ਤ੍ਰਿਪਤ ਬਾਜਵਾ ਵਲੋਂ ਕਬੱਡੀ ਦੇ ਬੋਹੜ ਮਹਿੰਦਰ ਸਿੰਘ ਮੌੜ ਦੀ ਮੌਤ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ
Published : May 12, 2020, 10:32 am IST
Updated : May 12, 2020, 10:32 am IST
SHARE ARTICLE
ਮਹਿੰਦਰ ਸਿੰਘ ਮੌੜ
ਮਹਿੰਦਰ ਸਿੰਘ ਮੌੜ

ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਵਲੋਂ ਕਬੱਡੀ ਦੇ ਬੋਹੜ ਮਹਿੰਦਰ ਸਿੰਘ ਮੌੜ ਦੀ ਮੌਤ 'ਤੇ ਗਹਿਰੇ ਦੁਖ ਦਾ ਪ੍ਰਗਟਾਵਾ

ਚੰਡੀਗੜ੍ਹ, 11 ਮਈ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬੀਆਂ ਦੀ ਮਾਂ ਖੇਡ ਕਬੱਡੀ ਜਗਤ ਲਈ ਬੜੀ ਹੀ ਦੁੱਖਦਾਈ ਅਤੇ ਡੂੰਘੇ ਸਦਮੇ ਵਾਲੀ ਖ਼ਬਰ ਆਈ ਹੈ, ਕਬੱਡੀ ਦੇ ਬਾਬਾ ਬੋਹੜ ਤੇ ਮਸ਼ਹੂਰ ਪ੍ਰਮੋਟਰ ਅਤੇ ਦੇਸ਼ਾਂ-ਵਿਦੇਸ਼ਾਂ ਵਿਚ ਕਬੱਡੀ ਨੂੰ ਸੱਭ ਤੋਂ ਪਹਿਲਾਂ ਪ੍ਰਮੋਟ ਕਰਨ ਤੇ ਕਬੱਡੀ ਨੂੰ ਜੀਅ-ਜਾਨ ਨਾਲ ਪਿਆਰ ਕਰਨ ਵਾਲੇ ਤੇ ਅਪਣੀ ਸਮੁੱਚੀ ਜ਼ਿੰਦਗੀ ਕਬੱਡੀ ਦੇ ਲੇਖੇ ਲਾਉਣ ਵਾਲੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਅੱਜ ਜ਼ਿੰਦਗੀ ਦੀ ਬਾਜ਼ੀ ਹਾਰ ਗਏ। ਮਹਿੰਦਰ ਸਿੰਘ ਮੌੜ ਅੱਜ ਸਵੇਰੇ ਕਰੀਬ 7:35 ਵਜੇ ਸਦੀਵੀ ਵਿਛੋੜਾ ਦੇ ਗਏ। ਜ਼ਿਕਰਯੋਗ ਹੈ ਕਿ ਉਹ ਕੁੱਝ ਸਮੇਂ ਤੋਂ ਬਿਮਾਰ ਚੱਲੇ ਆ ਰਹੇ ਸਨ।

ਉਨ੍ਹਾਂ ਦੀ ਮੌਤ 'ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਸੂਬੇ ਦੇ ਕੈਬਨਿਟ ਮੰਤਰੀ ਸ. ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ ਕਿਹਾ ਮਹਿੰਦਰ ਸਿੰਘ ਮੌੜ ਨੇ ਹਜ਼ਾਰਾਂ ਕਬੱਡੀ ਖਿਡਾਰੀਆਂ ਨੂੰ ਵਿਦੇਸ਼ 'ਚ ਖੇਡਣ ਦਾ ਮੌਕਾ ਪ੍ਰਦਾਨ ਕੀਤਾ ਤੇ ਕਈਆਂ ਦੇ ਵਿਆਹ ਕਰਵਾ ਕੇ ਵਿਦੇਸ਼ਾਂ ਵਿਚ ਹੀ ਉਨ੍ਹਾਂ ਨੂੰ ਸੈੱਟ ਕਰ ਕੇ ਰੋਜ਼ੀ-ਰੋਟੀ ਦੇ ਕਾਬਲ ਬਣਾਇਆ।


ਸ. ਬਾਜਵਾ ਨੇ ਮਹਿੰਦਰ ਸਿੰਘ ਮੌੜ (ਕਾਲਾ ਸੰਘਿਆਂ) ਦੇ ਪਰਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਪ੍ਰਮਾਤਮਾ ਦੇ ਚਰਨਾਂ ਵਿਚ ਅਰਦਾਸ ਕੀਤੀ ਹੈ ਕਿ ਇਸ ਦੁੱਖ ਦੀ ਘੜੀ ਵਿਚ ਪਰਵਾਰ ਨੂੰ ਇਹ ਅਸਿਹ ਸਦਮਾ ਸਹਿਣ ਕਰਨ ਦਾ ਬਲ ਬਖਸ਼ੇ ਅਤੇ ਵਿਛੜੀ ਰੂਹ ਨੂੰ ਅਪਣੇ ਚਰਨਾਂ ਵਿਚ ਨਿਵਾਸ ਬਖਸ਼ੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement