ਕਰੋਨਾ ਪੌਜਟਿਵ ਮੁਲਜ਼ਮ ਆਈਸੋਲੇਸ਼ਨ ਵਾਰਡ ਚੋਂ ਹੋਇਆ ਫਰਾਰ, ਪ੍ਰਸ਼ਾਸਨ ਨੂੰ ਪਈਆਂ ਭਾਜੜਾਂ
Published : May 12, 2020, 6:39 pm IST
Updated : May 12, 2020, 6:39 pm IST
SHARE ARTICLE
Covid 19
Covid 19

ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸ ਤੇਅਮ੍ਰਿੰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚੋਂ ਇਕ ਕਰੋਨਾ ਪੌਜਿਟਵ ਮੁਲਜ਼ਮ ਫਰਾਰ ਹੋ ਗਿਆ ਹੈ।

ਅੰਮ੍ਰਿਤਸਰ : ਪੰਜਾਬ ਵਿਚ ਕਰੋਨਾ ਵਾਇਰਸ ਦੇ ਕੇਸ ਤੇਜ਼ੀ ਨਾਲ ਵੱਧ ਰਹੇ ਹਨ। ਅਜਿਹੇ ਵਿਚ ਅਮ੍ਰਿੰਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿਚ ਆਈਸੋਲੇਸ਼ਨ ਵਾਰਡ ਵਿਚੋਂ ਇਕ ਕਰੋਨਾ ਪੌਜਿਟਵ ਮੁਲਜ਼ਮ ਫਰਾਰ ਹੋ ਗਿਆ ਹੈ। ਪ੍ਰਤਾਪ ਸਿੰਘ ਨਾ ਦੇ ਇਸ ਮੁਜ਼ਰਮ ਦੀ ਕਰੋਨਾ ਰਿਪੋਰਟ ਪੌਜਟਿਵ ਆਉਂਣ ਤੋਂ ਬਾਅਦ ਕੱਲ ਉਸ ਨੂੰ ਜ਼ੇਲ੍ਹ ਵਿਚੋਂ ਲਿਆ ਕੇ ਗੁਰੂ ਨਾਨਕ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ।

Coronavirus hunter in china help prepare corona vaccine mrjCoronavirus 

ਜਿੱਥੇ ਦੇਰ ਰਾਤ ਉਹ 10:30 ਤੇ ਹਸਪਤਾਲ ਵਿਚੋਂ ਫਰਾਰ ਹੋ ਗਿਆ। ਜਿਸ ਤੋਂ ਬਾਅਦ ਹਸਪਤਾਲ ਦੇ ਸਟਾਫ ਅਤੇ ਪ੍ਰਸ਼ਾਸਨ ਨੂੰ ਭਾਜੜਾ ਪੈ ਗਈਆਂ। ਹੁਣ ਪੁਲਿਸ ਦੇ ਵੱਲੋਂ ਉਸ ਮੁਲਜ਼ਮ ਦੀ ਭਾਲ ਕੀਤੀ ਜਾ ਰਹੀ ਹੈ। ਥਾਣਾ ਮਜੀਠਾ ਦੇ ਐਸਐਚਓ ਨੇ ਉਸ ਦੇ ਫਰਾਰ ਹੋਣ ਦੀ ਪੁਸ਼ਟੀ ਕੀਤੀ ਹੈ। ਪ੍ਰਤਾਪ ਸਿੰਘ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ  ਨੇ 6 ਮਈ ਨੂੰ ਪ੍ਰੋਡਕਸ਼ਨ ਵਾਰੰਟ 'ਤੇ ਲਿਆ ਸੀ।

CoronavirusCoronavirus

ਦੱਸ ਦੱਈਏ ਕਿ ਇਸ ਵਿਅਕਤੀ ਦੇ ਸੰਪਰਕ ਵਿਚ ਆਉਂਣ ਵਾਲੇ ਦੋ ਜੱਜਾਂ, ਪੁਲਿਸ ਕਰਚਾਰੀਆਂ, ਵਕੀਲਾਂ ਅਤੇ ਹੋਰ ਅਦਾਲਤੀ ਸਟਾਫ ਨੂੰ ਕੁਆਰੰਟੀਨ ਕਰਨ ਦੇ ਨਾਲ- ਨਾਲ ਉਨ੍ਹਾਂ ਦੇ ਟੈਸਟ ਕੀਤੇ ਗਏ ਹਨ। ਉਧਰ ਜਾਣਕਾਰੀ ਵਿਚ ਸਾਹਮਣੇ ਆਇਆ ਹੈ ਕਿ ਮੁਲਜ਼ਮ ਪ੍ਰਤਾਪ ਸਿੰਘ ਬਾਥਰੂਮ ਜਾਣ ਦਾ ਬਹਾਨਾ ਲਗਾ ਕੇ ਰਾਤ ਕਰੀਬ 10:30 ਵਜੇ ਆਈਸੋਲੇਸ਼ਨ ਵਾਰਡ ਦੀ ਛੱਤ ਤੋਂ ਛਾਲ ਮਾਰ ਕੇ ਉੱਥੋਂ ਫਰਾਰ ਹੋ ਗਿਆ।

Coronavirus cases reduced in tamil nadu the state is hoping to end the diseaseCoronavirus cases 

ਇਸ ਦੇ ਨਾਲ ਇਹ ਵੀ ਜ਼ਿਕਰਯੋਗ ਹੈ ਕਿ ਪ੍ਰਤਾਪ ਦੀ ਦੂਸਰੀ ਰਿਪੋਰਟ ਨੈਗਟਿਵ ਆਈ ਹੈ। ਦੱਸ ਦੱਈਏ ਕਿ ਹੁਣ ਤੱਕ ਪੰਜਾਬ ਵਿਚ ਕਰੋਨਾ ਦਾ ਕਹਿਰ ਉਸੇ ਤਰ੍ਹਾਂ ਜਾਰੀ ਹੈ ਹੁਣ ਤੱਕ ਇੱਥੇ 1900 ਦੇ ਕਰੀਬ ਕਰੋਨਾ ਵਾਇਰਸ ਦੇ ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ ਅਤੇ 32 ਲੋਕਾਂ ਦੀ ਇਸ ਮਹਾਂਮਾਰੀ ਕਾਰਨ ਮੌਤ ਹੋ ਚੁੱਕੀ ਹੈ। ਇਸ ਤੋਂ ਇਲਾਵਾ 152 ਦੇ ਕਰੀਬ ਲੋਕ ਇਸ ਵਾਇਰਸ ਨੂੰ ਮਾਤ ਦੇਣ ਤੋਂ ਬਾਅਦ ਠੀਕ ਵੀ ਹੋ ਚੁੱਕੇ ਹਨ।

CoronavirusCoronavirus

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement