ਮੁੱਖ ਮੰਤਰੀ ਕੋਵਿਡ-19 ਰਾਹਤ ਫ਼ੰਡ 'ਚ ਪਾਇਆ 72.56 ਲੱਖ ਰੁਪਏ ਦਾ ਯੋਗਦਾਨ
Published : May 12, 2020, 10:20 am IST
Updated : May 12, 2020, 10:20 am IST
SHARE ARTICLE
ਮੁੱਖ ਮੰਤਰੀ ਕੋਵਿਡ-19 ਰਾਹਤ ਫ਼ੰਡ 'ਚ ਪਾਇਆ 72.56 ਲੱਖ ਰੁਪਏ ਦਾ ਯੋਗਦਾਨ
ਮੁੱਖ ਮੰਤਰੀ ਕੋਵਿਡ-19 ਰਾਹਤ ਫ਼ੰਡ 'ਚ ਪਾਇਆ 72.56 ਲੱਖ ਰੁਪਏ ਦਾ ਯੋਗਦਾਨ

ਪੀ.ਏ.ਯੂ ਦੇ ਵਾਈਸ ਚਾਂਸਲਰ ਨੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਨੂੰ ਸੌਂਪਿਆ ਚੈੱਕ

ਚੰਡੀਗੜ੍ਹ, 11 ਮਈ (ਸਪੋਕਸਮੈਨ ਸਮਾਚਾਰ ਸੇਵਾ) : ਕੋਰੋਨਾ ਵਾਇਰਸ ਵਿਰੁਧ ਜੰਗ ਵਿਚ ਠੋਸ ਯਤਨ ਅਤੇ ਗ਼ਰੀਬਾਂ ਤੇ ਲੋੜਵੰਦਾਂ ਨੂੰ ਦਰਪੇਸ਼ ਮੁਸ਼ਕਲਾਂ ਨੂੰ ਦੂਰ ਕਰਨ ਵਾਲੀ ਸੂਬਾ ਸਰਕਾਰ ਵਲ ਸਹਾਇਤਾ ਦਾ ਹੱਥ ਵਧਾਉਂਦਿਆਂ ਪੰਜਾਬ ਖੇਤੀਬਾੜੀ ਯੂਨੀਵਰਸਟੀ, ਲੁਧਿਆਣਾ ਦੇ ਸਟਾਫ਼ ਨੇ ਮੁੱਖ ਮੰਤਰੀ ਰਾਹਤ ਫ਼ੰਡ ਕੋਵਿਡ-19 ਲਈ 72.56 ਲੱਖ ਰੁਪਏs ਦੀ ਸਹਾਇਤਾ ਰਾਸ਼ੀ ਦਿਤੀ ਹੈ।


ਇਹ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦਸਿਆ ਕਿ ਪੰਜਾਬ ਖੇਤੀਬਾੜੀ ਯੂਨੀਵਰਸਟੀ ਦੇ ਉਪ ਕੁਲਪਤੀ ਡਾ. ਬਲਦੇਵ ਸਿੰਘ ਢਿੱਲੋਂ ਨੇ ਉਕਤ ਰਾਸ਼ੀ ਦਾ ਚੈੱਕ ਖੁਰਾਕ ਅਤੇ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ ਸੌਂਪਿਆ।


ਇਸ ਮਾਨਵਤਾ ਪੱਖੀ ਉਪਰਾਲੇ ਲਈ ਵਾਈਸ ਚਾਂਸਲਰ ਦਾ ਧਨਵਾਦ ਕਰਦਿਆਂ ਆਸ਼ੂ ਨੇ ਕਿਹਾ ਕਿ ਕੋਵਿਡ-19 ਦੌਰਾਨ ਪੈਦਾ ਹੋਈ ਇਸ ਸੰਕਟਕਾਲੀ ਘੜੀ ਵਿਚ ਇਹ ਯੋਗਦਾਨ ਲੋੜਵੰਦਾਂ ਅਤੇ ਗ਼ਰੀਬ ਲੋਕਾਂ ਦੀ ਸਹਾਇਤਾ ਕਰਨ ਦੀ ਦਿਸ਼ਾ ਵਿਚ ਇਕ ਵੱਡਾ ਵੱਡੇ ਯੋਗਦਾਨ ਹੈ।

ਉਨ੍ਹਾਂ ਪੀ.ਏ.ਯੂ ਦੇ ਸਮੁੱਚੇ ਸਟਾਫ਼ ਦਾ ਕੋਰੋਨਵਾਇਰਸ ਮਹਾਂਮਾਰੀ ਵਿਰੁਧ ਸਰਕਾਰ ਦੀ ਨਿਰੰਤਰ ਲੜਾਈ ਵਿਚ ਤਨਦੇਹੀ ਨਾਲ ਸਮਰਥਨ ਅਤੇ ਸਹਿਯੋਗ ਦੇਣ ਲਈ ਧਨਵਾਦ ਕੀਤਾ। ਇਸ ਮੌਕੇ ਪ੍ਰਮੁੱਖ ਸਕੱਤਰ (ਖੁਰਾਕ ਅਤੇ ਸਿਵਲ ਸਪਲਾਈ) ਕੇ.ਏ.ਪੀ. ਸਿਨਹਾ, ਡਾਇਰੈਕਟਰ (ਖੁਰਾਕ ਅਤੇ ਸਿਵਲ ਸਪਲਾਈ) ਅਨਿੰਦਿਤਾ ਮਿੱਤਰਾ, ਡਾਇਰੈਕਟਰ (ਖੇਤੀਬਾੜੀ) ਸੁਤੰਤਰ ਕੁਮਾਰ ਏਰੀ ਅਤੇ ਰਜਿਸਟਰਾਰ ਪੀਏਯੂ ਆਰ.ਐਸ ਸਿੱਧੂ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement