ਪਿੰਡ ਛਾਜਲੀ ਵਿਖੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ
Published : Jun 12, 2022, 12:00 am IST
Updated : Jun 12, 2022, 12:00 am IST
SHARE ARTICLE
image
image

ਪਿੰਡ ਛਾਜਲੀ ਵਿਖੇ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਕੀਤਾ

ਦਿੜ੍ਹਬਾ/ ਛਾਜਲੀ 11 ਜੂਨ (ਕੁਲਵਿੰਦਰ ਸਿੰਘ ਰਿੰਕਾ): ਅੱਜ ਪਿੰਡ ਛਾਜਲੀ ਵਿਖੇ ਲੋਕ ਸਭਾ ਜਚਿੋਣ ਲੜ ਰਹੇ ਕਾਂਗਰਸ ਉਮੀਦਵਾਰ ਦਲਵੀਰ ਸਿੰਘ ਗੋਲਡੀ ਦੇ ਮੁੱਖ ਚੋਣ ਦਫ਼ਤਰ ਦਾ ਉਦਘਾਟਨ ਅਮਰਿੰਦਰ ਸਿੰਘ ਰਾਜਾ ਵੜਿੰਗ ਪ੍ਰਧਾਨ ਪੰਜਾਬ ਪ੍ਰਦੇਸ਼ ਕਾਂਗਰਸ ਨੇ ਕੀਤਾ। ਇਸ ਮੌਕੇ ਉਨ੍ਹਾਂ ਪਿੰਡ ਛਾਜਲੀ ਦੇ ਵੋਟਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਕਾਂਗਰਸ ਤੇ ਯਕੀਨ ਕਰ ਕੇ ਨੌਜਵਾਨ ਆਗੂ ਦਲਵੀਰ ਸਿੰਘ ਗੋਲਡੀ ਨੂੰ ਜਿਤਾ ਕੇ ਲੋਕ ਸਭਾ ਭੇਜੋ ਤਾਂ ਜੋ ਹਲਕੇ ਦੀਆਂ ਮੁਸ਼ਕਲਾਂ ਦਾ ਹੱਲ ਕੀਤਾ ਜਾ ਸਕੇ। ਇਸ ਉਦਘਾਟਨ ਸਮਾਰੋਹ ਮੌਕੇ ਸੰਬੋਧਨ ਕਰਨ ਵਾਲਿਆਂ ਵਿਚ ਵਿਧਾਇਕ ਰਾਜ ਕੁਮਾਰ ਚੱਬੇਵਾਲ, ਗਗਨਦੀਪ ਜਲਾਲਪੁਰ ਚੋਣ ਇੰਚਾਰਜ, ਜਗਵਿੰਦਰ ਸਿੰਘ ਢਿੱਲੋਂ ਚੋਣ ਇੰਚਾਰਜ, ਜਗਦੇਵ ਗਾਗਾ ਜਨਰਲ ਸਕੱਤਰ ਆਲ ਇੰਡੀਆ ਯੂਥ ਕਾਂਗਰਸ, ਅਤੇ ਅਹੁਦੇਦਾਰ ਸਤਨਾਮ ਸੱਤਾ ਸਕੱਤਰ ਪੰਜਾਬ ਯੂਥ ਕਾਂਗਰਸ, ਦਵਿੰਦਰ ਸਿੰਘ ਜਨਰਲ ਸਕੱਤਰ ਪੰਜਾਬ ਯੂਥ ਕਾਂਗਰਸ, ਸਤਗੁਰ ਸਿੰਘ, ਬਲਵੰਤ ਸਿੰਘ, ਪ੍ਰਧਾਨ ਦਰਬਾਰਾ ਸਿੰਘ, ਅਮਰੀਕ ਸਿੰਘ ਡੈਨੀ, ਪ੍ਰੀਤਮ ਸਿੰਘ ਭੋਲਾ, ਗਿਆਨ ਸਿੰਘ, ਰਣਦੀਪ ਸਿੰਘ, ਰਣਜੀਤ ਸਿੰਘ ਲਾਡੀ, ਅਜ਼ੈਬ ਸਿੰਘ ਵਾਲੀਆ, ਰੱਬਦਾਸ ਛਾਜਲੀ ਜਵਿਾਇਸ ਪ੍ਰਧਾਨ, ਪ੍ਰਿਤਪਾਲ ਸਿੰਘ ਪੰਚ, ਸਰਪੰਚ ਬਾਜ ਸਿੰਘ ਰੱਤਾ ਖੇੜਾ, ਪੰਚ ਗੁਰਚਰਨ ਸਿੰਘ ਰੱਤਾ ਖੇੜਾ ਅਤੇ ਪਿੰਡ ਵਾਸੀ ਮੌਜੂਦ ਸਨ।
ਫੋਟੋ 11-9

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement