ਦੁਕਾਨ ਬੰਦ ਕਰਕੇ ਆ ਰਹੇ ਨੌਜੁਆਨ ਨੂੰ ਅਣਪਛਾਤੀ ਗੱਡੀ ਨੇ ਦਰੜਿਆ
Published : Jun 12, 2023, 10:22 am IST
Updated : Jun 12, 2023, 10:22 am IST
SHARE ARTICLE
Anmolpreet Singh (File)
Anmolpreet Singh (File)

14 ਸਾਲਾ ਨੌਜੁਆਨ ਦੀ ਮੌਕੇ ’ਤੇ ਹੋਈ ਮੌਤ

 

ਖੇਮਕਰਨ:  ਵਿਧਾਨ ਸਭਾ ਹਲਕਾ ਖੇਮਕਰਨ ’ਚ ਬੀਤੀ ਰਾਤ ਕਸਬਾ ਮੋਹਨ ਨਗਰ ਇਲਾਕੇ ’ਚ ਡਾਕਟਰ ਦੀ ਦੁਕਾਨ ’ਤੇ ਕੰਮ ਕਰਦੇ ਲੜਕੇ ਅਨਮੋਲਪ੍ਰੀਤ ਸਿੰਘ ਨੂੰ ਕਿਸੇ ਅਣਪਛਾਤੀ ਸਵਿਫਟ ਕਾਰ ਨੇ ਟੱਕਰ ਮਾਰ ਦਿਤੀ। ਇਸ ਦੌਰਾਨ ਲੜਕੇ ਦੀ ਮੋਕੇ ’ਤੇ ਮੌਤ ਹੋ ਗਈ। ਕੁਲਦੀਪ ਸਿੰਘ ਅਪਣੇ ਪਿਛੇ ਦੋ ਭੈਣਾਂ ਅਤੇ ਦਾਦੀ ਨੂੰ ਛੱਡ ਗਿਆ ਹੈ। ਇਹ ਘਟਨਾ ਬੀਤੀ ਰਾਤ ਕਰੀਬ 9 ਵਜੇ ਵਾਪਰੀ।

ਇਹ ਵੀ ਪੜ੍ਹੋ: ਕੈਨੇਡਾ ’ਚ ਪੰਜਾਬੀ ਨੌਜੁਆਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

ਗੱਲਬਾਤ ਕਰਦਿਆਂ ਪ੍ਰਵਾਰਕ ਮੈਂਬਰਾਂ ਨੇ ਦਸਿਆ ਮ੍ਰਿਤਕ ਦੇ ਮਾਤਾ-ਪਿਤਾ (ਜਸਪਾਲ ਸਿੰਘ ਅਤੇ ਕੁਲਵਿੰਦਰ ਕੌਰ) ਦੀ ਕਰੀਬ 15 ਸਾਲ ਪਹਿਲਾਂ ਮੌਤ ਹੋ ਚੁਕੀ ਹੈ। ਮ੍ਰਿਤਕ ਦੇ ਪ੍ਰਵਾਰਕ ਮੈਂਬਰ ਕੁਲਦੀਪ ਸਿੰਘ ਨੇ ਦਸਿਆ ਕਿ ਬੀਤੀ ਰਾਤ 9 ਵਜੇ ਕਿਸੇ ਅਣਪਛਾਤੇ ਵਾਹਨ ਨੇ ਨੌਜੁਆਨ ਨੂੰ ਟੱਕਰ ਮਾਰ ਦਿਤੀ ਅਤੇ ਮੋਕੇ ਤੋਂ ਫਰਾਰ ਹੋ ਗਿਆ।  

ਇਹ ਵੀ ਪੜ੍ਹੋ: ਅੰਮ੍ਰਿਤਸਰ: ਕੌਮਾਂਤਰੀ ਸਰਹੱਦ ਨੇੜਿਉਂ ਪਾਕਿਸਤਾਨੀ ਡਰੋਨ ਅਤੇ 14 ਕਰੋੜ ਦੀ ਹੈਰੋਇਨ ਬਰਾਮਦ

ਇਸ ਸੰਬੰਧੀ ਥਾਣਾ ਖੇਮਕਰਨ ਦੀ ਪੁਲਿਸ ਨੇ ਇਸ ਘਟਨਾ ਨੂੰ ਲੈ ਕੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿਤੀ ਹੈ। ਥਾਣਾ ਇੰਚਾਰਜ ਗੁਰਚਰਨ ਸਿੰਘ ਨੇ ਦਸਿਆ ਕਿ ਇਲਾਕੇ ਦੇ ਸਾਰੇ ਸੀ.ਸੀ.ਟੀ.ਵੀ. ਚੈਕ ਕੀਤੇ ਜਾ ਰਹੇ ਹਨ। ਸੁਰਾਗ ਮਿਲਦੇ ਹੀ ਦੋਸ਼ੀ ਨੂੰ ਗ੍ਰਿਫ਼ਤਾਰ ਕਰ ਲਿਆ ਜਾਵੇਗਾ।

Location: India, Punjab, Tarn Taran

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement