ਅਧਿਆਪਕਾਂ ਦੀਆਂ ਸਮੱਸਿਆਵਾਂ ਤੇ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇਕ ਨਵਾਂ ਸਾਫ਼ਟਵੇਅਰ ਤਿਆਰ
Published : Jun 12, 2020, 10:24 am IST
Updated : Jun 12, 2020, 10:24 am IST
SHARE ARTICLE
File Photo
File Photo

ਪੰਜਾਬ ਸਰਕਾਰ ਨੇ ਸਿਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਕ ਹੋਰ ਕਦਮ ਚੁਕਦੇ ਹੋਏ ਅਧਿਆਪਿਕਾਂ ਦੀਆਂ

ਚੰਡੀਗੜ੍ਹ, 11 ਜੂਨ (ਸਪੋਕਸਮੈਨ ਸਮਾਚਾਰ ਸੇਵਾ)  : ਪੰਜਾਬ ਸਰਕਾਰ ਨੇ ਸਿਖਿਆ ਦੇ ਖੇਤਰ ਵਿਚ ਸੁਧਾਰਾਂ ਲਈ ਇਕ ਹੋਰ ਕਦਮ ਚੁਕਦੇ ਹੋਏ ਅਧਿਆਪਿਕਾਂ ਦੀਆਂ ਸਮਸਿਆਵਾਂ ਅਤੇ ਸ਼ਿਕਾਇਤਾਂ ਦੇ ਨਿਪਟਾਰੇ ਵਾਸਤੇ ਇਕ ਨਵਾਂ ਸਾਫ਼ਟਵੇਅਰ ਤਿਆਰ ਕੀਤਾ ਹੈ। ਇਸ ਦੀ ਜਾਣਕਾਰੀ ਦਿੰਦਿਆਂ ਅੱਜ ਇਥੇ ਸਕੂਲ ਸਿਖਿਆ ਵਿਭਾਗ ਦੇ ਇਕ ਬੁਲਾਰੇ ਨੇ ਦਸਿਆ ਕਿ ਅਧਿਆਪਕਾਂ ਨੂੰ ਦਰਪੇਸ਼ ਔਕੜਾਂ ਦੇ ਮੱਦੇਨਜ਼ਰ ਸਿਖਿਆ ਵਿਭਾਗ ਵਲੋਂ ਈ ਪੰਜਾਬ ਸਕੂਲ ਪੋਰਟਲ ਉਤੇ ਸ਼ਿਕਾਇਤਾਂ ਅਤੇ ਸਮੱਸਿਆਵਾਂ ਨੂੰ ਆਨਲਾਈਨ ਦਰਜ ਕਰਵਾਉਣ ਵਾਸਤੇ ਇਹ ਨਵਾਂ ਸਾਫ਼ਟਵੇਅਰ ਤਿਆਰ ਕੀਤਾ ਗਿਆ ਹੈ।

ਇਸ ਦੀ ਮਦਦ ਨਾਲ ਹੁਣ ਅਧਿਆਪਕ ਅਪਣੀਆਂ ਮੁਸ਼ਕਲਾਂ ਨੂੰ ਆਨਲਾਈਨ ਪੰਜਾਬ ਸਕੂਲ ਪੋਰਟਲ ’ਤੇ ਅਪਣੇ ਨਿਜੀ ਅਕਾਊਂਟ ਵਿਚੋਂ ਅਪਲਾਈ ਕਰ ਸਕਣਗੇ।
ਬੁਲਾਰੇ ਅਨੁਸਾਰ ਇਸ ਤੋਂ ਪਹਿਲਾਂ ਅਧਿਆਪਿਕਾਂ ਨੂੰ ਅਪਣੀਆਂ ਸ਼ਿਕਾਇਤਾਂ ਅਤੇ ਸਮੱਸਿਆਵਾਂ ਬਾਰੇ ਅਰਜ਼ੀਆਂ ਸਕੂਲ ਮੁਖੀਆਂ/ਜ਼ਿਲ੍ਹਾ ਸਿਖਿਆ ਅਫ਼ਸਰ ਅਤੇ ਮੁੱਖ ਦਫ਼ਤਰ ਵਿਖੇ ਦੇਣੀਆਂ ਪੈਂਦੀਆਂ ਸਨ। ਇਸ ਦੇ ਨਾਲ ਅਧਿਆਪਕਾਂ ਦਾ ਕਾਫ਼ੀ ਸਮਾਂ ਬਰਬਾਦ ਹੁੰਦਾ ਸੀ ਅਤੇ ਕਾਗ਼ਜ਼ੀ ਕਾਰਵਾਈ ਵਿਚ ਬਹੁਤ ਸਮਾਂ ਲਗਦਾ ਸੀ। ਇਸ ਨਵੀਂ ਪ੍ਰਣਾਲੀ ਦੇ ਨਾਲ ਅਧਿਆਪਕਾਂ ਦੇ ਸਮੇਂ ਦੀ ਬੱਚਤ ਹੋਣ ਦੇ ਨਾਲ-ਨਾਲ ਉਨ੍ਹਾਂ ਨੂੰ ਦਰਪੇਸ਼ ਮੁਸ਼ਕਲਾਂ ਵਿਚ ਵੀ ਕਮੀ ਆਵੇਗੀ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement