫਟ ਗਿਆ। ਪਲਾਂਟ ਵਿਚ ਧਮਾਕਾ ਹੋਣ ਕਾਰਨ ਫ਼ੈਕਟਰੀ ਵਿਚ ਅੱਗ ਲੱਗ ਗਈ। ਪਲਾਂਟ ਦੇ ਨੇੜੇ ਕੰਮ ਕਰ ਰਹੇ ਸਾਰੇ ਛੇ ਲੋਕਾਂ ਦੀ ਮੌਤ ਹੋ ਗਈ। ਬਾਅਦ ਵਿਚ ਲਾਸਾਂ ਨੂੰ ਬਰਾਮਦ ਕਰ ਕੇ ਪੋਸਟਮਾਰਟਮ ਲਈ ਭੇਜ ਦਿਤਾ ਗਿਆ। ਅਧਿਕਾਰੀ ਨੇ ਦਸਿਆ ਕਿ ਅੱਗ ’ਤੇ ਕਾਬੂ ਪਾ ਲਿਆ ਗਿਆ ਹੈ। ਹਾਦਸੇ ਵਿਚ ਕੋਈ ਹੋਰ ਵਿਅਕਤੀ ਜ਼ਖ਼ਮੀ ਨਹੀਂ ਹੋਇਆ ਹੈ।  (ਏਜੰਸੀ)
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement