ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ 'ਤੇ ਬਣਾਈ ਗਈ ਕੋਰ ਕਮੇਟੀ
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਵੇਲੋਂ ਪਾਰਟੀ ਦੀਆਂ ਗਤੀਵਿਧੀਆਂ ਨੂੰ ਤੇਜ਼ ਕਰਨ ਲਈ ਤੇ ਆਉਂਦੇ ਦਿਨਾਂ ’ਚ ਉਸਾਰੂ ਫ਼ੈਸਲੇ ਲੈਣ ਲਈ ਕੋਰ ਕਮੇਟੀ ਦਾ ਐਲਾਨ ਕੀਤਾ ਜਾਂਦਾ ਹੈ । ਪਾਰਟੀ ਦਫਤਰ ਵਿਚ ਦਫ਼ਤਰ ਸਕੱਤਰ ਜਗਜੀਤ ਸਿੰਘ ਕੋਹਲੀ ਵੱਲੋਂ ਪੱਤਰ ਜਾਰੀ ਕਰਦਿਆਂ ਦੱਸਿਆ ਗਿਆ ਕਿ ਪਾਰਟੀ ਪ੍ਰਧਾਨ ਗਿਆਨੀ ਹਰਪ੍ਰੀਤ ਸਿੰਘ ਦੇ ਦਿਸ਼ਾ ਨਿਰਦੇਸ਼ਾਂ ਹੇਠ ਕੋਰ ਕਮੇਟੀ ਬਣਾਈ ਜਾਂਦੀ ਹੈ ਜੋ ਆਉਂਦੇ ਸਮੇ ਵਿਚ ਪਾਰਟੀ ਪ੍ਰਧਾਨ ਨਾਲ ਸਲਾਹ-ਮਸ਼ਵਰਾ ਕਰਕੇ ਸਾਰੇ ਪ੍ਰੋਗਰਾਮ ਉਲੀਕੇਗੀ ।
ਪਾਰਟੀ ਦੇ ਸਰਪ੍ਰਸਤ ਅਤੇ ਬੀਬੀ ਜਗੀਰ ਕੌਰ ਪ੍ਰਧਾਨ ਇਸਤਰੀ ਅਕਾਲੀ ਦਲ ਸਮੇਤ ਵਿੰਗਾਂ ਦੇ ਪ੍ਰਧਾਨ ਵੀ ਕੋਰ ਕਮੇਟੀ ਦੇ ਮੈਂਬਰ ਹੋਣਗੇ । ਜਲਦੀ ਹੀ ਵੱਡੇ ਪੱਧਰ ’ਤੇ ਫੈਸਲੇ ਲੈ ਕੇ ਪੰਜਾਬ ਅਤੇ ਸਿੱਖਾਂ ਦੇ ਮਸਲਿਆਂ ਨੂੰ ਹੱਲ ਕਰਵਾਉਣ ਲਈ ਪੰਜਾਬੀਆਂ ਨੂੰ ਲਾਂਮਬੱਧ ਕੀਤਾ ਜਾਵੇਗਾ । ਕੋਰ ਕਮੇਟੀ ਦੀ ਮੀਟਿੰਗ ਦੀ ਪ੍ਰਧਾਨਗੀ ਪਾਰਟੀ ਪ੍ਰਧਾਨ ਕਰਿਆ ਕਰਨਗੇ । ਲੋੜ ਪੈਣ ’ਤੇ ਇਸ ਵਿੱਚ ਵਾਧਾ ਵੀ ਕੀਤਾ ਜਾ ਸਕਦਾ ਹੈ ਸੂਚੀ ਹੇਠ ਲਿਖੇ ਅਨੁਸਾਰ ਹੈ ਪਰਮਿੰਦਰ ਸਿੰਘ ਢੀਂਡਸਾ, ਪ੍ਰੋ. ਪ੍ਰੇਮ ਸਿੰਘ ਚੰਦੂਮਾਜਰਾ, ਆਦੇਸ਼ ਪ੍ਰਤਾਪ ਸਿੰਘ ਕੈਰੋਂ, ਸੁਰਜੀਤ ਸਿੰਘ ਰੱਖੜਾ, ਮਨਪ੍ਰੀਤ ਸਿੰਘ ਇਯਾਲੀ, ਗੋਬਿੰਦ ਸਿੰਘ ਲੌਂਗੋਵਾਲ, ਸੁੱਚਾ ਸਿੰਘ ਛੋਟੇਪੁਰ, ਇਕਬਾਲ ਸਿੰਘ ਝੂੰਦਾ, ਸੰਤਾ ਸਿੰਘ ਉਮੈਦਪੁਰੀ, ਸਰਵਣ ਸਿੰਘ ਫਿਲੌਰ, ਬੀਬੀ ਪਰਮਜੀਤ ਕੌਰ ਗੁਲਸ਼ਨ, ਗਗਨਜੀਤ ਸਿੰਘ ਬਰਨਾਲਾ ਨੂੰ ਕੋਰ ਕਮੇਟੀ ਦਾ ਮੈਂਬਰ ਨਿਯੁਕਤ ਕੀਤਾ ਗਿਆ।
