ਦੁਬਈ ਵਿਚ ਜਾਨ ਗਵਾਉਣ ਵਾਲੇ ਪੰਜਾਬੀ ਨੌਜੁਆਨ ਦਾ 19 ਦਿਨਾਂ ਬਾਅਦ ਹੋਇਆ ਅੰਤਮ ਸਸਕਾਰ
Published : Jun 12, 2023, 7:37 am IST
Updated : Jun 12, 2023, 9:12 am IST
SHARE ARTICLE
Manpreet Singh (File Photo )
Manpreet Singh (File Photo )

ਨੰਗਲ ਤਹਿਸੀਲ ਦੇ ਪਿੰਡ ਭੱਲੜੀ ਨਾਲ ਸਬੰਧਤ ਮਨਪ੍ਰੀਤ ਸਿੰਘ


ਨੰਗਲ: ਬੀਤੇ ਦਿਨੀਂ ਦੁਬਈ 'ਚ ਭਿਆਨਕ ਹਾਦਸੇ ਦੌਰਾਨ ਜਾਨ ਗਵਾਉਣ ਵਾਲੇ ਪੰਜਾਬੀ ਨੌਜੁਆਨ ਦਾ 19 ਦਿਨਾਂ ਬਾਅਦ ਅੰਤਿਮ ਸਸਕਾਰ ਕੀਤਾ ਗਿਆ। 1 ਮਈ ਨੂੰ ਨੰਗਲ ਤਹਿਸੀਲ ਦੇ ਪਿੰਡ ਭੱਲੜੀ ਨਾਲ ਸਬੰਧਤ ਮਨਪ੍ਰੀਤ ਸਿੰਘ  (ਉਮਰ 23 ਸਾਲ) ਪੁੱਤਰ ਬਖਸ਼ੀਸ ਸਿੰਘ ਦੀ ਮੌਤ ਹੋ ਗਈ ਸੀ। ਨੌਜੁਆਨ ਕਰੀਬ ਡੇਢ ਸਾਲ ਪਹਿਲਾਂ ਬਤੌਰ ਡਰਾਈਵਰ ਦੁਬਈ ਗਿਆ ਸੀ।

ਜਾਣਕਾਰੀ ਅਨੁਸਾਰ ਮਨਪ੍ਰੀਤ ਦੁਬਈ ਵਿਖੇ ਕਿਸੇ ਕੰਪਨੀ ਵਿਚ ਗੱਡੀ ਚਲਾਉਣ ਦਾ ਕੰਮ ਕਰਦਾ ਸੀ। ਬੀਤੇ ਦਿਨ ਜਦੋਂ ਉਹ ਟਰੱਕ ਵਿਚ ਕੁਝ ਸਾਮਾਨ ਲੱਦ ਕੇ ਜਾ ਰਿਹਾ ਸੀ ਤਾਂ ਅਚਾਨਕ ਉਸ ਦੀ ਟੱਕਰ ਸੜਕ ਵਿਚਕਾਰ ਖੜ੍ਹੀ ਕਿਸੇ ਗੱਡੀ ਨਾਲ ਹੋ ਗਈ। ਹਾਦਸਾ ਇੰਨਾ ਭਿਆਨਕ ਸੀ ਕਿ ਟੱਕਰ ਉਪਰੰਤ ਗੱਡੀ ਨੂੰ ਅੱਗ ਲਗ ਗਈ ਤੇ ਨੌਜੁਆਨ ਗੱਡੀ ਵਿਚ ਹੀ ਜ਼ਿੰਦਾ ਸੜ ਗਿਆ।

ਇਸ ਤੋਂ ਇਲਾਵਾ 22 ਮਈ ਨੂੰ ਸ੍ਰੀ ਅਨੰਦਪੁਰ ਸਾਹਿਬ ਦੇ ਪਿੰਡ ਢੇਰ ਦੇ ਵਸਨੀਕ ਬਲਵੀਰ ਸਿੰਘ ਪੁੱਤਰ ਰਾਮ ਲਾਲ ਦੀ ਮਸ਼ੀਨ ’ਤੇ ਕੰਮ ਦੌਰਾਨ ਦਰਦਨਾਕ ਮੌਤ ਹੋਣ ਦੀ ਖ਼ਬਰ ਵੀ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ 24 ਸਾਲਾ ਬਲਵੀਰ ਸਿੰਘ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ। ਉਸ ਦੇ ਪਿਤਾ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਹੈ ਤੇ ਘਰ ਦੀ ਸਾਰੀ ਜ਼ਿੰਮੇਵਾਰੀ ਬਲਵੀਰ ਦੇ ਸਿਰ ’ਤੇ ਹੀ ਸੀ। ਉਸ ਦੇ ਦੋਸਤਾਂ ਦਾ ਕਹਿਣਾ ਹੈ ਕਿ ਕੰਮ ਸਮੇਂ ਕਰੀਬ 5 ਟਨ ਦਾ ਪਹਾੜ ਬਲਵੀਰ ਸਿੰਘ ਦੀ ਮਸ਼ੀਨ ’ਤੇ ਡਿੱਗ ਗਿਆ ਤੇ ਉਹ ਮਸ਼ੀਨ ਵਿਚ ਹੀ ਫਸਿਆ ਰਹਿ ਗਿਆ। ਬਲਵੀਰ ਸਿੰਘ ਦੀ ਮੌਤ ’ਤੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਹਰਜੋਤ ਸਿੰਘ ਬੈਂਸ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Tags: youth, dubai

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement