ਆਸਟ੍ਰੇਲੀਆ 'ਚ ਪੜ੍ਹਾਈ ਕਰਨ ਗਏ ਨੌਜਵਾਨ ਦੀ ਅਚਾਨਕ ਹੋਈ ਮੌਤ
Published : Jul 12, 2022, 9:16 am IST
Updated : Jul 12, 2022, 9:16 am IST
SHARE ARTICLE
Lovepreet Singh
Lovepreet Singh

ਭੈਣਾਂ ਦਾ ਇਕੱਲਾ ਭਰਾ ਅਤੇ ਮਾਪਿਆਂ ਦਾ ਇਕਲੌਤਾ ਪੁੱਤ ਸੀ ਲਵਪ੍ਰੀਤ

 

ਮੋਗਾ  : ਸਟੱਡੀ ਵੀਜ਼ਾ 'ਤੇ ਆਸਟਰੇਲੀਆ ਪੜ੍ਹਾਈ ਕਰਨ ਗਏ ਨੌਜਵਾਨ ਦੀ ਅਚਾਨਕ ਹਾਰਟ ਅਟੈਕ ਨਾਲ ਮੌਤ ਹੋ ਗਈ। ਇਹ ਨੌਜਵਾਨ ਜ਼ਿਲ੍ਹਾ ਮੋਗਾ ਦੇ ਪਿੰਡ ਬਹਿਰਾਮ ਕੇ ਦਾ ਰਹਿਣ ਵਾਲਾ ਹੈ। ਲਵਪ੍ਰੀਤ ਦੀ ਮੌਤ ਦੀ ਖ਼ਬਰ ਸੁਣ ਕੇ ਇਲਾਕ ਵਿਚ ਸੋਗ ਦੀ ਲਹਿਰ ਹੈ। ਮ੍ਰਿਤਕ ਨੌਜਵਾਨ ਲਵਪ੍ਰੀਤ ਸਿੰਘ ਪੁੱਤਰ ਹਰਬੰਸ ਸਿੰਘ ਵਾਸੀ ਪਿੰਡ ਬਹਿਰਾਮ ਕੇ ਦੇ ਚਾਚੇ ਡਾ. ਕੁਲਦੀਪ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 3 ਸਾਲ ਪਹਿਲਾਂ ਲਵਪ੍ਰੀਤ ਆਸਟ੍ਰੇਲੀਆ ਦੇ ਸ਼ਹਿਰ ਸਿਡਨੀ ਗਿਆ ਸੀ ਤੇ ਉੱਥੇ ਪਹਿਲਾਂ ਰਹਿੰਦੀ ਆਪਣੀ ਭੈਣ ਕੋਲ ਰਹਿ ਰਿਹਾ ਸੀ।

ਕੁਲਦੀਪ ਸਿੰਘ ਨੇ ਦੱਸਿਆ ਕਿ ਲਵਪ੍ਰੀਤ ਦੇ ਮਾਤਾ-ਪਿਤਾ ਵੀ ਇਨ੍ਹਾਂ ਨੂੰ ਮਿਲਣ ਲਈ ਆਸਟ੍ਰੇਲੀਆ ਗਏ ਹੋਏ ਸਨ ਤੇ ਉੱਥੋ ਇਕ ਦਿਨ ਪਹਿਲਾਂ ਹੀ ਉਹ ਆਪਣੀ ਕੈਨੇਡਾ ਰਹਿੰਦੀ ਬੇਟੀ ਨੂੰ ਮਿਲਣ ਚਲੇ ਗਏ ਸਨ। ਉਨ੍ਹਾਂ ਦੱਸਿਆ ਕਿ ਅੱਜ ਸਵੇਰ ਸਮੇਂ ਲਵਪ੍ਰੀਤ ਨੂੰ ਜਦੋਂ ਉਸ ਦੀ ਭੈਣ ਨੇ ਹਰ ਰੋਜ਼ ਦੀ ਤਰ੍ਹਾਂ ਉਠਾਉਣਾ ਚਾਹਿਆ ਤਾਂ ਉਹ ਉੱਠਿਆ ਨਹੀਂ,  ਉਸ ਦੀ ਮੌਤ ਹੋ ਚੁੱਕੀ ਸੀ। ਦੋ ਭੈਣਾਂ ਦਾ ਭਰਾ ਤੇ ਮਾਪਿਆਂ ਦੇ ਇਕਲੌਤੇ ਪੁੱਤਰ ਦੀ ਅਚਾਨਕ ਬੇਵਕਤੀ ਮੌਤ ਨੇ ਪਰਿਵਾਰ ਨੂੰ ਝੰਜੋੜ ਕੇ ਰੱਖ ਦਿੱਤਾ।
 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement