ਅਬੋਹਰ: ਪਿਛਲੇ ਤਿੰਨ ਦਿਨਾਂ ਤੋ ਲਾਪਤਾ ਨੌਜਵਾਨ ਦੀ ਨਹਿਰ 'ਚੋਂ ਮਿਲੀ ਲਾਸ਼

By : GAGANDEEP

Published : May 12, 2023, 4:22 pm IST
Updated : May 12, 2023, 4:23 pm IST
SHARE ARTICLE
photo
photo

ਮਾਨਸਿਕ ਤੌਰ 'ਤੇ ਰਹਿੰਦਾ ਸੀ ਪਰੇਸ਼ਾਨ

 

ਅਬੋਹਰ: ਅਬੋਹਰ ਜ਼ਿਲ੍ਹੇ ਦੀ ਪੁਲਿਸ ਨੇ ਵੀਰਵਾਰ ਸ਼ਾਮ ਨੂੰ ਪਿੰਡ ਗੁਮਜਾਲ ਨੇੜੇ ਨਹਿਰ 'ਚੋਂ ਇੱਕ ਲਾਸ਼ ਬਰਾਮਦ ਕੀਤੀ, ਜਿਸ ਨੂੰ ਕੱਲਰਖੇੜਾ ਚੌਕੀ ਦੀ ਪੁਲਿਸ ਨੇ ਹਸਪਤਾਲ ਦੇ ਮੁਰਦਾਘਰ ਵਿਚ ਰਖਵਾਇਆ। ਉਸ ਦੀ ਜੇਬ ਵਿਚੋਂ ਮਿਲੇ ਡਰਾਈਵਿੰਗ ਲਾਇਸੈਂਸ ਤੋਂ ਉਸ ਦੀ ਪਛਾਣ ਅਭਿਸ਼ੇਕ ਗੋਇਲ ਪੁੱਤਰ ਰਜਿੰਦਰਾ ਗੋਇਲ ਵਾਸੀ ਫਰੀਦਕੋਟ ਵਜੋਂ ਹੋਈ ਹੈ।

ਇਹ ਵੀ ਪੜ੍ਹੋ: ਸ੍ਰੀ ਮੁਕਤਸਰ ਸਾਹਿਬ: ਨਾੜ ਨੂੰ ਅੱਗ ਲਗਾਉਣ ਵਾਲਾ ਗ੍ਰਿਫ਼ਤਾਰ, ਅੱਗ ਦੀ ਲਪੇਟ 'ਚ ਆਉਣ ਨਾਲ ਜ਼ਿੰਦਾ ਸੜਿਆ ਸੀ ਬੱਚਾ

ਅੱਜ ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਹਸਪਤਾਲ ਪਹੁੰਚ ਕੇ ਮ੍ਰਿਤਕ ਦੀ ਪਛਾਣ ਕੀਤੀ। ਮ੍ਰਿਤਕ ਪਿਛਲੇ 3 ਦਿਨਾਂ ਤੋਂ ਲਾਪਤਾ ਸੀ। ਪਿਛਲੇ ਕਾਫੀ ਸਮੇਂ ਤੋਂ ਕੰਮ ਨਾ ਮਿਲਣ ਕਾਰਨ ਉਹ ਮਾਨਸਿਕ ਤੌਰ 'ਤੇ ਪ੍ਰੇਸ਼ਾਨ ਰਹਿੰਦਾ ਸੀ। 9 ਮਈ ਨੂੰ ਉਹ ਅਚਾਨਕ ਘਰੋਂ ਲਾਪਤਾ ਹੋ ਗਿਆ। ਉਸ ਦਾ ਸਾਈਕਲ ਨਹਿਰ ਦੇ ਕੰਢੇ ਪਿਆ ਮਿਲਿਆ। ਪਰਿਵਾਰਕ ਮੈਂਬਰਾਂ ਨੇ ਉਸ ਦੀ ਭਾਲ ਸ਼ੁਰੂ ਕਰ ਦਿਤੀ ਅਤੇ ਅੱਜ ਉਸ ਦੀ ਲਾਸ਼ ਅਬੋਹਰ ਇਲਾਕੇ ਦੀ ਇਕ ਨਹਿਰ ਵਿਚੋਂ ਮਿਲੀ।

ਇਹ ਵੀ ਪੜ੍ਹੋ: ਡਿਜੀਟਲ ਰਸੀਦਾਂ ਦੀ ਮਦਦ ਨਾਲ ਪ੍ਰਸ਼ਾਸਨਿਕ ਸੁਧਾਰ ਵਿਭਾਗ ਸਾਲਾਨਾ 1.3 ਕਰੋੜ ਕਾਗ਼ਜ਼ਾਂ ਦੀ ਕਰੇਗਾ ਬੱਚਤ

ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਅਭਿਸ਼ੇਕ ਦਾ ਇਕ ਭਰਾ ਵਿਆਹਿਆ ਹੋਇਆ ਹੈ ਅਤੇ ਚੰਡੀਗੜ੍ਹ ਵਿਚ ਰਹਿੰਦਾ ਹੈ। ਭੈਣ ਕੁਆਰੀ ਹੈ। ਮ੍ਰਿਤਕ ਅਭਿਸ਼ੇਕ ਵੀ ਅਜੇ ਕੁਆਰਾ ਸੀ। ਫਰੀਦਕੋਟ ਦੇ ਐੱਸਐੱਚਓ ਗੁਰਵਿੰਦਰ ਸਿੰਘ ਨੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਧਾਰਾ 174 ਤਹਿਤ ਕਾਰਵਾਈ ਕਰਦਿਆਂ ਲਾਸ਼ ਵਾਰਸਾਂ ਹਵਾਲੇ ਕਰ ਦਿਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement