ਸਕੂਲ ਸਿੱਖਿਆ ਸਕੱਤਰ ਨੇ ਵਜ਼ੀਫੇ ਵਾਸਤੇ ਵਿਦਿਆਰਥੀਆਂ ਦੇ ਬੈਂਕ ਖਾਤੇ ਖੁਲਵਾਉਣ ਲਈ ਦਿੱਤੇ ਨਿਰਦੇਸ਼ 
Published : Jul 12, 2021, 3:41 pm IST
Updated : Jul 12, 2021, 4:21 pm IST
SHARE ARTICLE
School Students
School Students

ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਦੇ ਹੇਠ ਵਜ਼ੀਫ਼ਾ ਦਿੱਤਾ ਜਾ ਰਿਹਾ

ਚੰਡੀਗੜ੍ਹ: ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਵਿਦਿਆਰਥੀਆਂ ਦ ਬੈਂਕ ਖਾਤੇ ਖੁਲਵਾਉਣ ਲਈ ਸਕੂਲ ਮੁਖੀਆਂ ਨੂੰ ਨਿਰਦੇਸ਼ ਦਿੱਤੇ ਹਨ ਤਾਂ ਜੋ ਉਨ੍ਹਾਂ ਨੂੰ ਵਜ਼ੀਫ਼ਾ ਪ੍ਰਾਪਤ ਕਰਨ ਵਿੱਚ ਕੋਈ ਮੁਸ਼ਕਲ ਨਾ ਆਵੇ।

School StudentsSchool Students

ਇਸ ਦੀ ਜਾਣਕਾਰੀ ਦਿੰਦੇ ਹੋਏ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਸਕੂਲ ਸਿੱਖਿਆ ਸਕੱਤਰ ਸ੍ਰੀ ਕ੍ਰਿਸ਼ਨ ਕੁਮਾਰ ਨੇ ਇਸ ਸਬੰਧ ਵਿੱਚ ਜ਼ਿਲ੍ਹਾ ਸਿੱਖਿਆ ਅਧਿਆਕਾਰੀਆਂ ਅਤੇ ਸਕੂਲ ਮੁਖੀਆਂ ਨੂੰ ਪੱਤਰ ਜਾਰੀ ਕਰ ਦਿੱਤਾ ਹੈ।

School StudentsSchool Students

ਬੁਲਾਰੇ ਅਨੁਸਾਰ ਸਕੂਲੀ ਵਿਦਿਆਰਥੀਆਂ ਨੂੰ ਵੱਖ ਵੱਖ ਸਕੀਮਾਂ ਦੇ ਹੇਠ ਵਜ਼ੀਫ਼ਾ ਦਿੱਤਾ ਜਾ ਰਿਹਾ ਹੈ ਪਰ ਇਹ ਵਜ਼ੀਫ਼ਾ ਉਨ੍ਹਾਂ ਦੇ ਬੈਂਕ ਖਾਤੇ ਵਿੱਚ ਸਿੱਧਾ ਜਾਂਦਾ ਹੈ। ਇਸ ਕਰਕੇ ਵਜ਼ੀਫ਼ਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਦਾ ਬੈਂਕ ਖਾਤਾ ਹੋਣਾ ਜ਼ਰੂਰੀ ਹੈ। ਇਸ ਸੰਦਰਭ ਵਿੱਚ ਸਿੱਖਿਆ ਸਕੱਤਰ ਨੇ ਵਿਦਿਆਰਥੀਆਂ ਦਾ ਜ਼ੀਰੋ ਬੈਲੈਂਸ ਨਾਲ ਬੈਂਕ ਖਾਤਾ ਖੁਲਵਾਉਣ ਲਈ ਨਿਰਦੇਸ਼ ਜਾਰੀ ਕੀਤੇ ਹਨ ਤਾਂ ਜੋ ਕਿਸੇ ਵੀ ਵਿਦਿਆਰਥੀ ਨੂੰ ਕੋਈ ਸਮੱਸਿਆ ਪੇਸ਼ ਨਾ ਆਵੇ। 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement