ਟਾਂਡਾ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ 
Published : Jun 12, 2023, 6:53 pm IST
Updated : Jun 12, 2023, 6:53 pm IST
SHARE ARTICLE
Gurpreet Singh
Gurpreet Singh

ਗੁਰਪ੍ਰੀਤ ਦੇ ਮਾਪਿਆਂ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਟਾਂਡਾ ਉੜਮੁੜ : ਹਲਕਾ ਉੜਮੁੜ ਦੇ ਬਲਾਕ ਟਾਂਡਾ ਅਧੀਨ ਪੈਂਦੇ ਪਿੰਡ ਨੰਗਲ ਜਮਾਲ ਦੇ ਨੌਜਵਾਨ ਦੀ ਨਸ਼ੇ ਦੀ ੳਵਰਡੋਜ਼ ਕਾਰਨ ਮੌਤ ਹੋ ਗਈ। ਨੌਜਵਾਨ ਦੀ ਪਛਾਣ ਗੁਰਪ੍ਰੀਤ ਸਿੰਘ ਉਮਰ ਕਰੀਬ 25 ਸਾਲ ਪੁੱਤਰ ਮਲੂਕ ਸਿੰਘ ਵਜੋਂ ਹੋਈ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਨਸ਼ਾ ਕਰਨ ਦਾ ਆਦੀ ਸੀ ਤੇ ਅਜੇ ਤੱਕ ਕੁਆਰਾ ਹੀ ਸੀ। ਬੀਤੀ ਰਾਤ ਗੁਰਪ੍ਰੀਤ ਨੇ ਨਸ਼ੇ ਦੀ ੳਵਰਡੋਜ਼ ਲੈ ਲਈ ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸਵੇਰੇ ਜਦੋਂ ਗੁਰਪ੍ਰੀਤ ਨੂੰ ਉਠਾਉਣ ਲਈ ਪਰਿਵਾਰਕ ਮੈਂਬਰ ਗਿਆ ਤਾਂ ਉਸ ਦੀ ਮੌਤ ਦਾ ਪਤਾ ਲੱਗਾ। ਗੁਰਪ੍ਰੀਤ ਦਾ ਇਕ ਛੋਟਾ ਭਰਾ ਤੇ ਇਕ ਭੈਣ ਹੈ। ਜ਼ਿਕਰਯੋਗ ਹੈ ਕਿ ਮ੍ਰਿਤਕ ਦੇ ਮਾਤਾ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਉਸ ਦਾ ਤੇ ਉਸ ਦੇ ਭੈਣ ਭਰਾ ਦਾ ਪਾਲਣ-ਪੋਸ਼ਣ ਉਸ ਦੀ ਦਾਦੀ ਵਲੋਂ ਕੀਤਾ ਜਾ ਰਿਹਾ ਹੈ। ਸੂਚਨਾ ਮਿਲਣ ਤੇ ਐਸਐਚੳ ਟਾਂਡਾ ਉਂਕਾਰ ਸਿੰਘ ਬਰਾੜ ਪੁਲਿਸ ਪਾਰਟੀ ਸਮੇਤ ਮੌਕੇ 'ਤੇ ਪਹੁੰਚੇ ਮ੍ਰਿਤਕ ਦੀ ਲਾਸ਼ ਕਬਜ਼ੇ ਵਿੱਚ ਲੈਣ ਤੋਂ ਬਾਅਦ ਆਪਣੀ ਅਗਲੇਰੀ ਕਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ।

 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement