ਮੋਰਿੰਡਾ 'ਚ ਟਿੱਪਰ ਨੇ ਜੁਗਾੜੂ ਰੇਹੜੀ ਨੂੰ ਮਾਰੀ ਟੱਕਰ, ਦੋ ਭਰਾਵਾਂ ਦੀ ਹੋਈ ਮੌਤ

By : GAGANDEEP

Published : Apr 12, 2023, 3:39 pm IST
Updated : Apr 12, 2023, 3:39 pm IST
SHARE ARTICLE
photo
photo

ਪਰਿਵਾਰ ਵਿਚ ਪਿੱਛੇ ਇਕੱਲੇ ਰਹਿ ਗਏ ਬਜ਼ੁਰਗ ਮਾਪੇ

 

 ਮੋਰਿੰਡਾ: ਮੋਰਿੰਡਾ ਨੇੜਲੇ ਪਿੰਡ ਸਰਹਾਣਾ ਨੇੜੇ ਇੱਕ ਤੇਜ਼ ਰਫ਼ਤਾਰ ਟਿੱਪਰ ਚਾਲਕ ਨੇ ਜੁਗਾੜੂ ਰੇਹੜੀ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਵਿਚ ਜੁਗਾੜੂ ਰੇਹੜੀ 'ਚ ਸਵਾਰ ਦੋ ਭਰਾਵਾਂ ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਇਹ ਘਟਨਾ ਮੋਰਿੰਡਾ-ਸ੍ਰੀ ਚਮਕੌਰ ਸਾਹਿਬ ਰੋਡ 'ਤੇ ਪਿੰਡ ਸਰਹਾਣਾ ਦੀ ਸ਼ਰਾਬ ਦੀ ਦੁਕਾਨ ਨੇੜੇ ਵਾਪਰੀ। ਇਸ ਵਿੱਚ ਸ੍ਰੀ ਚਮਕੌਰ ਸਾਹਿਬ ਵੱਲੋਂ ਆ ਰਹੇ ਇੱਕ ਟਿੱਪਰ ਨੇ ਮੋਰਿੰਡਾ ਤੋਂ ਸ੍ਰੀ ਚਮਕੌਰ ਸਾਹਿਬ ਵੱਲ ਜਾ ਰਹੀ ਇੱਕ ਜੁਗਾੜੂ ਰੇਹੜੀ ਨੂੰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ: ਪੁੱਤ ਨਾਲ ਦਵਾਈ ਲੈ ਕੇ ਵਾਪਸ ਆ ਰਹੀ ਮਾਂ ਨੂੰ ਕਾਰ ਨੇ ਮਾਰੀ ਟੱਕਰ, ਮੌਤ

ਮ੍ਰਿਤਕਾਂ ਦੀ ਪਹਿਚਾਣ ਬੰਟੀ (30) ਤੇ ਪਿੰਕੀ (29) ਪੁੱਤ ਸੇਵਾ ਰਾਮ ਵਜੋਂ ਹੋਈ ਹੈ। ਦੋਵੇਂ ਭਰਾ ਜਣੇ ਕਬਾੜ ਦਾ ਕੰਮ ਕਰਦੇ ਸਨ ਅਤੇ ਸ਼ਾਇਦ ਕੰਮ ਕਰਕੇ ਜਾ ਰਹੇ ਸਨ। ਇਸ ਟੱਕਰ ਦੌਰਾਨ ਟਿੱਪਰ ਸੜਕ ਕਿਨਾਰੇ ਖੜ੍ਹੇ ਦਰੱਖਤ ਨਾਲ ਵੀ ਟਕਰਾ ਗਿਆ। ਇਸ ਸਬੰਧੀ ਐਸ.ਐਚ.ਓ ਮੋਰਿੰਡਾ ਹਰਸ਼ ਮੋਹਨ ਗੌਤਮ ਨੇ ਦੱਸਿਆ ਕਿ ਮੋਰਿੰਡਾ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਮੋਰਿੰਡਾ ਸ੍ਰੀ ਚਮਕੌਰ ਸਾਹਿਬ ਰੋਡ 'ਤੇ ਪਿੰਡ ਸਰਹਾਣਾ ਨੇੜੇ ਸੜਕ ਹਾਦਸਾ ਵਾਪਰ ਗਿਆ ਹੈ | ਉਸ ਨੇ ਦੱਸਿਆ ਕਿ ਦੋਵਾਂ ਭਰਾਵਾਂ  ਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

ਇਹ ਵੀ ਪੜ੍ਹੋ: ਕਾਂਸਟੇਬਲ ਹਰਵਿੰਦਰ ਧਾਮੀ ਦੀ ਐਡਮਿੰਟਨ 'ਚ ਹਾਦਸੇ ਦੌਰਾਨ ਮੌਤ 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement