ਲੁਧਿਆਣਾ ਕੈਸ਼ ਵੈਨ ਲੁੱਟ ਮਾਮਲਾ : ਕੰਪਨੀ ਦੀ ਸੁਰੱਖਿਆ 'ਚ ਸੀ ਵੱਡੀ ਢਿੱਲ - ਪੁਲਿਸ ਅਧਿਕਾਰੀ 

By : KOMALJEET

Published : Jun 12, 2023, 5:14 pm IST
Updated : Jun 12, 2023, 5:14 pm IST
SHARE ARTICLE
Punjab News
Punjab News

ਪੁਲਿਸ ਨੇ ਕੰਪਨੀ ਦੇ ਮੁਲਾਜ਼ਮਾਂ ਤੋਂ ਕੀਤੀ ਪੁੱਛਗਿੱਛ 

ਲੁਧਿਆਣਾ : ਲੁਧਿਆਣਾ ਕੈਸ਼ ਵੈਨ ਦੀ ਲੁੱਟ ਦੇ ਮਾਮਲੇ ਵਿਚ ਵੱਡਾ ਖ਼ੁਲਾਸਾ ਹੋਇਆ ਹੈ। ਪੁਲਿਸ ਅਧਿਕਾਰੀਆਂ ਨੇ ਇਸ ਬਾਰੇ ਜਾਣਕਾਰੀ ਦਿੰਦਿਆਂ ਦਸਿਆ ਕਿ ਵਾਰਦਾਤ ਵਾਲੀ ਰਾਤ ਕਰੀਬ 2 -3 ਵਜੇ ਅੱਠ ਤੋਂ ਨੌਂ ਲੁਟੇਰੇ ਆਏ ਸਨ ਜਿਨ੍ਹਾਂ ਦੇ ਮੂੰਹ ਢੱਕੇ ਹੋਏ ਸਨ। 

ਉਨ੍ਹਾਂ ਦਸਿਆ ਕਿ ਸੀ.ਐਮ.ਐਸ. ਕੰਪਨੀ ਬੈਂਕਾਂ ਨੂੰ ਕੈਸ਼ ਅਤੇ ਹੋਰ ਤਕਨੀਕੀ ਸਹਾਇਤਾ ਪ੍ਰਦਾਨ ਕਰਦੀ ਹੈ। ਜਿੰਨੇ ਵੱਡੇ ਪੱਧਰ 'ਤੇ ਇਹ ਕੰਪਨੀ ਕੈਸ਼ ਆਦਿ ਨਾਲ ਡੀਲ ਕਰਦੀ ਹੈ ਉਸ ਹਿਸਾਬ ਨਾਲ ਇਥੇ ਸੁਰੱਖਿਆ ਦੇ ਪ੍ਰਬੰਧ ਬਹੁਤ ਹੀ ਕਮਜ਼ੋਰ ਹਨ। ਕੰਪਨੀ ਦੀ ਚਾਰਦੀਵਾਰੀ ਸੁਰੱਖਿਆ ਨਿਯਮਾਂ ਅਨੁਸਾਰ ਢੁਕਵੀਂ ਨਹੀਂ ਹੈ ਅਤੇ ਨਾ ਹੀ ਇਸ ਦਾ ਮੁੱਖ ਗੇਟ ਸੁਰੱਖਿਆ ਪੱਖੋਂ ਮਜ਼ਬੂਤ ਹੈ। 

ਇਹ ਵੀ ਪੜ੍ਹੋ: ਨੌਜਵਾਨ ਨੇ ਗੋਲੀ ਮਾਰ ਕੇ ਕੀਤੀ ਖ਼ੁਦਕੁਸ਼ੀ

ਪੁਲਿਸ ਜਾਂਚ ਵਿਚ ਸਾਹਮਣੇ ਆਇਆ ਹੈ ਕਿ ਕੈਸ਼ ਦੀ ਨਿਗਰਾਨੀ ਲਈ ਤਾਇਨਾਤ ਸੁਰੱਖਿਆ ਮੁਲਾਜ਼ਮ ਅਪਣੀ ਸ਼ਿਫ਼ਟ ਪੂਰੀ ਕਰ ਚੁੱਕੇ ਸਨ ਅਤੇ ਵਾਰਦਾਤ ਮੌਕੇ ਉਹੀ ਮੁਲਾਜ਼ਮ ਮੁੜ ਡਿਊਟੀ ਨਿਭਾਅ ਰਹੇ ਸਨ। ਪੁਲਿਸ ਅਧਿਕਾਰੀਆਂ ਨੇ ਦਸਿਆ ਕਿ ਮੁਲਾਜ਼ਮਾਂ ਕੋਲ ਸੁਰੱਖਿਆ ਲਈ ਹਥਿਆਰ ਵੀ ਸਨ ਪਰ ਉਹ ਮੌਕੇ 'ਤੇ ਚਲਾ ਨਹੀਂ ਸਕੇ। ਇਸ ਤੋਂ ਇਲਾਵਾ ਕੰਪਨੀ ਵਿਚ ਲੱਗੇ ਡੀ.ਵੀ.ਆਰ. ਵੀ ਲੁਟੇਰੇ ਪੁੱਟ ਕੇ ਅਪਣੇ ਨਾਲ ਲੈ ਗਏ ਜਿਸ ਕਾਰਨ ਮੌਕੇ ਦੀ ਵੀਡੀਉ ਫੁਟੇਜ ਪੁਲਿਸ ਨੂੰ ਨਹੀਂ ਮਿਲ ਸਕੀ ਹੈ। ਉਨ੍ਹਾਂ ਦਸਿਆ ਕਿ ਲੁਟੇਰੇ  ਚੁੰਬਕ ਵਾਲੇ ਤਾਲੇ ਦੀਆਂ ਤਾਰਾ ਪੁੱਟ ਕੇ ਕੈਸ਼ ਵਾਲੇ ਕਮਰੇ ਅੰਦਰ ਦਾਖ਼ਲ ਹੋਏ ਸਨ।

ਪੁਲਿਸ ਤੋਂ ਮਿਲੀ ਜਾਣਕਾਰੀ ਅਨੁਸਾਰ ਸੀ.ਐਮ.ਐਸ. ਕੰਪਨੀ ਵਲੋਂ 7 ਕਰੋੜ 49 ਲੱਖ ਰੁਪਏ ਦੀ ਲੁੱਟ ਬਾਰੇ ਦਸਿਆ ਗਿਆ ਸੀ। ਦੱਸ ਦੇਈਏ ਕਿ ਪੁਲਿਸ ਨੇ ਮਾਮਲੇ ਨੂੰ ਸੁਲਝਾਉਣ ਲਈ 10 ਟੀਮਾਂ ਦਾ ਗਠਨ ਕੀਤਾ ਹੈ ਜੋ ਵੱਖ-ਵੱਖ ਪੱਖਾਂ ਤੋਂ ਜਾਂਚ ਕਰ ਰਹੀਆਂ ਹਨ। ਇਸ ਮਾਮਲੇ ਵਿਚ ਅਜੇ ਤਕ ਕੋਈ ਵੀ ਗ੍ਰਿਫ਼ਤਾਰੀ ਨਹੀਂ ਹੋਈ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਾਂਚ ਦੌਰਾਨ ਉਨ੍ਹਾਂ ਨੂੰ ਵਲੋਂ ਸੁਰਾਗ਼ ਲਗਾਏ ਜਾ ਰਹੇ ਹਨ ਅਤੇ ਜਲਦੀ ਹੀ ਮਸਲਾ ਸੁਲਝਾ ਲਿਆ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement