ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਸਦਮਾ, ਪਿਤਾ ਦਾ ਹੋਇਆ ਦਿਹਾਂਤ
Published : May 12, 2021, 8:14 am IST
Updated : May 12, 2021, 1:08 pm IST
SHARE ARTICLE
Inderjit Singh zira
Inderjit Singh zira

ਸਵੇਰੇ 5 ਵਜੇ ਲਏ ਆਖਰੀ ਸਾਹ

 ਮੁਹਾਲੀ:  ਜ਼ੀਰਾ ਹਲਕੇ ਤੋਂ ਕਾਂਗਰਸ ਵਿਧਾਇਕ ਕੁਲਬੀਰ ਜ਼ੀਰਾ ਦੇ ਪਿਤਾ ਜੱਥੇਦਾਰ ਇੰਦਰਜੀਤ ਸਿੰਘ ਜ਼ੀਰਾ ਦੀ ਮੌਤ ਹੋ ਗਈ ਹੈ।  ਜਾਣਕਾਰੀ ਮੁਤਾਬਿਕ ਪਿਛਲੇ 4 ਮਹੀਨਿਆਂ ਤੋਂ ਜਿਗਰ ਦੇ ਕੈਂਸਰ ਤੋਂ ਪੀੜਤ ਸਨ ਅਤੇ ਚੰਡੀਗੜ੍ਹ ਵਿਚ ਆਪਣਾ ਇਲਾਜ ਕਰਵਾ ਰਹੇ ਸਨ। ਸਿਹਤ ਜ਼ਿਆਦਾ ਵਿਗੜਨ ਕਰਕੇ ਅੱਜ ਉਹਨਾਂ ਦੀ ਮੌਤ ਹੋ ਗਈ। ਉਹਨਾਂ ਨੇ ਸਵੇਰੇ 5 ਵਜੇ ਆਖਰੀ ਸਾਹ ਲਏ। 

postpost

ਉਨ੍ਹਾਂ ਦਾ ਅੰਤਿਮ ਸਸਕਾਰ ਪਿੰਡ ਬਸਤੀ ਬੂਟੇ ਵਾਲੀ (ਜ਼ੀਰਾ )ਸਮਾਂ 3 ਵਜੇ ਕੀਤਾ ਜਾਵੇਗਾ। ਉਹਨਾਂ ਦੇ ਪੁੱਤਰ ਕੁਲਬੀਰ ਸਿੰਘ ਜ਼ੀਰਾ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ਰਾਹੀਂ ਇਹ ਜਾਣਕਾਰੀ ਸਾਂਝੀ ਕੀਤੀ।

ਉਨ੍ਹਾਂ ਦੇ ਦਿਹਾਂਤ 'ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ, ਕੈਬਨਿਟ ਮੰਤਰੀ ਸੁਖਬਿੰਦਰ ਸਿੰਘ ਸੁੱਖ ਸਰਕਾਰੀਆ, ਵਿਧਾਇਕ ਹਰਪ੍ਰਤਾਪ ਸਿੰਘ ਅਜਨਾਲਾ ਸਮੇਤ ਹੋਰਨਾਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਦੱਸ ਦਈਏ ਕਿ ਜੱਥੇਦਾਰ ਇੰਦਰਜੀਤ ਸਿੰਘ ਜੀਰਾ ਸ਼੍ਰੋਮਣੀ ਅਕਾਲੀ ਦਲ ਮੌਕੇ ਜੇਲ੍ਹ ਮੰਤਰੀ, ਸਿਹਤ ਮੰਤਰੀ ਅਤੇ ਕਾਂਗਰਸ ਸਰਕਾਰ ਵਿੱਚ ਕਿਸਾਨ ਚੈਅਰਮੈਨ ਪੰਜਾਬ ਵੀ ਰਹਿ ਚੁੱਕੇ ਹਨ। 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement