ਪੰਜਾਬ ਦਾ ਪੁੱਤ ਕੈਨੇਡਾ ਵਿਚ ਬਣਿਆ ਪੁਲਿਸ ਅਫ਼ਸਰ, ਮਾਪਿਆਂ ਦਾ ਨਾਂਅ ਕੀਤਾ ਰੌਸ਼ਨ 
Published : Jun 12, 2023, 7:49 pm IST
Updated : Jun 12, 2023, 7:49 pm IST
SHARE ARTICLE
Vikramjit Singh
Vikramjit Singh

ਵਿਕਰਮਜੀਤ ਨੇ ਪੜ੍ਹਾਈ ਦੇ ਨਾਲ ਧਰਮਸ਼ਾਲਾ ਕ੍ਰਿਕਟ ਅਕੈਡਮੀ ਵਿਚ ਦਾਖ਼ਲਾ ਲੈ ਲਿਆ ਸੀ ਪਰ ਕ੍ਰਿਕਟ 'ਚ ਸਫ਼ਲਤਾ ਨਾ ਮਿਲਣ ਕਾਰਨ ਉਸ ਨੇ ਕੈਨੇਡਾ ਜਾਣ ਦਾ ਮਨ ਬਣਾਇਆ।

ਦੀਨਾਨਗਰ - ਗੁਰਦਾਸਪੁਰ ਜ਼ਿਲ੍ਹੇ ਦੇ ਹਲਕੇ ਦੀਨਾਨਗਰ ਅਧੀਨ ਆਉਂਦੇ ਪਿੰਡ ਅਵਾਖਾਂ ਦਾ ਜੰਮਪਲ ਵਿਕਰਮਜੀਤ ਸਿੰਘ ਚਿੱਬ ਕੈਨੇਡਾ 'ਚ ਪੁਲਸ ਅਫ਼ਸਰ ਬਣਿਆ ਹੈ ਤੇ ਉਸ ਨੇ ਪੰਜਾਬ ਦਾ ਨਾਮ ਰੌਸ਼ਨ ਕੀਤਾ ਹੈ। ਇਸ ਦੌਰਾਨ ਪੂਰੇ ਇਲਾਕੇ ਅੰਦਰ ਖੁਸ਼ੀ ਦੀ ਲਹਿਰ ਹੈ। ਇਸ ਦੌਰਾਨ ਵਿਕਰਮਜੀਤ ਦੀ ਮਾਤਾ ਤੇ ਹੋਰ ਰਿਸ਼ਤੇਦਾਰਾਂ ਨੇ ਦੱਸਿਆ ਕਿ ਵਿਕਰਮਜੀਤ ਸਿੰਘ ਉਸ ਸਮੇਂ ਇੱਕ ਸਾਲ ਦਾ ਸੀ, ਜਦੋਂ ਉਸ ਦੇ ਪਿਤਾ ਦਾ ਦੇਹਾਂਤ ਹੋ ਗਿਆ ਸੀ ਪਰ ਉਸ ਦੀ ਮਾਂ ਨੇ ਹਾਰ ਨਹੀਂ ਮੰਨੀ। ਉਨ੍ਹਾਂ ਦੱਸਿਆ ਕਿ ਉਹਨਾਂ ਦਾ ਪੁੱਤਰ ਸ਼ੁਰੂ ਤੋਂ ਹੀ ਪੜ੍ਹਾਈ ਵਿਚ ਹੁਸ਼ਿਆਰ ਸੀ। ਉਸ ਨੇ ਪੰਜਵੀਂ ਕਲਾਸ ਤੱਕ ਦੀ ਪੜ੍ਹਾਈ ਦੀਨਾਨਗਰ ਦੇ ਕਾਨਵੈਂਟ ਸਕੂਲ ਤੋਂ ਪਾਸ ਕੀਤੀ ਤੇ ਬਾਅਦ 'ਚ ਬਾਕੀ ਦੀ ਪੜ੍ਹਾਈ ਪਠਾਨਕੋਟ ਤੋਂ ਪਾਸ ਕੀਤੀ।

ਵਿਕਰਮਜੀਤ ਨੇ ਪੜ੍ਹਾਈ ਦੇ ਨਾਲ ਧਰਮਸ਼ਾਲਾ ਕ੍ਰਿਕਟ ਅਕੈਡਮੀ ਵਿਚ ਦਾਖ਼ਲਾ ਲੈ ਲਿਆ ਸੀ ਪਰ ਕ੍ਰਿਕਟ 'ਚ ਸਫ਼ਲਤਾ ਨਾ ਮਿਲਣ ਕਾਰਨ ਉਸ ਨੇ ਕੈਨੇਡਾ ਜਾਣ ਦਾ ਮਨ ਬਣਾਇਆ। ਜਿੱਥੇ ਜਾ ਕੇ ਉਸ ਨੇ ਸਖ਼ਤ ਮਿਹਨਤ ਨਾਲ ਪੜ੍ਹਾਈ ਕਰਕੇ ਅੱਜ ਕੈਨੇਡਾ ਪੁਲਿਸ ਵਿਚ ਇਕ ਅਫ਼ਸਰ ਵਜੋਂ ਨੌਕਰੀ ਹਾਸਲ ਕੀਤੀ। ਵਿਕਰਮਜੀਤ ਨੇ ਅਪਣੀ ਮਾਂ ਦੇ ਉੱਦਮ ਸਦਕਾ ਇਹ ਮੁਕਾਮ ਹਾਸਲ ਕੀਤਾ ਤੇ ਭਾਰਤ ਸਮੇਤ ਪੰਜਾਬ ਦਾ ਨਾਂ ਵੀ ਰੌਸ਼ਨ ਕੀਤਾ।  ਪੂਰੇ ਇਲਾਕੇ ਵਿਚੋਂ ਪਰਿਵਾਰ ਨੂੰ ਵਧਾਈ ਦਿੱਤੀ ਜਾ ਰਹੀ ਹੈ। 
 


 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement