ਲੋਕ ਸਭਾ ਸਪੀਕਰ ਨੇ ਸੱਦੀ ਬੈਠਕ, ਸੰਸਦ ਚਲਾਉਣ ਦੇ ਮੁੱਦੇ ’ਤੇ ਇਕ ਰਾਇ ਬਣਾਉਣ ਦੀ ਕੋਸ਼ਿਸ਼
Published : Aug 12, 2021, 12:33 am IST
Updated : Aug 12, 2021, 12:33 am IST
SHARE ARTICLE
image
image

ਲੋਕ ਸਭਾ ਸਪੀਕਰ ਨੇ ਸੱਦੀ ਬੈਠਕ, ਸੰਸਦ ਚਲਾਉਣ ਦੇ ਮੁੱਦੇ ’ਤੇ ਇਕ ਰਾਇ ਬਣਾਉਣ ਦੀ ਕੋਸ਼ਿਸ਼

ਨਵੀਂ ਦਿੱਲੀ, 11 ਅਗੱਸਤ : ਲੋਕ ਸਭਾ ਦੀ ਕਾਰਵਾਈ ਅਣਮਿੱਥੇ ਸਮੇਂ ਲਈ ਮੁਲਤਵੀ ਕਰ ਦਿਤੀ ਗਈ। ਇਸ ਦੌਰਾਨ ਲੋਕ ਸਭਾ ਸਪੀਕਰ ਓਮ ਬਿਰਲਾ ਨੇ ਸੱਤਾਧਾਰੀ ਧਿਰ ਅਤੇ ਵਿਰੋਧੀ ਧਿਰ ਦੇ ਨੇਤਾਵਾਂ ਦੀ ਬੈਠਕ ਸੱਦੀ। ਇਸ ਬੈਠਕ ਦਾ ਮੁੱਖ ਮਕਸਦ ਸੰਸਦ ਚਲਾਉਣ ਦੇ ਮੁੱਦੇ ’ਤੇ ਇਕ ਰਾਇ ਬਣਾਉਣਾ ਸੀ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ, ਕਾਂਗਰਸ ਪ੍ਰਧਾਨ ਸੋਨੀਆ ਗਾਂਧੀ ਅਤੇ ਲੋਕ ਸਭਾ ਵਿਚ ਕਾਂਗਰਸ ਦੇ ਨੇਤਾ ਅਧੀਰ ਰੰਜਨ ਚੌਧਰੀ ਮੌਜੂਦ ਰਹੇ।
ਇਨ੍ਹਾਂ ਤੋਂ ਇਲਾਵਾ ਬੈਠਕ ਵਿਚ ਟੀਐਮਸੀ ਦੇ ਸੁਦੀਪ ਬੰਦੋਪਾਧਿਆਏ, ਟੀਆਰ ਬਾਲੂ, ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ, ਵਾਈਐਸਆਰਸੀਪੀ ਦੇ ਮਿਥੁਨ ਰੈਡੀ, ਬੀਜੂ ਜਨਤਾ ਦਲ ਦੇ ਪਿਨਾਕੀ ਮਿਸ਼ਰਾ ਅਤੇ ਜੇਡੀਯੂ ਦੇ ਰਾਜੀਵ ਰੰਜਨ ਸਿੰਘ ਲਲਨ, ਬਸਪਾ ਦੇ ਰਿਤੇਸ਼ ਪਾਂਡੇ ਅਤੇ ਤੇਲੰਗਾਨਾ ਰਾਸ਼ਟਰ ਕਮੇਟੀ ਦੇ ਨਾਮਾ ਨਾਗੇਸ਼ਵਰ ਰਾਓ ਵੀ ਸ਼ਾਮਲ ਹੋਏ।
ਓਮ ਬਿਰਲਾ ਨੇ ਸਾਰੀਆਂ ਧਿਰਾਂ ਦੇ ਨੇਤਾਵਾਂ ਨੂੰ ਅਪੀਲ ਕੀਤੀ ਕਿ ਭਵਿੱਖ ਵਿਚ ਸਦਨ ਵਿਚ ਚਰਚਾ ਅਤੇ ਸੰਵਾਦ ਨੂੰ ਉਤਸ਼ਾਹਿਤ ਕੀਤਾ ਜਾਵੇ। ਚਰਚਾ ਅਤੇ ਸੰਵਾਦ ਨਾਲ ਹੀ ਜਨਤਾ ਦੀ ਭਲਾਈ ਹੋਵੇਗੀ। ਉਹਨਾਂ ਕਿਹਾ ਕਿ ਜਿਸ ਤਰ੍ਹਾਂ ਕੁੱਝ ਸੰਸਦ ਮੈਂਬਰਾਂ ਨੇ ਵਰਤਾਅ ਕੀਤਾ ਹੈ, ਉਹ ਠੀਕ ਨਹੀਂ ਸੀ। ਸੰਸਦ ਦੀ ਮਰਿਯਾਦਾ ਬਣੀ ਰਹਿਣੀ ਚਾਹੀਦੀ ਹੈ। ਇਸ ਬਾਰੇ ਸਾਰੀਆਂ ਪਾਰਟੀਆਂ ਨੂੰ ਸੋਚਣਾ ਚਾਹੀਦਾ ਹੈ। ਮੀਡੀਆ ਨਾਲ ਗੱਲਬਾਤ ਕਰਦਿਆਂ ਓਮ ਬਿਰਲਾ ਨੇ ਮਾਨਸੂਨ ਸੈਸਨ ਵਿਚ ਸਦਨ ਦੇ ਸਹੀ ਢੰਗ ਨਾਲ ਨਾ ਚੱਲਣ ’ਤੇ ਦੁੱਖ ਪ੍ਰਗਟਾਇਆ। ਉਨ੍ਹਾਂ ਕਿਹਾ ਕਿ ਸਦਨ ਦੀ ਕਾਰਵਾਈ ਸਹਿਮਤੀ ਅਤੇ ਜ਼ਿੰਮੇਵਾਰੀ ਨਾਲ ਚਲਾਈ ਜਾਣੀ ਚਾਹੀਦੀ ਹੈ ਪਰ ਚੈਂਬਰ ਦੇ ਨੇੜੇ ਆਉਣਾ ਅਤੇ ਸੰਸਦ ਮੈਂਬਰਾਂ ਵਲੋਂ ਤਖ਼ਤੀਆਂ ਲਹਿਰਾਉਣਾ, ਨਾਹਰੇ ਲਾਉਣੇ ਪਰੰਪਰਾਵਾਂ ਵਿਰੁਧ ਹੈ। (ਏਜੰਸੀ)

SHARE ARTICLE

ਏਜੰਸੀ

Advertisement

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM
Advertisement