Tarn Taran News : ਖੇਮਕਰਨ ਰੋਡ ਪੱਟੀ ਵਿਖੇ ਸਿੰਘ ਇਲੈਕਟ੍ਰਾਨਿਕਸ ਦੀ ਦੁਕਾਨ ਦਾ ਸਟਰ ਤੋੜ ਕੇ ਕੀਤੀ ਚੋਰੀ

By : BALJINDERK

Published : Apr 12, 2025, 2:57 pm IST
Updated : Apr 12, 2025, 2:57 pm IST
SHARE ARTICLE
ਮਕਰਨ ਰੋਡ ਪੱਟੀ ਵਿਖੇ ਸਿੰਘ ਇਲੈਕਟ੍ਰਾਨਿਕਸ ਦੀ ਦੁਕਾਨ ਦਾ ਸਟਰ ਤੋੜ ਕੇ ਕੀਤੀ ਚੋਰੀ
ਮਕਰਨ ਰੋਡ ਪੱਟੀ ਵਿਖੇ ਸਿੰਘ ਇਲੈਕਟ੍ਰਾਨਿਕਸ ਦੀ ਦੁਕਾਨ ਦਾ ਸਟਰ ਤੋੜ ਕੇ ਕੀਤੀ ਚੋਰੀ

Tarn Taran News : ਦੁਕਾਨ ’ਚੋਂ LED, ਬੈਟਰੇ, ਇਨਵੇਟਰ, ਓਵਨ, ਜੂਸਰ, ਲੈਪਟਾਪ ਤੇ ਹੋਰ ਵੀ ਸਮਾਨ ਚੋਰੀ

Tarn Taran News in Punjabi : ਖੇਮਕਰਨ ਰੋਡ ਪੱਟੀ ਵਿਖੇ ਸਥਿਤ ਸਿੰਘ ਇਲੈਕਟ੍ਰਾਨਿਕਸ ਦੀ ਦੁਕਾਨ ਦਾ ਦੇਰ ਰਾਤ ਸਟਰ ਤੋੜ ਕੇ ਅਣਪਛਾਤੇ ਵਿਅਕਤੀਆਂ ਵੱਲੋਂ ਦੁਕਾਨ ’ਚੋਂ LED, ਬੈਟਰੇ, ਇਨਵੇਟਰ, ਓਵਨ, ਜੂਸਰ, ਲੈਪਟਾਪ ਤੇ ਹੋਰ ਵੀ ਸਮਾਨ ਚੋਰੀ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਦੁਕਾਨ ਦੇ ਮਾਲਕ ਗੁਰਜੰਟ ਸਿੰਘ ਨੇ ਦੱਸਿਆ ਕਿ ਬੀਤੀ ਰਾਤ ਉਹ ਆਪਣੀ ਦੁਕਾਨ ਬੰਦ ਕਰ ਕੇ ਦੇਰ ਰਾਤ ਘਰੇ ਚਲੇ ਗਏ ਸਨ ਅਤੇ ਸਵੇਰੇ ਸਾਢੇ 6 ਵਜੇ ਕਿਸੇ ਵਿਅਕਤੀ ਦਾ ਉਹਨਾਂ ਨੂੰ ਫੋਨ ਆਇਆ ਕਿ ਤੁਹਾਡੀ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਹੈ। ਗੁਰਜਿੰਟ ਸਿੰਘ ਨੇ ਦੱਸਿਆ ਕਿ ਜਦ ਉਹਨਾਂ ਨੇ ਜਾ ਕੇ ਵੇਖਿਆ ਤਾਂ ਦੁਕਾਨ ਦਾ ਸ਼ਟਰ ਟੁੱਟਾ ਹੋਇਆ ਸੀ ਅਤੇ ਦੁਕਾਨ ਦੇ ਅੰਦਰ ਪਿਆ ਸਾਰਾ ਸਮਾਨ ਚੋਰੀ ਹੋ ਚੁੱਕਾ ਸੀ। ਉਹਨਾਂ ਦੱਸਿਆ ਕਿ ਤਕਰੀਬਨ ਦੋ ਤੋਂ ਢਾਈ ਲੱਖ ਰੁਪਏ ਦਾ ਉਹਨਾਂ ਦਾ ਨੁਕਸਾਨ ਹੋਇਆ ਹੈ। ਉੱਥੇ ਹੀ ਉਹਨਾਂ ਪੁਲਿਸ ਪ੍ਰਸ਼ਾਸਨ ’ਤੇ ਵੀ ਇਲਜ਼ਾਮ ਲਾਏ ਕਿ ਉਹਨਾਂ ਵੱਲੋਂ ਕਈ ਵਾਰ ਪ੍ਰਸ਼ਾਸਨ ਨੂੰ ਜਾਣੂ ਕਰਵਾਇਆ ਕਿ ਇੱਥੇ ਗਸਤ ਕੀਤੀ ਜਾਵੇ ਜਾਂ ਕੋਈ ਪੱਕਾ ਨਾਕਾ ਲਾਇਆ ਜਾਵੇ ਪਰ ਪੁਲਿਸ ਪ੍ਰਸ਼ਾਸਨ ਵੀ ਉਹਨਾਂ ਦੀ ਕੋਈ ਨਹੀਂ ਸੁਣਦਾ।

ਉਹਨਾਂ ਦੱਸਿਆ ਕਿ ਹੋ ਰਹੀਆਂ ਚੋਰੀਆਂ ਨੂੰ ਲੈ ਕੇ ਦੁਕਾਨਦਾਰਾਂ ਵੱਲੋਂ ਕਈ ਵਾਰ ਧਰਨੇ ਲੱਗ ਚੁੱਕੇ ਹਨ ਉਸਦੇ ਬਾਵਜੂਦ ਵੀ ਪੁਲਿਸ ਵੱਲੋਂ ਕੋਈ ਗਸਤ ਨਹੀਂ ਕੀਤੀ ਗਈ, ਜਿਸ ਕਰ ਕੇ ਇਸ ਦਾ ਖਮਿਆਜਾ ਸਾਨੂੰ ਦੁਕਾਨਦਾਰਾਂ ਨੂੰ ਭੁਗਤਣਾ ਪੈਂਦਾ ਹੈ।

ਉਹਨਾਂ ਮੰਗ ਕੀਤੀ ਹੈ ਕਿ ਜਲਦੀ ਤੋਂ ਜਲਦੀ ਉਹਨਾਂ ਦੀ ਦੁਕਾਨ ’ਚ ਚੋਰੀ ਕਰਨ ਵਾਲੇ ਵਿਅਕਤੀ ਨੂੰ ਕਾਬੂ ਕੀਤਾ ਜਾਵੇ ਅਤੇ ਉਹਨਾਂ ਦਾ ਹੋਇਆ ਨੁਕਸਾਨ ਪੂਰਾ ਕਰਵਾਇਆ ਜਾਵੇ ਉਹਨਾਂ ਦੱਸਿਆ ਕਿ ਇਸ ਸਬੰਧੀ ਥਾਣਾ ਸਿਟੀ ਪੁਲਿਸ ਨੂੰ ਜਾਣੂ ਕਰਵਾਇਆ ਗਿਆ ਹੈ ਪਰ ਅਜੇ ਤੱਕ ਕੋਈ ਵੀ ਪੁਲਿਸ ਮੁਲਾਜ਼ਮ ਉਹਨਾਂ ਦੀ ਦੁਕਾਨ ਤੇ ਨਹੀਂ ਪਹੁੰਚਿਆ।

ਉਧਰ ਇਸ ਸਬੰਧੀ ਥਾਣਾ ਸਿਟੀ ਪੱਟੀ ਦੇ ਐਸ ਐਚ ਓ ਹਰਪ੍ਰੀਤ ਸਿੰਘ ਨਾਲ ਇਸ ਸਬੰਧੀ ਗੱਲਬਾਤ ਕਰਨੀ ਚਾਹੀ ਤਾਂ ਉਹਨਾਂ ਨੇ ਕੈਮਰੇ ਦੇ ਅੱਗੇ ਆਉਣ ਤੋਂ ਸਾਫ ਇਨਕਾਰ ਕਰ ਦਿੱਤਾ। 

(For more news apart from Theft by breaking door of Singh Electronics shop at Khemkaran Road Patti News in Punjabi, stay tuned to Rozana Spokesman)

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement