Punjab News : ਪੰਜਾਬ 'ਚ ਚੱਲ ਰਹੇ ਸਾਰੇ ਕੇਂਦਰੀ ਪ੍ਰੋਜੈਕਟ ਬਿਨਾਂ ਦੇਰੀ ਦੇ ਮੁਕੰਮਲ ਕੀਤੇ ਜਾਣ : ਰਾਜਪਾਲ ਗੁਲਾਬ ਚੰਦ ਕਟਾਰੀਆ
Published : Aug 12, 2024, 8:11 pm IST
Updated : Aug 12, 2024, 8:11 pm IST
SHARE ARTICLE
Governor Gulab Chand Kataria
Governor Gulab Chand Kataria

ਕਿਹਾ -ਜੋ ਕੋਈ ਵੀ ਦਿੱਕਤ ਹੈ ਕੇਂਦਰ ਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕੀਤੀ ਜਾਵੇਗੀ

Punjab News : ਪੰਜਾਬ ਦੇ ਰਾਜਪਾਲ ਅਤੇ ਯੂ.ਟੀ. ਚੰਡੀਗੜ੍ਹ ਦੇ ਪ੍ਰਸਾਸ਼ਕ ਗੁਲਾਬ ਚੰਦ ਕਟਾਰੀਆ ਵਲੋਂ ਅੱਜ ਪੰਜਾਬ ਵਿੱਚ ਚੱਲ ਰਹੇ ਕੇਂਦਰੀ ਪ੍ਰੋਜੈਕਟਾਂ ਬਾਰੇ ਪ੍ਰਗਤੀ ਰਿਪੋਰਟ ਲੈਣ ਲਈ ਰਾਸ਼ਟਰੀ ਰਾਜ ਮਾਰਗ ਅਥਾਰਟੀ, ਰੇਲਵੇ ਅਧਕਿਾਰੀਆਂ, ਏਅਰਪੋਰਟ ਅਥਾਰਟੀ ਅਤੇ ਬੀ.ਐਸ.ਐਨ.ਐਲ ਦੇ ਸੀਨੀਅਰ ਅਧਿਕਾਰੀਆਂ ਨਾਲ ਸਮੀਖਿਆ ਮੀਟਿੰਗ ਕੀਤੀ। 

 

ਮੀਟਿੰਗ ਦੌਰਾਨ ਰਾਜਪਾਲ ਨੇ ਅਧਿਕਾਰੀਆਂ ਨੂੰ ਕਿਹਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਨੂੰ ਬਿਨਾਂ ਕਿਸੇ ਦੇਰੀ ਦੇ ਮੁਕੰਮਲ ਕੀਤਾ ਜਾਵੇ। ਉਨ੍ਹਾਂ ਨਾਲ ਹੀ ਕਿਹਾ ਕਿ ਜੇਕਰ ਕਿਸੇ ਪ੍ਰੋਜੈਕਟ ਨੂੰ ਨੇਪਰੇ ਚਾੜਨ ਵਿੱਚ ਕੋਈ ਵੀ ਦਿਕੱਤ ਆਂਉਦੀ ਹੈ ਤਾਂ ਉਨ੍ਹਾਂ ਨੂੰ ਤੁਰੰਤ ਲਿਖਤੀ ਤੌਰ ‘ਤੇ ਸੂਚਿਤ ਕੀਤਾ ਜਾਵੇ ਤਾਂ ਜੋ ਅਜਿਹੇ ਮਸਲੇ ਪਹਿਲ ਦੇ ਅਧਾਰ ‘ਤੇ ਕੇਂਦਰ ਅਤੇ ਸੂਬਾ ਸਰਕਾਰ ਦੀ ਸਹਾਇਤਾ ਨਾਲ ਹੱਲ ਕਰਵਾਏ ਜਾ ਸਕਣ।

 

ਇਸ ਮੌਕੇ ਰਾਜਪਾਲ ਨੇ ਕਹਿਾ ਕਿ ਸਾਰੇ ਕੇਂਦਰੀ ਪ੍ਰੋਜੈਕਟਾਂ ਦੀ ਪ੍ਰਗਤੀ ਰਿਪੋਰਟ ਲੈਣ ਲਈ ਹਰ ਤਿੰਨ ਮਹੀਨੇ ਬਾਅਦ ਮੀਟਿੰਗ ਕੀਤੀ ਜਾਵੇਗੀ। ਇਸ ਤੋਂ ਇਲਾਵਾ ਸਾਰੇ ਪ੍ਰੋਜੈਕਟਾਂ ਬਾਰੇ ਸਮੇਂ ਸਮੇਂ ‘ਤੇ ਉਨ੍ਹਾਂ ਨੂੰ ਲਖਿਤੀ ਤੌਰ ‘ਤੇ ਜਾਣੂ ਕਰਵਾਇਆ ਜਾਵੇ।


ਇਸ ਮੌਕੇ ਰਾਜਪਾਲ ਵਲੋਂ ਚੰਡੀਗੜ੍ਹ ਵਿੱਚ ਵਧ ਰਹੀ ਟਰੈਫਿਕ ਦੀ ਸਮੱਸਿਆ ਦਾ ਜ਼ਿਕਰ ਕਰਨ ‘ਤੇ ਰਾਸ਼ਟਰੀ ਰਾਜ ਮਾਰਗ ਅਥਾਰਟੀ ਦੇ ਅਧਕਿਾਰੀਆਂ ਨੇ ਦੱਸਿਆ ਕਿ ਪੰਚਕੁਲਾ ਤੋਂ ਸ਼ਿਮਲੇ ਨੂੰ ਜੋੜਨ ਅਤੇ ਮਾਜਰੀ ਤੋਂ ਬੱਦੀ ਨੂੰ ਜੋੜਨ ਵਾਲੇ ਰਾਸ਼ਟਰੀ ਰਾਜ ਮਾਰਗਾਂ ਦੇ ਬਣਨ ਨਾਲ ਇਹ ਸਮੱਸਿਆ ਕਾਫੀ ਹੱਦ ਤੱਕ ਕੰਟਰੋਲ ਵਿਚ ਆ ਜਾਵੇਗੀ।

ਇਸ ਮੌਕੇ ਰਾਜਪਾਲ ਨੇ ਕਹਿਾ ਕਿ ਉਦੇਪੁਰ-ਚੰਡੀਗੜ੍ਹ-ਜੰਮੂ ਸੈਰ ਸਪਾਟੇ ਲਈ ਕਾਫੀ ਮਹੱਤਵਪੂਰਨ ਸ਼ਹਰਿ ਹਨ, ਜਿਸ ਨੂੰ ਦੇਖਦਿਆਂ ਜੰਮੂ ਤਵੀ ਰੇਲ ਨੂੰ ਰੋਜਾਨਾਂ ਕਰਨ ਬਾਰੇ ਪ੍ਰਸਤਾਵ ਤਿਆਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਵੇਂ ਬਣ ਰਹੇ ਅੰਮ੍ਰਤਿ ਸਟੇਸ਼ਨਾਂ ਅਤੇ ਨਵੀਆਂ ਵਿਛ ਰਹੀਆਂ ਰੇਲ ਲਾਈਨਾਂ ਦੀ ਪ੍ਰਗਤੀ ਦਾ ਵੀ ਜਾਇਜ਼ਾ ਲਆਿ।


ਮੀਟਿੰਗ ਦੌਰਾਨ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਅਧਿਕਾਰੀਆਂ ਨੇ ਚੰਡੀਗੜ੍ਹ ਤੋਂ ਸਿੱਧਾ ਸ਼ਹੀਦ ਭਗਤ ਸਿੰਘ ਅੰਤਰਾਸ਼ਟਰੀ ਏਅਰਪੋਰਟ ਨੂੰ ਜੋੜਨ ਵਾਲੀ ਪ੍ਰਸਤਾਵਿਤ ਸੜਕ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਦੱਸਆਿ ਕਿ ਇਸ ਸੜਕ ਦੇ ਬਨਣ ਨਾਲ ਚੰਡੀਗੜ੍ਹ ਤੋਂ ਏਅਰਪੋਰਟ ਤੱਕ 10 ਕਿਲੋਮੀਟਰ ਦੀ ਦੂਰੀ ਘੱਟ ਜਾਵੇਗੀ। ਬੀ.ਐਸ.ਐਨ.ਐਲ ਦੇ ਅਧਿਕਾਰੀਆਂ ਨੇ ਵੀ ਇਸ ਮੌਕੇ ਆਪਣੇ ਚੱਲ ਰਹੇ ਪ੍ਰੋਜੈਕਟਾਂ ਬਾਰੇ ਰਾਜਪਾਲ ਨੂੰ ਜਾਣਕਾਰੀ ਦਿੱਤੀ।

 
ਮੀਟਿੰਗ ਵਿਚ ਹੋਰਨਾਂ ਤੋਂ ਇਲਵਾ ਵਧੀਕ ਮੁੱਖ ਸਕੱਤਰ ਰਾਜਪਾਲ ਸ੍ਰੀ ਕੇ. ਸਿਵਾ ਪ੍ਰਸਾਦ, ਡੀ.ਆਰ.ਐਮ. ਅੰਬਾਲਾ ਸ੍ਰੀ ਐਮ.ਐਸ ਭਾਟੀਆ, ਡੀ.ਆਰ.ਐਮ ਫਿਰੋਜ਼ਪੁਰ ਸ੍ਰੀ ਸੰਜੇ ਕੁਮਾਰ, ਰੀਜਨਲ ਆਫੀਸਰ ਐਨ.ਐਚ.ਏ.ਆਈ ਸ੍ਰੀ ਵਿਪਨੇਸ਼ ਸ਼ਰਮਾ ਅਤੇ ਸੀ.ਈ.ਓ. ਸੀ.ਐਚ.ਆਈ.ਏ.ਐਲ ਸ੍ਰੀ ਅਜੈ ਵਰਮਾ ਤੋਂ ਇਲਾਵਾ ਅੇਨ.ਐਚ.ਏ.ਆਈ., ਰੇਲਵੇ, ਬੀ.ਐਸ.ਐਨ.ਐਲ ਅਤੇ ਏਅਰਪੋਰਟ ਅਥਾਰਟੀ ਆਫ ਇੰਡੀਆ ਦੇ ਹੋਰ ਸੀਨੀਅਰ ਅਧਿਕਾਰੀ ਵੀ ਹਾਜ਼ਰ ਸਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement