ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ ਦੀ ਲੋੜ : ਅਨਿੰਦਿਤਾ ਮਿੱਤਰਾ
Published : Aug 12, 2021, 12:23 am IST
Updated : Aug 12, 2021, 12:23 am IST
SHARE ARTICLE
image
image

ਸਰਕਾਰ ਦੀਆਂ ਪ੍ਰਾਪਤੀਆਂ ਨੂੰ ਸੋਸ਼ਲ ਮੀਡੀਆ ਰਾਹੀਂ ਪ੍ਰਚਾਰਨ ਦੀ ਲੋੜ : ਅਨਿੰਦਿਤਾ ਮਿੱਤਰਾ

ਚੰਡੀਗੜ੍ਹ, 11 ਅਗੱਸਤ (ਭੁੱਲਰ): ਪੰਜਾਬ ਸਰਕਾਰ ਦੀਆਂ ਪ੍ਰਾਪਤੀਆਂ ਨੂੰ ਘਰ-ਘਰ ਪਹੁੰਚਾਉਣ ਲਈ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੂੰ ਨਵੇਂ ਯੁੱਗ ਦੇ ਪ੍ਰਚਾਰ ਸਾਧਨ ਸੋਸ਼ਲ ਮੀਡੀਆ ਦੀ ਵੱਧ ਤੋਂ ਵੱਧ ਵਰਤੋਂ ਕਰਨੀ ਚਾਹੀਦੀ ਹੈ। ਉਕਤ ਪ੍ਰਗਟਾਵਾ ਵਿਭਾਗ ਦੇ ਡਾਇਰੈਕਟਰ ਸ੍ਰੀਮਤੀ ਅਨਿੰਦਿਤਾ ਮਿੱਤਰਾ ਨੇ ਅੱਜ ਇਥੇ ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ।
ਸ੍ਰੀਮਤੀ ਮਿੱਤਰਾ ਨੇ ਕਿਹਾ ਕਿ ਸੂਚਨਾ ਤੇ ਲੋਕ ਸੰਪਰਕ ਵਿਭਾਗ ਸਰਕਾਰ ਅਤੇ ਲੋਕਾਂ ਵਿਚਕਾਰ ਪੁਲ ਦਾ ਕੰਮ ਕਰਦਾ ਹੈ ਜੋ ਕਿ ਸਰਕਾਰ ਦੀਆਂ ਲੋਕ-ਭਲਾਈ ਸਕੀਮਾਂ ਅਤੇ ਸਰਕਾਰ ਵਲੋਂ ਲੋਕ-ਹਿਤ ਵਿਚ ਲਏ ਫ਼ੈਸਲਿਆਂ ਅਖ਼ਬਾਰਾਂ, ਟੀ.ਵੀ., ਰੇਡੀਉ ਰਾਹੀਂ ਪ੍ਰਚਾਰ ਕਰਦੇ ਆ ਰਹੇ ਹਨ। ਪਰੰਤੂ ਹੁਣ ਦਿਨੋਂ- ਦਿਨ ਸੂਚਨਾ ਤਕਨਾਲੋਜੀ ਸਦਕੇ ਪ੍ਰਚਾਰ ਸਾਧਨਾਂ ਵਿਚ ਆ ਰਹੀਆਂ ਤਬਦੀਲੀਆਂ ਨੂੰ ਦੇਖਦੇ ਹੋਏ ਸਮੇਂ ਦੀ ਮੰਗ ਅਨੁਸਾਰ ਸਰਕਾਰ ਦੇ ਕਾਰਜਾਂ ਦਾ ਪ੍ਰਚਾਰ ਸੋਸ਼ਲ ਮੀਡੀਆ ਰਾਹੀਂ ਵੀ ਕੀਤਾ ਜਾਣਾ ਚਾਹੀਦਾ ਹੈ। ਉਨ੍ਹਾਂ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੀਆਂ ਸਮੱਸਿਆਵਾਂ ਬਾਰੇ ਫ਼ੀਡਬੈਕ ਤੁਰਤ ਵਿਭਾਗ ਨੂੰ ਦੇਣ ਤਾਂ ਜੋ ਸਰਕਾਰ ਇਨ੍ਹਾਂ ਸਮੱਸਿਆਵਾਂ ਨੂੰ ਜਲਦ ਦੂਰ ਕਰ ਸਕੇ।  ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕ-ਪੱਖੀ ਨੀਤੀਆਂ ਨੂੰ ਜ਼ਮੀਨੀ ਪੱਧਰ ਤਕ ਪਹੁੰਚਾਉਣ ਲਈ 100 ਤੋਂ ਵੱਧ ਵੱਖ-ਵੱਖ ਸਥਾਨਾਂ ’ਤੇ ਐਲ.ਐਫ਼.ਡੀ. ਸਥਾਪਤ ਕੀਤੀਆਂ ਗਈਆਂ ਹਨ। ਇਹ ਐਲ.ਐਫ਼.ਡੀਜ਼. ਸਥਾਪਤ ਕਰਨ ਦਾ ਕਾਰਜ ਅਗੱਸਤ ਮਹੀਨੇ ਦੇ ਅੰਤ ਤਕ ਮੁਕੰਮਲ ਕਰ ਦਿਤਾ ਜਾਵੇਗਾ।

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement