ਜੁਰਾਬਾਂ ਵੇਚ ਕੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲਾ ਵੰਸ਼ ਹੁਣ ਜਾਵੇਗਾ ਸਕੂਲ, ਦਿੱਤਾ 2 ਲੱਖ ਦਾ ਚੈੱਕ
Published : May 12, 2021, 2:20 pm IST
Updated : May 12, 2021, 3:20 pm IST
SHARE ARTICLE
Vansh
Vansh

ਵੰਸ਼ ਦੇ ਭਰਾ ਦਾ ਵੀ ਨੌਵੀਂ ਜਮਾਤ 'ਚ ਕਰਵਾਇਆ ਦਾਖ਼ਲਾ 

ਲੁਧਿਆਣਾ (ਰਾਜਵਿੰਦਰ ਸਿੰਘ) - ਲੁਧਿਆਣਾ ਵਿਚ ਜੁਰਾਬਾਂ ਵੇਚ ਕੇ ਆਪਣੇ ਪਰਿਵਾਰ ਦਾ ਗੁਜ਼ਾਰਾ ਕਰਨ ਵਾਲੇ ਵੰਸ਼ ਦਾ ਬੀਤੇ ਦਿਨੀਂ ਵੀਡੀਓ ਵਾਇਰਲ ਹੋਇਆ ਸੀ ਜਿਸ ਤੋਂ ਬਾਅਦ ਮੁੱਖ ਮੰਤਰੀ ਪੰਜਾਬ ਵੱਲੋਂ ਉਸ ਨੂੰ ਫੋਨ ਕਰਕੇ ਪਰਿਵਾਰ ਦੀ ਮਾਲੀ ਸਹਾਇਤਾ ਕਰਨ ਦਾ ਭਰੋਸਾ ਦਿੱਤਾ ਗਿਆ ਸੀ।

Photo

ਇਸ ਤੋਂ ਬਾਅਦ ਅੱਜ ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੰਸ਼ ਦੇ ਪਰਿਵਾਰ ਨੂੰ ਦੋ ਲੱਖ ਰੁਪਏ ਦਾ ਚੈੱਕ ਭੇਟ ਕੀਤਾ ਗਿਆ ਅਤੇ ਨਾਲ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਦੇ ਯਤਨਾ ਸਦਕਾ ਉਸ ਦਾ ਦਾਖ਼ਲਾ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸਮਾਰਟ ਸਕੂਲ ਵਿਚ ਪੰਜਵੀਂ ਜਮਾਤ ਵਿਚ ਕਰਵਾ ਦਿੱਤਾ ਗਿਆ ਹੈ ਨਾਲ ਹੀ ਉਸ ਦੇ ਭਰਾ ਦਾ ਦਾਖਲਾ ਵੀ ਨੌਵੀਂ ਜਮਾਤ ਵਿਚ ਕਰਵਾਇਆ ਗਿਆ ਕਿਉਂਕਿ ਉਸ ਨੇ ਵੀ ਆਰਥਿਕ ਤੰਗੀ ਦੇ ਚੱਲਦਿਆਂ ਪੜ੍ਹਾਈ ਛੱਡ ਦਿੱਤੀ ਸੀ।

Photo

ਇਸ ਦੇ ਨਾਲ ਹੀ ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਵੱਲੋਂ ਖ਼ੁਦ ਉਸ ਦਾ ਸਕੂਲ ਦੇ ਵਿਚ ਦਾਖਲਾ ਕਰਵਾਇਆ ਗਿਆ ਹੈ ਅਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਵੱਲੋਂ ਕੀਤੇ ਗਏ ਐਲਾਨ ਦੇ ਮੱਦੇਨਜ਼ਰ ਉਸ ਨੂੰ ਦੋ ਲੱਖ ਰੁਪਏ ਦਾ ਚੈੱਕ ਵੀ ਭੇਟ ਕੀਤਾ ਗਿਆ ਤਾਂ ਜੋ ਪਰਿਵਾਰ ਦੀ ਆਰਥਿਕ ਮਦਦ ਹੋ ਸਕੇ।

Photo

ਇਸ ਦੌਰਾਨ ਡਿਪਟੀ ਕਮਿਸ਼ਨਰ ਵਰਿੰਦਰ ਸ਼ਰਮਾ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਹੁਕਮਾਂ ਮੁਤਾਬਕ ਪਰਿਵਾਰ ਦੀ ਆਰਥਿਕ ਮਦਦ ਕੀਤੀ ਗਈ ਹੈ ਉਨ੍ਹਾਂ ਕਿਹਾ ਕਿ ਦੋਵਾਂ ਬੱਚਿਆਂ ਨੂੰ ਸਕੂਲ ਪੜ੍ਹਾਇਆ ਜਾ ਰਿਹਾ ਹੈ ਤਾਂ ਜੋ ਉਹ ਦੋਵੇਂ ਪੜ੍ਹ ਲਿਖ ਕੇ ਕੋਈ ਚੰਗਾ ਕੰਮ ਕਰ ਸਕਣ। ਉਨ੍ਹਾਂ ਨੇ ਕਿਹਾ ਕਿ ਦੋਵਾਂ ਬੱਚਿਆਂ ਦੀ ਉਮਰ ਪੜ੍ਹਾਈ ਕਰਨ ਦੀ ਹੈ ਨਾ ਕਿ ਕੰਮ ਕਰਨ ਦੀ ਇਸ ਕਰਕੇ ਉਨ੍ਹਾਂ ਨੂੰ ਪੰਜਾਬ ਸਰਕਾਰ ਦੇ ਖਰਚੇ ਉਤੇ ਮੁਫ਼ਤ ਪੜ੍ਹਾਇਆ ਜਾ ਰਿਹਾ ਹੈ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement