Sultanpur Lodhi News : ਸੁਲਤਾਨਪੁਰ ਲੋਧੀ ’ਚ ਦਰਿਆ ਬਿਆਸ ’ਚ ਡੁੱਬੇ ਭੈਣ-ਭਰਾ, ਭਰਾ ਦੀ ਲਾਸ਼ ਬਰਾਮਦ, ਭੈਣ ਦੀ ਭਾਲ ਜਾਰੀ

By : BALJINDERK

Published : May 12, 2025, 12:49 pm IST
Updated : May 12, 2025, 12:50 pm IST
SHARE ARTICLE
ਮ੍ਰਿਤਕਾਂ ਦੀ ਫਾਈਲ ਫੋਟੋ
ਮ੍ਰਿਤਕਾਂ ਦੀ ਫਾਈਲ ਫੋਟੋ

Sultanpur Lodhi News : ਵਾਢੀ ਕਰਨ ਖੇਤ ਗਏ ਸੀ ਭੈਣ-ਭਰਾ, ਪੈਰ ਤਿਲਕਣ ਮਗਰੋਂ ਇਕ ਦੂਜੇ ਨੂੰ ਬਚਾਉਂਦਿਆਂ ਵਾਪਰੀ ਘਟਨਾ

Sultanpur Lodhi News in Punjabi : ਸੁਲਤਾਨਪੁਰ ਲੋਧੀ ਦੇ ਪਿੰਡ ਆਹਲੀ ਕਲਾਂ ਤੋਂ ਬੇਹਦ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਵਾਢੀ ਕਰਨ ਗਏ ਖੇਤ ਮਜ਼ਦੂਰ ਭੈਣ-ਭਰਾ ਅਚਾਨਕ ਦਰਿਆ ਬਿਆਸ ’ਚ ਡੁੱਬ ਗਏ। ਦੱਸਿਆ ਜਾ ਰਿਹਾ ਹੈ ਕਿ ਇਹ ਹੋਰ ਪਰਿਵਾਰਕ ਮੈਂਬਰਾਂ ਦੇ ਨਾਲ ਦਰਿਆ ਬਿਆਸ ਦੇ ਕੰਢੇ ਖੇਤਾਂ ’ਚ ਕੰਮ ਕਰ ਰਹੇ ਸਨ। ਘਰ ਵਾਪਸ ਪਰਤਨ ਸਮੇਂ ਹੱਥਮੂੰਹ ਧੋਣ ਜਾਂ ਪਾਣੀ ਪੀਣ ਲਈ ਦਰਿਆ ਕਿਨਾਰੇ ਪੁੱਜੇ ਤਾਂ ਅਚਾਨਕ ਪੈਰ ਤਿਲਕਣ ਕਾਰਨ ਇੱਕ ਦੂਜੇ ਨੂੰ ਬਚਾਉਂਦਿਆਂ ਦੋਹੇ ਭੈਣ ਭਰਾ ਡੁੱਬ ਗਏ। ਜਿਨ੍ਹਾਂ ’ਚੋਂ ਭਰਾ ਦੀ ਲਾਸ਼ ਬਰਾਮਦ ਹੋ ਗਈ ਹੈ।

1

ਜਿਸ ਨੂੰ ਸਿਵਿਲ ਹਸਪਤਾਲ ਸੁਲਤਾਨਪੁਰ ਲੋਧੀ ਦੀ ਮੋਰਚਰੀ ਵਿੱਚ ਰਖਵਾ ਦਿੱਤਾ ਗਿਆ ਹੈ। ਮ੍ਰਿਤਕ ਦੀ ਪਹਿਚਾਣ ਪੱਪੂ (35) ਪੁੱਤਰ ਜੋਗਿੰਦਰ ਪਾਲ ਵਾਸੀ ਸੁਲਤਾਨਪੁਰ ਰੂਰਲ ਦੇ ਰੂਪ ਵਿੱਚ ਹੋਈ ਹੈ। ਜਦ ਕਿ ਉਸ ਦੀ ਭੈਣ ਆਸ਼ੂ ਦੀ ਭਾਲ ਅਜੇ ਵੀ ਜਾਰੀ ਹੈ। 

 (For more news apart from Siblings drown in river Beas in Sultanpur Lodhi, Brother body recovered, search sister continues News in Punjabi, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement