ਅੰਮ੍ਰਿਤਸਰ ਕੇਂਦਰੀ ਜੇਲ 'ਚ ਹੋਈ ਗੈਂਗਵਾਰ, ਪੁਰਾਣੀ ਰੰਜਿਸ਼ ਨੂੰ ਲੈ ਕੇ 2 ਗੁੱਟਾਂ 'ਚ ਹੋਈ ਲੜਾਈ

By : GAGANDEEP

Published : Aug 12, 2023, 4:04 pm IST
Updated : Aug 12, 2023, 6:57 pm IST
SHARE ARTICLE
photo
photo

6 ਹੋਏ ਜ਼ਖ਼ਮੀ

 

ਅੰਮ੍ਰਿਤਸਰ: ਅੰਮ੍ਰਿਤਸਰ ਦੀ ਕੇਂਦਰੀ ਜੇਲ ਵਿਚ ਦੋ ਧੜਿਆਂ ਵਿਚ ਆਪਸ ਵਿਚ ਲੜਾਈ ਹੋ ਗਈ। ਸ਼ੁੱਕਰਵਾਰ ਰਾਤ ਨੂੰ ਸੁਰੱਖਿਆ ਗਾਰਡਾਂ ਨੇ ਦਖ਼ਲ ਦੇ ਕੇ ਉਨ੍ਹਾਂ ਨੂੰ ਹਟਾਇਆ। ਇਸ ਘਟਨਾ 'ਚ ਕਰੀਬ 6 ਕੈਦੀ ਜ਼ਖ਼ਮੀ ਹੋ ਗਏ। ਜਿਨ੍ਹਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਇਥੋਂ ਰਾਤ ਸਮੇਂ 3 ਹੋਰ ਜ਼ਖ਼ਮੀਆਂ ਨੂੰ ਗੁਰੂ ਨਾਨਕ ਦੇਵ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ। ਜੇਲ ਪ੍ਰਸ਼ਾਸਨ ਇਸ ਪੂਰੇ ਮਾਮਲੇ 'ਚ ਅਜੇ ਕੁਝ ਵੀ ਕਹਿਣ ਤੋਂ ਇਨਕਾਰ ਕਰ ਰਿਹਾ ਹੈ।

ਇਹ ਵੀ ਪੜ੍ਹੋ: ਆਂਗਣਵਾੜੀ ਸੈਟਰਾਂ ਵਿਚ ਮਨਾਇਆ ਜਾਵੇਗਾ ਸੁਤੰਤਰਤਾ ਦਿਵਸ

ਪ੍ਰਾਪਤ ਜਾਣਕਾਰੀ ਅਨੁਸਾਰ ਦੋਵਾਂ ਗੁੱਟਾਂ ਵਿਚ ਪੁਰਾਣੀ ਦੁਸ਼ਮਣੀ ਚੱਲ ਰਹੀ ਸੀ। ਰਾਤ ਸਮੇਂ ਦੋਵਾਂ ਨੇ ਜੇਲ੍ਹ ਵਿਚ ਮੌਜੂਦ ਸਮੱਗਰੀ ਤੋਂ ਹਥਿਆਰ ਤਿਆਰ ਕੀਤੇ ਅਤੇ ਇਕ ਦੂਜੇ ਉੱਤੇ ਹਮਲਾ ਕਰ ਦਿਤਾ। ਜੇਲ 'ਚ ਹੰਗਾਮਾ ਹੋਣ ਤੋਂ ਬਾਅਦ ਸੁਰੱਖਿਆ ਗਾਰਡ ਹਰਕਤ 'ਚ ਆ ਗਏ ਅਤੇ ਦੋਹਾਂ ਧੜਿਆਂ ਨੂੰ ਇਕ ਦੂਜੇ ਤੋਂ ਵੱਖ ਕਰ ਦਿਤਾ।

ਇਹ ਵੀ ਪੜ੍ਹੋ: ਚੰਡੀਗੜ੍ਹ-ਮਨਾਲੀ ਹਾਈਵੇ 'ਤੇ ਪਹਾੜੀ ਤੋਂ ਪੱਥਰ ਡਿੱਗਣ ਨਾਲ ਮਾਸੂਮ ਦੀ ਮੌਤ

ਪੁਲਿਸ ਦਾ ਕਹਿਣਾ ਹੈ ਕਿ ਜੇਲ ਪ੍ਰਸ਼ਾਸਨ ਤੋਂ ਮਿਲੀ ਸ਼ਿਕਾਇਤ ਅਤੇ ਜ਼ਖ਼ਮੀਆਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੀ ਕਾਰਵਾਈ ਕੀਤੀ ਜਾਵੇਗੀ। ਫਿਲਹਾਲ ਜ਼ਖ਼ਮੀਆਂ ਦਾ ਗੁਰੂ ਨਾਨਕ ਦੇਵ ਹਸਪਤਾਲ 'ਚ ਇਲਾਜ ਚੱਲ ਰਿਹਾ ਹੈ। ਹਾਲਤ ਸਥਿਰ ਹੋਣ 'ਤੇ ਉਨ੍ਹਾਂ ਦੇ ਬਿਆਨ ਦਰਜ ਕੀਤੇ ਜਾਣਗੇ।

ਜ਼ਖ਼ਮੀਆਂ ਦੀ ਪਛਾਣ ਗੁਰਬੇਜ ਸਿੰਘ ਉਰਫ਼ ਭੀਜਾ ਵਾਸੀ ਚੌਟਾਲਾ ਥਾਣਾ ਸਦਰ ਤਰਨਤਾਰਨ, ਰਾਹੁਲ ਅਤੇ ਭਰਤ ਵਾਸੀ ਪਿੰਡ ਚਵਿੰਡਾ ਦੇਵੀ ਵਜੋਂ ਹੋਈ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਪੁਲਿਸ ਪ੍ਰਸ਼ਾਸਨ ਵਲੋਂ ਕਰੀਬ ਇੱਕ ਹਫ਼ਤਾ ਪਹਿਲਾਂ ਜੇਲ੍ਹਾਂ ਅੰਦਰ ਤਲਾਸ਼ੀ ਮੁਹਿੰਮ ਚਲਾਈ ਗਈ ਸੀ। ਪੁਲਿਸ ਨੂੰ ਅੰਮ੍ਰਿਤਸਰ ਤੋਂ ਕੋਈ ਵੀ ਸ਼ੱਕੀ ਚੀਜ਼ ਨਹੀਂ ਮਿਲੀ ਪਰ ਇੱਕ ਹਫ਼ਤੇ ਦੇ ਅੰਦਰ ਹੀ ਜੇਲ ਵਿਚ ਗੈਂਗ ਵਾਰ ਸਾਹਮਣੇ ਆਈ ਅਤੇ ਜੇਲ ਵਿਚ ਤਿਆਰ ਹਥਿਆਰ ਵੀ ਇਸ ਵਿਚ ਵਰਤੇ ਗਏ।

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement