ਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦੇਣ ਕੋਚ
Published : Jul 12, 2020, 5:40 pm IST
Updated : Jul 12, 2020, 5:40 pm IST
SHARE ARTICLE
FILE  PHOTO
FILE PHOTO

ਖੇਡ ਵਿਭਾਗ ਦੇ ਡਾਇਰੈਕਟਰ ਨੇ ਦਿੱਤੇ ਨਿਰਦੇਸ਼

ਚੰਡੀਗੜ੍ਹ:  ਖੇਡ ਵਿਭਾਗ ਪੰਜਾਬ ਦੇ ਡਾਇਰੈਕਟਰ ਸੀ੍ਰ ਡੀਪੀਐਸ ਖਰਬੰਦਾ ਨੇ ਵਿਭਾਗ ਨਾਲ ਜੁੜੇ ਸੂਬੇ ਭਰ ਦੇ ਕੋਚਾਂ ਨੂੰ ਨਿਰਦੇਸ਼ ਦਿੱਤੇ ਹਨ ਕਿ ਖਿਡਾਰੀਆਂ ਨੂੰ ਆਨਲਾਈਨ ਟ੍ਰੇਨਿੰਗ ਸੁਚਾਰੂ ਢੰਗ ਨਾਲ ਦਿੱਤੀ ਜਾਵੇ।

Online Class PHOTO

ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸ੍ਰੀ ਖਰਬੰਦਾ ਨੇ ਕੋਚਾਂ ਨਾਲ ਆਨਲਾਈਨ ਮੀਟਿੰਗ ਕੀਤੀ ਅਤੇ ਇਹ ਨਿਰਦੇਸ਼ ਦਿੱਤੇ।

CoronavirusCoronavirus

ਉਨ੍ਹਾਂ ਕੋਚਾਂ ਨੂੰ ਸਮਾਜਿਕ ਦੂਰੀ ਦੀ ਪਾਲਣਾ ਕਰਦਿਆਂ ਟ੍ਰੇਨਿੰਗ ਦੇਣ ਦੇ ਨਾਲ-ਨਾਲ ਖਿਡਾਰੀਆਂ ਦੀ ਖੁਰਾਕ ਸਬੰਧੀ ਵਿਸ਼ੇਸ਼ ਧਿਆਨ ਰੱਖਣ ਲਈ ਕਿਹਾ ਤਾਂ ਜੋ ਕੋਵਿਡ-19 ਮਹਾਂਮਾਰੀ ਦੇ ਦੌਰ ਦੌਰਾਨ ਵੀ ਖਿਡਾਰੀਆਂ ਦੇ ਪੋਸ਼ਣ ਦਾ ਖਿਆਲ ਰੱਖ ਕੇ ਉਨ੍ਹਾਂ ਨੂੰ ਆਉਣ ਵਾਲੇ ਮੁਕਾਬਲਿਆਂ ਲਈ ਤਿਆਰ ਕੀਤਾ ਜਾ ਸਕੇ।

Corona viruseCorona viruse

ਉਨ੍ਹਾਂ ਕਿਹਾ ਕਿ ਕੋਚ ਸਾਹਿਬਾਨ ਨੂੰ ਖੇਡਾਂ ਲਈ ਲੋੜੀਂਦਾ ਸਾਮਾਨ ਅਤੇ ਬੁਨਿਆਦੀ ਢਾਂਚੇ ਵਿਸੇਸ ਕਰ ਅਥਲੈਟਿਕ ਟ੍ਰੈਕ ਨੂੰ ਸਹੀ ਰੱਖਣ ਬਾਰੇ ਵੀ ਹੁਕਮ ਦਿੱਤੇ ਗਏ ਹਨ।ਸ੍ਰੀ ਖਰਬੰਦਾ ਨੇ ਕੌਮੀ ਟੀਚੇ ਨੂੰ ਹਾਸਲ ਕਰਨ ਲਈ ਸਮੂਹ ਕੋਚ ਸਾਹਿਬਾਨ ਨੂੰ ਹੋਰ ਮਿਹਨਤ ਕਰਨ ਲਈ ਕਿਹਾ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement