ਦਰਦਨਾਕ ਸੜਕ ਹਾਦਸੇ ਦੌਰਾਨ ਛੁੱਟੀ ਆਏ ਫੌਜੀ ਜਵਾਨ ਦੀ ਗਈ ਜਾਨ
Published : May 12, 2022, 6:29 pm IST
Updated : May 12, 2022, 7:07 pm IST
SHARE ARTICLE
photo
photo

ਪਿਤਾ ਦੀ ਮੌਤ ਹੋਣ ਕਰਕੇ ਛੁੱਟੀ ਤੇ ਆਇਆ ਹੋਇਆ ਸੀ ਨੌਜਵਾਨ

 

ਭਗਤਾ ਭਾਈਕਾ: ਸਥਾਨਕ ਸ਼ਹਿਰ ਦੇ ਬਰਨਾਲਾ ਰੋਡ 'ਤੇ ਬੀਤੀ ਦੇਰ ਰਾਤ ਇਕ ਕਾਰ ਦਾ ਸੰਤੁਲਨ ਵਿਗੜ ਜਾਣ ਦੇ ਚਲਦਿਆਂ ਸੜਕ 'ਤੇ ਖੜੇ ਰੁੱਖ 'ਚ ਵੱਜਣ ਕਰਕੇ ਕਾਰ ਚਾਲਕ ਦੀ ਦਰਦਨਾਕ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਮੁਤਾਬਿਕ ਕਾਰ ਚਾਲਕ ਹਰਜੋਗਿੰਦਰ ਸਿੰਘ ਉਰਫ ਨੀਟਾ (ਕਰੀਬ 26 ਸਾਲ ) ਪੁੱਤਰ ਸਵ: ਜੀਤ ਸਿੰਘ ਵਾਸੀ ਗੁਰੂਸਰ ਆਪਣੇ ਕਿਸੇ ਦੋਸਤ ਨੂੰ ਟਰੇਨ ਚੜਾ ਕੇ ਵਾਪਸ ਆਪਣੇ ਪਿੰਡ ਨੂੰ ਪਰਤ ਰਿਹਾ ਸੀ।  ਮ੍ਰਿਤਕ ਨੌਜਵਾਨ ਇਕ ਫੌਜੀ ਸੀ ਜੋ ਕਿ ਛੁੱਟੀ ਤੇ ਆਪਣੇ ਘਰ ਆਇਆ ਸੀ। 

 

PHOTOPHOTO

 

ਇਸੇ ਦੌਰਾਨ ਸ਼ਹਿਰ ਦੇ ਬਰਨਾਲਾ ਰੋਡ ਤੇ ਸਥਿਤ ਸਤਿਸੰਗ ਭਵਨ ਨੇੜੇ ਕਾਰ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਕਾਰ ਸੜਕ ਉਪਰ ਲੱਗੇ ਰੁੱਖ ਨਾਲ ਜਾ ਟਕਰਾਈ। ਓਥੇ ਹੀ ਹਾਦਸਾ ਹੋਣ ਦੀ ਜ਼ੋਰਦਾਰ ਅਵਾਜ ਸੁਣ ਕੇ ਆਸਪਾਸ ਦੇ ਲੋਕ ਘਟਨਾ ਵਾਲੀ ਜਗਾ ਵੱਲ ਦੌੜੇ ਤੇ ਬਚਾਅ ਕਾਰਜ ਦੇ ਨਾਲ-ਨਾਲ ਸਥਾਨਕ ਪੁਲਿਸ ਪ੍ਰਸ਼ਾਸਨ ਤੇ ਐਂਬੂਲੈਂਸ ਨੂੰ ਸੂਚਿਤ ਕੀਤਾ।

 

PHOTOPHOTO

ਘਟਨਾ ਦੀ ਜਾਣਕਾਰੀ ਮਿਲਦਿਆਂ ਪੁਲਿਸ ਪ੍ਰਸ਼ਾਸਨ ਤੇ ਐਂਬੂਲੈਂਸ ਵੀ ਮੌਕੇ ਉਪਰ ਪੁੱਜੀ। ਜਖ਼ਮੀ ਨੌਜਵਾਨ ਨੂੰ ਹਸਪਤਾਲ  'ਚ ਲਿਆਂਦਾ ਗਿਆ। ਜਿਥੇ ਡਾਕਟਰਾਂ ਨੇ ਉਸਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ। ਮ੍ਰਿਤਕ ਦੇਹ ਨੂੰ ਪੋਸਟਮਾਰਟਮ ਲਈ ਰਾਮਪੁਰਾ ਫੂਲ ਦੇ ਸਰਕਾਰੀ ਹਸਪਤਾਲ ਭੇਜ ਦਿੱਤਾ ਗਿਆ। ਜਿਵੇਂ ਹੀ ਇਹ ਖਬਰ ਮ੍ਰਿਤਕ ਦੇ ਪਰਿਵਾਰਿਕ ਮੈਂਬਰਾਂ ਨੂੰ ਮਿਲੀ ਤਾਂ ਘਰ ਵਿੱਚ ਮਾਤਮ ਪਸਰ ਗਿਆ ਤੇ ਪਰਿਵਾਰਿਕ ਮੈਂਬਰਾਂ ਦਾ ਰੋ-ਰੋ ਬੁਰਾ ਹਾਲ ਹੋ ਗਿਆ।

 

PHOTO
PHOTO

ਮ੍ਰਿਤਕ ਨੌਜਵਾਨ ਹਰਜੋਗਿੰਦਰ ਸਿੰਘ ਜੋ ਫੌਜ ਵਿੱਚ ਨੌਕਰੀ ਕਰਦਾ ਸੀ ਕੁਝ ਦਿਨ ਪਹਿਲਾਂ ਆਪਣੇ ਪਿਤਾ ਦੀ ਮੌਤ ਹੋਣ ਕਰਕੇ ਪਿੰਡ ਛੁੱਟੀ ਤੇ ਆਇਆ ਹੋਇਆ ਸੀ ਜੋ ਕਿ ਕਰੀਬ ਦੋ ਦਿਨਾਂ ਬਾਅਦ ਉਸਦੀ ਛੁੱਟੀ ਵੀ ਸਮਾਪਤ ਹੋਣ ਵਾਲੀ ਸੀ। ਮ੍ਰਿਤਕ ਹਰਜੋਗਿੰਦਰ ਆਪਣੇ ਪਿੱਛੇ ਆਪਣੀ ਮਾਤਾ ਤੇ ਛੋਟੀ ਭੈਣ ਨੂੰ ਛੱਡ ਗਿਆ ਹੈ। ਅੱਜ ਦੇਰ ਸ਼ਾਮ ਮ੍ਰਿਤਕ ਦੀ ਛੋਟੀ ਭੈਣ ਨੇ ਆਪਣੇ ਭਰਾ ਦੇ ਮੱਥੇ ਉਪਰ ਸਿਹਰਾ ਬੰਨ ਉਸਨੂੰ ਅੰਤਿਮ ਵਿਦਾਇਗੀ ਦਿੱਤੀ ਤੇ ਅੰਤਿਮ ਸਸਕਾਰ ਮੌਕੇ ਵੱਡੀ ਗਿਣਤੀ 'ਚ ਪਿੰਡ ਵਾਸੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement