Punjab News: ਧਾਰਮਿਕ ਸਥਾਨ 'ਤੇ ਮੱਥਾ ਟੇਕ ਕੇ ਵਾਪਸ ਆ ਰਹੇ ਸ਼ਰਧਾਲੂਆਂ ਦਾ ਹੋਇਆ ਐਕਸੀਡੈਂਟ
Published : Jul 12, 2024, 12:58 pm IST
Updated : Jul 12, 2024, 12:58 pm IST
SHARE ARTICLE
Muktsar Sahib Tractor Trolley Truck Accident News
Muktsar Sahib Tractor Trolley Truck Accident News

Punjab News: ਇੱਕ ਬੱਚੇ ਸਮੇਤ 15 ਸ਼ਰਧਾਲੂ ਜ਼ਖ਼ਮੀ

Muktsar Sahib Tractor Trolley Truck Accident News: ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਬੀਤੀ ਰਾਤ 12 ਵਜੇ ਦੇ ਕਰੀਬ ਇੱਕ ਟਰੈਕਟਰ ਟਰਾਲੀ ਅਤੇ ਇੱਕ ਟਰੱਕ ਵਿਚਕਾਰ ਟੱਕਰ ਹੋ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਪਲਟ ਗਿਆ ਅਤੇ ਟਰਾਲੀ ਸਿੱਧੀ ਖੜ੍ਹੀ ਹੋ ਗਈ। ਇਸ ਹਾਦਸੇ ਵਿੱਚ ਇੱਕ ਬੱਚੇ ਸਮੇਤ 15 ਸ਼ਰਧਾਲੂ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਇਲਾਜ ਲਈ ਵੱਖ-ਵੱਖ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ: Amritpal Singh News: ਅੰਮ੍ਰਿਤਪਾਲ ਸਿੰਘ ਦੇ ਭਰਾ ਦੀ ਗ੍ਰਿਫਤਾਰੀ ਬਾਰੇ ਪੁਲਿਸ ਦਾ ਵੱਡਾ ਖੁਲਾਸਾ, 'ਮੈਡੀਕਲ ਜਾਂਚ 'ਚ ਪਾਇਆ ਗਿਆ ਪਾਜ਼ੀਟਿਵ'  

ਜਾਣਕਾਰੀ ਅਨੁਸਾਰ ਕੁਝ ਸ਼ਰਧਾਲੂ ਬਾਘਾ ਪੁਰਾਣਾ ਨੇੜੇ ਪੀਰ ਨਿਗਾਹੇ ਤੋਂ ਟਰੈਕਟਰ ਟਰਾਲੀ ਵਿੱਚ ਸਵਾਰ ਹੋ ਕੇ ਵਾਪਸ ਆਪਣੇ ਪਿੰਡ ਆ ਰਹੇ ਸਨ ਕਿ ਮੁਕਤਸਰ ਸਾਹਿਬ ਤੋਂ ਕੋਟਕਪੂਰਾ ਜਾ ਰਹੇ ਟਰੱਕ ਨਾਲ ਉਨ੍ਹਾਂ ਦੀ ਟੱਕਰ ਹੋ ਗਈ। ਦੱਸਿਆ ਜਾਂਦਾ ਹੈ ਕਿ ਟਰੈਕਟਰ-ਟਰਾਲੀ ਵਿੱਚ ਪੰਦਰਾਂ ਦੇ ਕਰੀਬ ਲੋਕ ਸਵਾਰ ਸਨ।

ਇਹ ਵੀ ਪੜ੍ਹੋ: Himachal Pradesh Weather: ਪਹਾੜਾਂ ਵਿਚ ਜਾਣ ਤੋਂ ਪਹਿਲਾਂ ਪੜ੍ਹ ਲਵੋ ਇਹ ਖਬਰ, ਅੱਜ ਤੇ ਕੱਲ੍ਹ ਪਵੇਗਾ ਭਾਰੀ ਮੀਂਹ

ਟਰੱਕ ਨਾਲ ਟਕਰਾਉਣ ਕਾਰਨ ਟਰੈਕਟਰ ਟਰਾਲੀ ਵਿੱਚ ਸਵਾਰ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਿਆ। ਜਿਨ੍ਹਾਂ 'ਚੋਂ 9 ਜ਼ਖ਼ਮੀਆਂ ਦਾ ਮੁਕਤਸਰ ਸਾਹਿਬ ਦੇ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ, ਜਦਕਿ 6 ਗੰਭੀਰ ਜ਼ਖ਼ਮੀਆਂ ਨੂੰ ਫਰੀਦਕੋਟ ਦੇ ਹਸਪਤਾਲ 'ਚ ਰੈਫਰ ਕਰ ਦਿੱਤਾ ਗਿਆ ਹੈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਟਰੈਕਟਰ ਪਲਟ ਗਿਆ ਅਤੇ ਟਰਾਲੀ ਸਿੱਧੀ ਖੜ੍ਹੀ ਹੋ ਗਈ। ਇਸ ਘਟਨਾ ਦਾ ਪਤਾ ਲੱਗਦਿਆਂ ਹੀ ਆਸ-ਪਾਸ ਦੇ ਰਾਹਗੀਰਾਂ ਨੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

​(For more Punjabi news apart from Muktsar Sahib Tractor Trolley Truck Accident News , stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement