Punjab News: ਕਪੂਰਥਲਾ ਦੇ RCF ਸਕੂਲ 'ਚੋਂ ਮਿਲੀ ਅਧਿਆਪਕਾ ਦੀ ਲਾਸ਼; ਪ੍ਰਿੰਸੀਪਲ ਅਤੇ ਚੌਕੀਦਾਰ 'ਤੇ ਲੱਗੇ ਇਲਜ਼ਾਮ
Published : Apr 12, 2024, 8:13 am IST
Updated : Apr 12, 2024, 8:13 am IST
SHARE ARTICLE
Body of teacher found in RCF school in Kapurthala
Body of teacher found in RCF school in Kapurthala

ਸਕੂਲ ਵਿਚ 4 ਸਾਲਾਂ ਤੋਂ ਅਧਿਆਪਕ ਸੀ ਮ੍ਰਿਤਕ

Punjab News: ਵੀਰਵਾਰ ਦੇਰ ਸ਼ਾਮ ਕਪੂਰਥਲਾ ਦੇ ਆਰਸੀਐਫ ਕੈਂਪਸ ਵਿਚ ਅਪਾਹਜ ਬੱਚਿਆਂ ਦੇ ਜੈਕ ਐਂਡ ਜਿਲ ਸਕੂਲ ਵਿਚ ਇਕ ਮਹਿਲਾ ਅਧਿਆਪਕ ਦੀ ਲਾਸ਼ ਉਸ ਦੇ ਕਮਰੇ ਵਿਚ ਸ਼ੱਕੀ ਹਾਲਾਤਾਂ ਵਿਚ ਲਟਕਦੀ ਮਿਲੀ। ਸੂਚਨਾ ਮਿਲਣ ਦੇ ਬਾਅਦ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਪੁਲਿਸ ਪਾਰਟੀ ਨਾਲ ਮੌਕੇ 'ਤੇ ਪਹੁੰਚੇ ਅਤੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ। ਮ੍ਰਿਤਕ ਮਹਿਲਾ ਅਧਿਆਪਕਾ ਦੀ ਪਛਾਣ 32 ਸਾਲਾ ਰਮਨਦੀਪ ਕੌਰ ਵਾਸੀ ਪਿੰਡ ਨੇਸਰਾ ਦਸੂਹਾ ਵਜੋਂ ਹੋਈ ਹੈ।

ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਮਹਿਲਾ ਅਧਿਆਪਕ ਦੇ ਪਰਿਵਾਰ ਨੇ ਸਕੂਲ ਦੇ ਪ੍ਰਿੰਸੀਪਲ ਅਤੇ ਚੌਕੀਦਾਰ ’ਤੇ ਉਸ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ। ਜਿਸ ਤੋਂ ਬਾਅਦ ਮ੍ਰਿਤਕ ਲੜਕੀ ਦੇ ਪਿਤਾ ਦੇ ਬਿਆਨ ਧਾਰਾ 306 ਤਹਿਤ ਐਫਆਈਆਰ ਦਰਜ ਕੀਤੀ ਗਈ ਹੈ।

ਜਾਣਕਾਰੀ ਅਨੁਸਾਰ ਮਹਿਲਾ ਕੇਅਰਟੇਕਰ ਨੇ ਸੱਭ ਤੋਂ ਪਹਿਲਾਂ ਕਮਰੇ ਵਿਚ ਮਹਿਲਾ ਅਧਿਆਪਕ ਰਮਨਦੀਪ ਕੌਰ ਦੀ ਲਟਕਦੀ ਲਾਸ਼ ਦੇਖੀ। ਜਿਸ ਤੋਂ ਬਾਅਦ ਉਸ ਨੇ ਸਕੂਲ ਪ੍ਰਬੰਧਕਾਂ ਦੇ ਨਾਲ-ਨਾਲ ਪੁਲਿਸ ਨੂੰ ਵੀ ਸੂਚਿਤ ਕੀਤਾ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਥਾਣਾ ਭੁਲਾਣਾ ਚੌਕੀ ਦੀ ਪੁਲਿਸ ਅਤੇ ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਮੌਕੇ 'ਤੇ ਪਹੁੰਚੇ ਅਤੇ ਜਾਂਚ ਸ਼ੁਰੂ ਕੀਤੀ। ਬਾਅਦ 'ਚ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਦੀ ਮੋਰਚਰੀ 'ਚ ਰਖਵਾਇਆ ਗਿਆ। ਮਾਮਲੇ ਦੀ ਜਾਂਚ ਕਰਦੇ ਹੋਏ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕੀਤੇ ਗਏ।

ਮ੍ਰਿਤਕ ਲੜਕੀ ਦੇ ਪਿਤਾ ਅਮਰਜੀਤ ਸਿੰਘ ਅਨੁਸਾਰ ਉਸ ਦੀ ਲੜਕੀ ਰਮਨਦੀਪ ਕੌਰ ਪਿਛਲੇ 4 ਸਾਲਾਂ ਤੋਂ ਇਸ ਸਕੂਲ ਵਿਚ ਅਧਿਆਪਕ ਵਜੋਂ ਕੰਮ ਕਰ ਰਹੀ ਸੀ। ਡੀਐਸਪੀ ਸਬ-ਡਵੀਜ਼ਨ ਹਰਪ੍ਰੀਤ ਸਿੰਘ ਨੇ ਦਸਿਆ ਕਿ ਮ੍ਰਿਤਕ ਲੜਕੀ ਦੀ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿਤੀ ਗਈ ਹੈ। ਲੜਕੀ ਦੇ ਪਿਤਾ ਅਮਰਜੀਤ ਸਿੰਘ ਦੀ ਸ਼ਿਕਾਇਤ ’ਤੇ ਧਾਰਾ 306 ਤਹਿਤ ਕਾਰਵਾਈ ਕੀਤੀ ਜਾ ਰਹੀ ਹੈ।

 (For more Punjabi news apart from Body of teacher found in RCF school in Kapurthala, stay tuned to Rozana Spokesman)

 

Tags: kapurthala

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement