ਦੋਸਤ ਹੀ ਨਿਕਲੇ ਪੰਜਾਬੀ ਭਰਾਵਾਂ ਦੇ ਕਾਤਲ, ਇਕ ਕਾਬੂ ਅਤੇ 2 ਅਜੇ ਵੀ ਫ਼ਰਾਰ
Published : Aug 12, 2023, 3:27 pm IST
Updated : Aug 12, 2023, 3:27 pm IST
SHARE ARTICLE
Murderer of 2 brothers arrested
Murderer of 2 brothers arrested

ਫੜੇ ਗਏ ਮੁਲਜ਼ਮ ਦੀ ਪਛਾਣ ਇੰਦਰਜੀਤ ਉਰਫ ਛਿੰਦਾ ਵਾਸੀ ਖੀਵਾ ਨਕੋਦਰ (ਜਲੰਧਰ) ਵਜੋਂ ਹੋਈ

 

ਜਲੰਧਰ: ਹਿਮਾਚਲ ਪ੍ਰਦੇਸ਼ ਦੇ ਨਾਲਾਗੜ੍ਹ 'ਚ ਦੋ ਸਕੇ ਭਰਾਵਾਂ ਦਾ ਕਤਲ ਕਰਨ ਵਾਲੇ ਦੋਸ਼ੀ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ 2 ਦੋਸ਼ੀ ਅਜੇ ਫਰਾਰ ਹਨ। ਦਸਿਆ ਜਾ ਰਿਹਾ ਹੈ ਕਿ ਮ੍ਰਿਤਕ ਵਰੁਣ ਅਤੇ ਕੁਨਾਲ ਦੇ ਦੋਸਤ ਹੀ ਉਨ੍ਹਾਂ ਦੇ ਕਾਤਲ ਹਨ। ਦੋਵਾਂ ਭਰਾਵਾਂ ਦਾ ਅਪਣੇ ਦੋਸਤਾਂ ਨਾਲ ਕੁੱਝ ਪੈਸਿਆਂ ਦਾ ਲੈਣ-ਦੇਣ ਸੀ, ਜਿਸ ਕਾਰਨ ਦੋਸਤਾਂ ਨੇ ਨਾਲਾਗੜ੍ਹ ਜਾ ਕੇ ਉਨ੍ਹਾਂ ਦਾ ਕਤਲ ਕਰ ਦਿਤਾ।

ਇਹ ਵੀ ਪੜ੍ਹੋ: ਚੰਡੀਗੜ੍ਹ-ਮਨਾਲੀ ਹਾਈਵੇ 'ਤੇ ਪਹਾੜੀ ਤੋਂ ਪੱਥਰ ਡਿੱਗਣ ਨਾਲ ਮਾਸੂਮ ਦੀ ਮੌਤ

ਫੜੇ ਗਏ ਮੁਲਜ਼ਮ ਦੀ ਪਛਾਣ ਇੰਦਰਜੀਤ ਉਰਫ ਛਿੰਦਾ ਵਾਸੀ ਖੀਵਾ ਨਕੋਦਰ (ਜਲੰਧਰ) ਵਜੋਂ ਹੋਈ ਹੈ। ਇੰਦਰਜੀਤ ਨੂੰ ਪੁਲਿਸ ਨੇ ਲੋਹੀਆਂ ਤੋਂ ਗ੍ਰਿਫਤਾਰ ਕੀਤਾ ਹੈ। ਜਦਕਿ ਗੌਰਵ ਗਿੱਲ ਅਤੇ ਇਕ ਹੋਰ ਦੋਸਤ ਅਜੇ ਫਰਾਰ ਹਨ। ਮੁੱਖ ਦੋਸ਼ੀ ਗੌਰਵ ਗਿੱਲ ਅਤੇ ਉਸ ਦੇ ਸਾਥੀ ਨੂੰ ਫੜਨ ਲਈ ਹਿਮਾਚਲ ਪੁਲਿਸ ਪੰਜਾਬ ਪੁਲਿਸ ਦੀ ਮਦਦ ਨਾਲ ਲਗਾਤਾਰ ਛਾਪੇਮਾਰੀ ਕਰ ਰਹੀ ਹੈ। ਪੁਲਿਸ ਅਧਿਕਾਰੀਆਂ ਨੇ ਦਾਅਵਾ ਕੀਤਾ ਹੈ ਕਿ ਜਲਦੀ ਹੀ ਦੋਵਾਂ ਨੂੰ ਵੀ ਕਾਬੂ ਕਰ ਲਿਆ ਜਾਵੇਗਾ।

ਇਹ ਵੀ ਪੜ੍ਹੋ: ਕੌਲਿਜੀਅਮ ਨੇ ਜਸਟਿਸ ਸੁਧੀਰ ਸਿੰਘ ਨੂੰ ਪੰਜਾਬ-ਹਰਿਆਣਾ ਹਾਈ ਕੋਰਟ ਵਿਚ ਤਬਦੀਲ ਕਰਨ ਦੀ ਸਿਫ਼ਾਰਸ਼ ਦੁਹਰਾਈ

ਦੱਸ ਦੇਈਏ ਕਿ ਇਸ ਦੋਹਰੇ ਕਤਲ ਦੀ ਵੀਡੀਉ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋ ਰਹੀ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਹਮਲਾਵਰਾਂ ਨੇ ਸੜਕ ਦੇ ਕਿਨਾਰੇ ਦੋਹਾਂ ਭਰਾਵਾਂ ਨੂੰ ਚਾਕੂਆਂ ਨਾਲ ਮਾਰਿਆ ਅਤੇ ਲੋਕ ਉਥੋਂ ਲੰਘ ਰਹੇ ਸਨ ਪਰ ਕਿਸੇ ਨੇ ਵੀ ਦੋਵਾਂ ਭਰਾਵਾਂ ਨੂੰ ਹਮਲਾਵਰਾਂ ਤੋਂ ਛੁਡਾਉਣ ਦੀ ਕੋਸ਼ਿਸ਼ ਨਹੀਂ ਕੀਤੀ।

ਇਹ ਵੀ ਪੜ੍ਹੋ: ਰੇਲ ਗੱਡੀ ਗੋਲੀਬਾਰੀ ਕਾਂਡ ’ਚ ਮਾਰੇ ਗਏ ਮੁਸਾਫ਼ਰ ਦਾ ਪੁੱਤ ਬੋਲਿਆ, ‘ਮੈਂ ਭਾਰਤ ’ਚ ਸੁਰੱਖਿਅਤ ਮਹਿਸੂਸ ਨਹੀਂ ਕਰਦਾ’ 

ਕਤਲ ਦੀ ਇਸ ਘਟਨਾ ਨੂੰ ਮੌਕੇ 'ਤੇ ਖੜ੍ਹੇ ਇਕ ਵਿਅਕਤੀ ਨੇ ਅਪਣੇ ਮੋਬਾਈਲ ਫੋਨ 'ਚ ਕੈਦ ਕਰ ਲਿਆ ਅਤੇ ਸੋਸ਼ਲ ਮੀਡੀਆ 'ਤੇ ਵਾਇਰਲ ਕਰ ਦਿਤਾ। ਮ੍ਰਿਤਕ ਨੌਜਵਾਨਾਂ ਪ੍ਰਵਾਰ ਦਾ ਕਹਿਣ ਹੈ ਕਿ ਨਕੋਦਰ ਦਾ ਗੌਰਵ ਗਿੱਲ ਉਨ੍ਹਾਂ ਨੂੰ ਕੁੱਝ ਦਿਨਾਂ ਤੋਂ ਜਲੰਧਰ ਬੁਲਾ ਰਿਹਾ ਸੀ ਪਰ ਜਦੋਂ ਉਹ ਨਾ ਆਇਆ ਤਾਂ ਉਹ ਅਪਣੇ ਦੋ ਦੋਸਤਾਂ ਨਾਲ ਨਾਲਾਗੜ੍ਹ ਆ ਗਿਆ, ਜਿਥੇ ਉਸ ਨੇ ਭਰਾਵਾਂ ਦਾ ਕਤਲ ਕਰ ਦਿਤਾ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM

ਮੋਗਾ ਰੈਲੀ 'ਚ ਬੋਲ ਰਹੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ LIVE

14 Mar 2026 4:02 PM

BJP ਦੀ 'ਬਦਲਾਅ ਰੈਲੀ', ਅਮਿਤ ਸ਼ਾਹ ਕਰ ਸਕਦੇ ਵੱਡਾ ਐਲਾਨ

14 Mar 2026 4:02 PM

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM
Advertisement