ਸਪੀਕਰ ਵਲੋਂ ਜਨਮ ਅਸ਼ਟਮੀ ਮੌਕੇ ਲੋਕਾਂ ਨੂੰ ਵਧਾਈ
Published : Aug 12, 2020, 8:43 am IST
Updated : Aug 12, 2020, 8:43 am IST
SHARE ARTICLE
 Rana KP Singh
Rana KP Singh

ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ- ਜਨਮ ਅਸ਼ਟਮੀ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਹਾਰਦਿਕ ਵਧਾਈ ਦਿਤੀ ਹੈ....

ਚੰਡੀਗੜ੍ਹ, 11 ਅਗੱਸਤ (ਸਪੋਕਸਮੈਨ ਸਮਾਚਾਰ ਸੇਵਾ) :  ਪੰਜਾਬ ਵਿਧਾਨ ਸਭਾ ਦੇ ਸਪੀਕਰ ਰਾਣਾ ਕੇ.ਪੀ. ਸਿੰਘ ਨੇ ਭਗਵਾਨ ਸ੍ਰੀ ਕ੍ਰਿਸ਼ਨ ਦੇ ਜਨਮ ਦਿਵਸ- ਜਨਮ ਅਸ਼ਟਮੀ ਦੇ ਪਵਿੱਤਰ ਮੌਕੇ 'ਤੇ ਲੋਕਾਂ ਨੂੰ ਹਾਰਦਿਕ ਵਧਾਈ ਦਿਤੀ ਹੈ। ਇਸ ਪਵਿੱਤਰ ਦਿਹਾੜੇ ਮੌਕੇ ਇਕ ਸੰਦੇਸ਼ ਵਿਚ ਸਪੀਕਰ ਨੇ ਕਿਹਾ ਕਿ ਭਗਵਾਨ ਕ੍ਰਿਸ਼ਨ ਸ਼ਾਂਤੀ ਦੇ ਦੂਤ, ਧਰਮ ਦੇ ਰਖਿਅਕ ਅਤੇ ਸੱਚਾਈ ਦੇ ਪ੍ਰਤੀਕ ਸਨ। ''ਸ੍ਰੀਮਦ ਭਾਗਵਤ ਗੀਤਾ'' ਵਿਚ ਅੰਕਿਤ ਉਨ੍ਹਾਂ ਦਾ ਫ਼ਲਸਫ਼ਾ ਮੌਜੂਦਾ ਪਦਾਰਥਵਾਦੀ ਸਮਾਜ ਵਿਚ ਹੋਰ
ਵੀ ਵਧੇਰੇ ਮਹੱਤਵਪੂਰਨ ਹੈ।

ਇਹ ਫ਼ਲਸਫ਼ਾ ਅੱਜ ਦੇ ਸਮੇਂ ਵਿਚ ਜਿੱਥੇ ਇਕ ਪਾਸੇ ਸਦੀਵੀ ਸ਼ਾਂਤੀ ਪ੍ਰਾਪਤ ਕਰਨ ਦਾ ਸਾਧਨ ਹੈ ਉਥੇ ਹੀ ਦੂਜੇ ਪਾਸੇ ਸੰਪਰਦਾਇਕ ਸਦਭਾਵਨਾ ਤੇ ਭਾਈਚਾਰਕ ਸਾਂਝ ਕਾਇਮ ਰੱਖਣ ਲਈ ਵੀ ਕਾਰਗਰ ਹੈ। ਸਪੀਕਰ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਪਵਿੱਤਰ ਦਿਹਾੜੇ ਨੂੰ ਜਾਤ, ਨਸਲ ਅਤੇ ਧਰਮ ਦੇ ਵਖਰੇਵਿਆਂ ਤੋਂ ਉੱਪਰ ਉਠ ਕੇ ਰਲ-ਮਿਲ ਕੇ ਮਨਾਉਣ। ਉਨ੍ਹਾਂ ਨੇ ਲੋਕਾਂ ਨੂੰ ਅੰਦਰੂਨੀ ਸ਼ਾਂਤੀ ਅਤੇ ਖੁਸ਼ਹਾਲੀ ਪ੍ਰਾਪਤ ਕਰਨ ਲਈ ਭਗਵਾਨ ਕ੍ਰਿਸ਼ਨ ਦੀਆਂ ਸਿਖਿਆਵਾਂ 'ਤੇ ਚੱਲਣ ਦਾ ਸੱਦਾ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement