ਮੋਗਾ ’ਚ ਦਿਨ-ਦਿਹਾੜੇ 5 ਨੌਜਵਾਨਾਂ ਨੇ ਜਿਊਲਰ ਨੂੰ ਮਾਰੀ ਗੋਲ਼ੀ, ਗਹਿਣੇ ਤੇ ਕੈਸ਼ ਲੁੱਟ ਕੇ ਫਰਾਰ 
Published : Jun 12, 2023, 4:49 pm IST
Updated : Jun 12, 2023, 4:49 pm IST
SHARE ARTICLE
 5 youth shot a jeweler in broad daylight in Moga
5 youth shot a jeweler in broad daylight in Moga

 ਫਿਲਹਾਲ ਪੁਲਿਸ ਵਲੋਂ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ।

ਮੋਗਾ : ਮੋਗਾ ਦੇ ਭੀੜ-ਭਾੜ ਵਾਲੇ ਬਾਜ਼ਾਰ ਰਾਮਗੰਜ ਮੰਡੀ ਵਿਚ ਦਿਨ-ਦਿਹਾੜੇ 5 ਨਕਾਬਪੋਸ਼ਾਂ ਨੇ ਏਸ਼ੀਅਨ ਜਿਊਲਰਜ਼ ’ਤੇ ਕੰਮ ਕਰ ਰਹੇ ਕਾਰੋਬਾਰੀ ਨੂੰ ਗੋਲ਼ੀ ਮਾਰ ਦਿੱਤੀ। ਜਾਣਕਾਰੀ ਮੁਤਾਬਕ ਉਕਤ ਨੌਜਵਾਨ ਪਹਿਲਾਂ ਸਮਾਨ ਲੈਣ ਦੇ ਬਹਾਨੇ ਆਏ ਸਨ ਅਤੇ ਫਿਰ ਅਚਾਨਕ ਇਨ੍ਹਾਂ ਨੇ ਸੁਨਿਆਰੇ ਨੂੰ ਗੋਲ਼ੀ ਮਾਰ ਦਿੱਤੀ ਅਤੇ ਕਾਊਂਟਰ ਵਿਚ ਰੱਖੀ ਨਗਦੀ ਅਤੇ ਗਹਿਣੇ ਲੁੱਟ ਕੇ ਫਰਾਰ ਹੋ ਗਏ। ਇਹ ਵਾਰਦਾਤ ਦੁਕਾਨ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਵਿਚ ਕੈਦ ਹੋ ਗਈ ਜਿਸ ਵਿਚ ਲੁਟੇਰਿਆਂ ਦੇ ਮੂੰਹ ਵੀ ਕੈਦ ਹੋ ਗਏ। 

ਵਾਰਦਾਤ ਦੀ ਸੂਚਨਾ ਮਿਲਦੇ ਹੀ ਮੋਗਾ ਪੁਲਿਸ ਮੌਕੇ ’ਤੇ ਪਹੁੰਚ ਗਈ ਅਤੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਪੁਲਿਸ ਨੇ ਇਸ ਮਾਮਲੇ ਬਾਰੇ ਅਜੇ ਕੁੱਝ ਵੀ ਨਹੀਂ ਕਿਹਾ ਹੈ। ਪਰ ਇਸ ਵਾਰਦਾਤ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ। ਉਧਰ ਗੋਲ਼ੀ ਲੱਗਣ ਤੋਂ ਬਾਅਦ ਕਾਰੋਬਾਰੀ ਗੰਭੀਰ ਜ਼ਖਮੀ ਦੱਸਿਆ ਜਾ ਰਿਹਾ ਹੈ। ਜਿਸ ਨੂੰ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਹੈ।  ਫਿਲਹਾਲ ਪੁਲਿਸ ਵਲੋਂ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਖੰਘਾਲੀ ਜਾ ਰਹੀ ਹੈ। ।  
 

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement