ਬੇਅਦਬੀਆਂ ਦੇ ਇਨਸਾਫ਼ ਦੀ ਜੰਗ ਜਾਰੀ ਰਹੇਗੀ : ਨਵਜੋਤ ਸਿੱਧੂ
Published : Jul 12, 2021, 6:59 am IST
Updated : Jul 12, 2021, 6:59 am IST
SHARE ARTICLE
image
image

ਬੇਅਦਬੀਆਂ ਦੇ ਇਨਸਾਫ਼ ਦੀ ਜੰਗ ਜਾਰੀ ਰਹੇਗੀ : ਨਵਜੋਤ ਸਿੱਧੂ

ਮੁੜ ਚੁਕਿਆ ਬੇਅਦਬੀਆਂ ਦਾ ਮੁੱਦਾ

ਚੰਡੀਗੜ੍ਹ, 11 ਜੁਲਾਈ (ਭੁੱਲਰ): ਨਵਜੋਤ ਸਿੰਘ ਸਿੱਧੂ ਜੋ ਪਿਛਲੇ ਕਈ ਦਿਨਾਂ ਤੋਂ ਬਿਜਲੀ ਦੇ ਮੁੱਦੇ ਨੂੰ  ਲੈ ਕੇ ਲਗਾਤਾਰ ਟਵੀਟ ਕਰ ਕੇ ਬਾਦਲਾਂ ਤੇ ਦਿੱਲੀ ਸਰਕਾਰ 'ਤੇ ਨਿਸ਼ਾਨੇ ਸਾਧਰਹੇ ਹਨ, ਹੁਣ ਇਕ ਵਾਰ ਮੁੜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦਾ ਮੁੱਦਾ ਚੁਕਿਆ ਹੈ | 
ਪੰਜਾਬ ਕਾਂਗਰਸ ਦੇ ਸੰਕਟ ਦੌਰਾਨ ਉਹ ਪਿਛਲੇ ਸਮੇਂ ਵਿਚ ਲਗਾਤਾਰ ਬੇਅਦਬੀ ਤੇ ਗੋਲੀਕਾਂਡ ਦਾ ਮਾਮਲਾ ਉਠਾ ਕੇ ਅਪਣੀ ਹੀ ਸਰਕਾਰ ਨੂੰ  ਘੇਰ ਰਹੇ ਸਨ ਪਰ ਕਾਂਗਰਸ ਹਾਈਕਮਾਨ ਵਲੋਂ ਸੰਕਟ ਦੇ ਹੱਲ ਲਈ ਸ਼ੁਰੂ ਗੱਲਬਾਤ ਦੇ ਚਲਦੇ ਉਹ ਬੇਅਦਬੀ ਦੇ ਮੁੱਦੇ 'ਤੇ ਕਾਫ਼ੀ ਦਿਨਾਂ ਤੋਂ ਚੁੱਪ ਸਨ ਪਰ ਅੱਜ ਮੁੜ ਟਵੀਟ ਕਰ ਕੇ ਬੇਅਦਬੀਆਂ ਦੇ ਇਨਸਾਫ਼ ਦੀ ਗੱਲ ਕੀਤੀ ਹੈ |
ਉਨ੍ਹਾਂ ਕਿਹਾ ਕਿ ਬੇਅਦਬੀ ਦੇ ਇਨਸਾਫ਼ ਦੀ ਮੰਗ ਕਲ੍ਹ ਵੀ ਸੀ, ਅੱਜ ਵੀ ਹੈ ਅਤੇ ਅੱਗੇ ਵੀ ਜਾਰੀ ਰਹੇਗੀ | ਪੰਜਾਬ ਗੁਰੂ ਸਾਹਿਬ ਦੀ ਬੇਅਦਬੀ ਦਾ ਇਨਸਾਫ਼ ਮੰਗ ਰਿਹਾ ਹੈ | ਨਵਜੋਤ ਸਿੱਧੂ ਨੇ ਬਿਨਾਂ ਕਿਸੇ ਦਾ ਨਾਂ ਲਏ ਕਿਹਾ ਕਿ ਬੇਅਦਬੀਆਂ ਦੇ ਇਨਸਾਫ਼ ਦੀ ਜੰਗ ਜਾਰੀ ਰਹੇਗੀ | ਉਨ੍ਹਾਂ ਟਵੀਟ ਨਾਲ ਬਰਗਾੜੀ ਵਿਚ ਹੋਏ ਇਕ ਪ੍ਰੋਗਰਾਮ ਨਾਲ ਸਬੰਧਤ ਪੁਰਾਣੀ ਵੀਡੀਓ ਵੀ ਜਾਰੀ ਕੀਤੀ ਹੈ | ਇਸ ਵਿਚ ਵੀ ਉਹ ਇਨਸਾਫ਼ ਦੀ ਗੱਲ ਕਰਦਿਆਂ ਬਾਦਲਾਂ ਤੇ ਮਜੀਠੀਆ 'ਤੇ ਨਿਸ਼ਾਨੇ ਸਾਧ ਰਹੇ ਹਨ |
 

SHARE ARTICLE

ਏਜੰਸੀ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement