Amritpal Singh Brother Drugs Case : ਪੁੱਤ ਹਰਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਤੋਂ ਬਾਅਦ ਪਿਤਾ ਦਾ ਬਿਆਨ ਆਇਆ ਸਾਹਮਣੇ

By : BALJINDERK

Published : Jul 12, 2024, 2:07 pm IST
Updated : Jul 12, 2024, 2:07 pm IST
SHARE ARTICLE
Amritpal Singh Father
Amritpal Singh Father

Amritpal Singh Brother Drugs Case : ਪਿਤਾ ਨੇ ਪੁੱਤ ਦੀ ਗ੍ਰਿਫ਼ਤਾਰੀ ਨੂੰ ਦੱਸਿਆ ਸਾਜਿਸ਼ 

Amritpal Singh Brother Drugs Case :  ਖਡੂਰ ਸਾਹਿਬ ਤੋਂ ਮੈਂਬਰ ਪਾਰਲੀਮੈਂਟ ਅੰਮ੍ਰਿਤਪਾਲ ਸਿੰਘ ਦੇ ਭਰਾ ਹਰਪ੍ਰੀਤ ਸਿੰਘ ਨੂੰ ਆਈਸ ਡਰੱਗ ਸਮੇਤ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਪਿਤਾ ਦਾ ਬਿਆਨ ਸਾਹਮਣੇ ਆਇਆ ਹੈ। ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਇਹ ਇੱਕ ਸਾਜ਼ਿਸ਼ ਹੈ। ਉਨ੍ਹਾਂ ਕਿਹਾ ਕਿ ਪੁੱਤ ਹਰਪ੍ਰੀਤ ਸਿੰਘ ਕੱਲ੍ਹ ਦੁਪਹਿਰ 12 ਵਜੇ ਦੇ ਕਰੀਬ ਰਈਆ ਲਈ ਰਵਾਨਾ ਹੋਇਆ ਸੀ। ਬਾਘਾਪੁਰਾਣਾ ’ਚ ਬੰਦੀ ਸਿੰਘਾਂ ਦੀ ਰਿਹਾਈ ਨੂੰ ਲੈ ਕੇ ਇਕ ਮਾਰਚ ਕੱਢਿਆ ਜਾਣਾ ਸੀ ਜਿਸ ਵਿਚ ਹਰਪ੍ਰੀਤ ਸਿੰਘ ਨੇ ਹਿੱਸਾ ਲੈਣਾ ਸੀ, ਸ਼ਾਇਦ ਉਹ ਕਿਸੇ ਆਪਣੇ ਸਾਥੀ ਨੂੰ ਇੱਧਰ ਉੱਧਰ ਕਹਿਣ ਲਈ ਗਿਆ ਸੀ। ਉਨ੍ਹਾਂ ਕਿਹਾ ਕਿ ਸਾਡੇ ਪਰਿਵਾਰ ਦਾ ਅਕਸ਼ ਖ਼ਰਾਬ ਕਰਨ ਦੀ ਕੋਸਿਸ ਕੀਤੀ ਜਾ ਰਹੀ ਹੈ। ਅੰਮ੍ਰਿਤਪਾਲ ਨੂੰ ਬਦਨਾਮ ਕੀਤਾ ਜਾ ਰਿਹਾ ਹੈ। 

ਇਹ ਵੀ ਪੜੋ: Farmers protest : ਸ਼ੰਭੂ ਬਾਰਡਰ ’ਤੇ ਕਿਸਾਨਾਂ ਦੇ ਪ੍ਰਦਰਸ਼ਨ ਨੂੰ ਲੈ ਕੇ ਸੁਪਰੀਮ ਕੋਰਟ ਦੀ ਟਿੱਪਣੀ  

ਪਿਤਾ ਨੇ ਕਿਹਾ ਕਿ ਲੋਕ ਸਭਾ ਚੋਣਾਂ ’ਚ ਅੰਮ੍ਰਿਤਪਾਲ ਅਤੇ ਸਰਬਜੀਤ ਦੀ ਜਿੱਤ ਪੰਜਾਬ ਵਿਰੋਧੀ ਸ਼ਕਤੀਆਂ ਤੋਂ ਬਰਦਾਸ਼ਤ ਨਹੀਂ ਹੋ ਰਹੀ, ਇਸ ਲਈ ਕਿਸੇ ਵੀ ਤਰੀਕੇ ਨਾਲ ਉਨ੍ਹਾਂ ਨੂੰ ਬਦਨਾਮ ਕਰਕੇ ਇਹੋ ਜਿਹੇ ਹਾਲਾਤ ਪੈਦਾ ਕੀਤੇ ਜਾ ਰਹੇ ਹਨ ਕਿ ਲੋਕ ਉਨ੍ਹਾਂ ਦੇ ਖ਼ਿਲਾਫ਼ ਹੋ ਜਾਣ। ਪਿਤਾ ਨੇ ਕਿਹਾ ਕਿ ਅੰਮ੍ਰਿਤਪਾਲ ਨੂੰ ਬਦਨਾਮ ਕਰਨ ਅਤੇ ਬਾਹਰ ਨਾ ਆਉਣ ਦੇਣ ਲਈ ਹੀ ਸਾਜ਼ਿਸ਼ਾਂ ਰਚੀਆਂ ਜਾ ਰਹੀਆਂ ਹਨ। ਲੋਕਾਂ ਨੂੰ ਨਸ਼ਿਆਂ ਤੋਂ ਬਚਾਉਣ ਵਾਲਿਆਂ ਵਿਰੁੱਧ ਹੀ ਨਸ਼ਿਆਂ ਦੇ ਕੇਸ ਦਰਜ ਕਰਨਾ ਨਿੰਦਣਯੋਗ ਕਾਰਵਾਈ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿਚ ਵੀ ਤੇਜਿੰਦਰ ਸਿੰਘ ਟਿੰਮਾ ਖ਼ਿਲਾਫ਼ ਦੇਸ਼ਧ੍ਰੋਹ ਦਾ ਕੇਸ ਦਰਜ ਕਰਨਾ ਸਿੱਖਾਂ ਨੂੰ ਬਦਨਾਮ ਕਰਨ ਦੀ ਸਾਜ਼ਿਸ਼ ਹੈ।

ਇਹ ਵੀ ਪੜੋ: Lahore News : ਪਾਕਿਸਤਾਨ ’ਚ ਆਲੀਆ ਨੀਲਮ ਨੇ ਚੀਫ਼ ਜਸਟਿਸ ਦੀ ਚੁੱਕੀ ਸਹੁੰ  

ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਹੁਣ ਲੋਕ ਜਾਗਰੂਕ ਹੋ ਚੁੱਕੇ ਹਨ ਅਤੇ ਉਹ ਸਭ ਜਾਣਦੇ ਹਨ ਕਿ ਸਰਕਾਰਾਂ ਕਿਸੇ ਨੂੰ ਬਦਨਾਮ ਕਰਨ ਲਈ ਕਿਸ ਹੱਦ ਤੱਕ ਜਾ ਸਕਦੀਆਂ ਹਨ। ਉਨ੍ਹਾਂ ਕਿਹਾ ਕਿ ਪੁਲਿਸ ਕਦੇ ਵੀ ਨਿਰਪੱਖਤਾ ਨਾਲ ਕੰਮ ਨਹੀਂ ਕਰਦੀ, ਉਹ ਤਾਂ ਇਹ ਵੀ ਕਹਿ ਸਕਦੀ ਹੈ ਕਿ ਹਰਪ੍ਰੀਤ ਨਾਜਾਇਜ਼ ਹਥਿਆਰਾਂ ਸਮੇਤ ਫੜਿਆ ਗਿਆ ਹੈ। ਸਰਕਾਰ ਡਰੱਗ ਮਾਫੀਆ ਖ਼ਿਲਾਫ਼ ਕੰਮ ਕਰਨ ਦੀ ਬਜਾਏ ਲੋਕਾਂ ਨੂੰ ਤੰਗ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਾਨੂੰ ਚੋਣ ਪ੍ਰਚਾਰ ਦੌਰਾਨ ਵੀ ਇਹ ਕਿਹਾ ਗਿਆ ਸੀ ਕਿ ਹਰਪ੍ਰੀਤ ਨੂੰ ਪ੍ਰਚਾਰ ਕਰਨ ਤੋਂ ਰੋਕਿਆ ਜਾਵੇ ਨਹੀਂ ਤਾਂ ਉਸ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇਗਾ। ਅੰਮ੍ਰਿਤਪਾਲ ਨੂੰ ਵੋਟ ਪਾਉਣ ਵਾਲੇ ਲੋਕਾਂ ਨੂੰ ਅੱਜ ਵੀ ਧਮਕੀਆਂ ਮਿਲ ਰਹੀਆਂ ਹਨ।

(For more news apart from After the arrest son Harpreet Singh, father statement came out News in Punjabi, stay tuned to Rozana Spokesman)

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement