Punjab News : ਪੰਜਾਬ ਸਰਕਾਰ ਨੇ ਤਿੰਨ ਨਵੇਂ ਰਾਜ ਸੂਚਨਾ ਕਮਿਸ਼ਨਰ ਕੀਤੇ ਨਿਯੁਕਤ, ਰਾਜਪਾਲ ਕਟਾਰੀਆ ਨੇ ਜਾਰੀ ਕੀਤਾ ਨੋਟੀਫਿਕੇਸ਼ਨ
Published : Aug 12, 2024, 9:09 pm IST
Updated : Aug 12, 2024, 9:09 pm IST
SHARE ARTICLE
CM bhagwant Mann
CM bhagwant Mann

ਐਡਵੋਕੇਟ ਡਾ. ਭੁਪਿੰਦਰ ਸਿੰਘ ਬਾਠ, ਸੰਦੀਪ ਸਿੰਘ ਧਾਲੀਵਾਲ ਤੇ ਵਰਿੰਦਰਜੀਤ ਸਿੰਘ ਬਿਲਿੰਗ ਨੂੰ ਪੰਜਾਬ ਰਾਜ ਸੂਚਨਾ ਕਮਿਸ਼ਨ ਵਿੱਚ ਰਾਜ ਸੂਚਨਾ ਕਮਿਸ਼ਨਰ ਕੀਤਾ ਨਿਯੁਕਤ

Punjab News : ਪੰਜਾਬ ਸਰਕਾਰ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੇ ਦਫ਼ਤਰ ਵਿਚ ਖਾਲੀ ਪਈਆਂ ਪੰਜ ਅਸਾਮੀਆਂ ਵਿਚੋਂ ਤਿੰਨ ਆਸਾਮੀਆਂ ’ਤੇ ਸੂਚਨਾ ਕਮਿਸ਼ਨਰ ਨਿਯੁਕਤ ਕਰ ਦਿੱਤੇ ਹਨ। ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬਕਾਇਦਾ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਉਧਰ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਉਤੇ ਸੁਣਵਾਈ ਦੌਰਾਨ ਸਰਕਾਰ ਨੇ ਹਾਈ ਕੋਰਟ ਨੂੰ 30 ਅਗਸਤ ਤੋਂ ਪਹਿਲਾਂ ਪਹਿਲਾਂ ਅਸਾਮੀਆਂ ਭਰਨ ਦਾ ਭਰੋਸਾ ਦਿੱਤਾ ਸੀ।

ਜਾਣਕਾਰੀ ਅਨੁਸਾਰ ਪ੍ਰਸ਼ਾਸਕੀ ਸੁਧਾਰ ਤੇ ਪਬਲਿਕ ਸ਼ਿਕਾਇਤਾਂ ਵਿਭਾਗ ਵੱਲੋਂ ਸੰਦੀਪ ਸਿੰਘ ਧਾਲੀਵਾਲ ਪੁੱਤਰ ਕਰਮ ਸਿੰਘ ਧਾਲੀਵਾਲ ਵਾਸੀ ਡੋਗਰ ਬਸਤੀ ਫਰੀਦਕੋਟ, ਵਰਿੰਦਰਜੀਤ ਸਿੰਘ ਵਲਿੰਗ ਵਾਸੀ ਮਕਾਨ ਨੰਬਰ 22, ਯਾਦਵਿੰਦਰਾ ਕਾਲੋਨੀ ਪਟਿਆਲਾ ਅਤੇ ਭੁਪਿੰਦਰ ਸਿੰਘ ਪੁੱਤਰ ਇੰਦਰਜੀਤ ਸਿੰਘ ਵਾਸੀ 1009 ਸੈਕਟਰ 43 ਬੀ ਚੰਡੀਗੜ੍ਹ ਨੂੰ ਸੂਚਨਾ ਕਮਿਸ਼ਨਰ ਨਿਯੁਕਤ ਕੀਤਾ ਹੈ। ਵਿਭਾਗ ਵੱਲੋਂ ਜਾਰੀ ਕੀਤੇ ਨੋਟੀਫਿਕੇਸ਼ਨ ਅਨੁਸਾਰ ਇਨ੍ਹਾਂ ਦੀ ਨਿਯੁਕਤੀ ਤਿੰਨ ਸਾਲਾਂ ਲਈ ਹੋਵੇਗੀ।

ਦੱਸ ਦੇਈਏ ਕਿ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਭਰਨ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਜਨਹਿਤ ਪਟੀਸ਼ਨ ਦਾਇਰ ਕੀਤੀ ਸੀ। ਸੋਮਵਾਰ ਨੂੰ ਹਾਈ ਕੋਰਟ ਵਿਚ ਸੁਣਵਾਈ ਦੌਰਾਨ ਪ੍ਰਸ਼ਾਸਕੀ ਸੁਧਾਰ ਅਤੇ ਲੋਕ ਸ਼ਿਕਾਇਤ ਵਿਭਾਗ ਦੀ ਅੰਡਰ ਸੈਕਟਰੀ ਦਵਿੰਦਰ ਕੌਰ ਨੇ ਸਟੇਟਸ ਰਿਪੋਰਟ ਦਾਇਰ ਕਰਕੇ ਦੱਸਿਆ ਕਿ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਜਾਵੇਗਾ। 

ਅਦਾਲਤ ਨੇ ਪਟੀਸ਼ਨਰ ਨਿਖਿਲ ਥੰਮਨ ਨੂੰ ਇਹ ਖੁੱਲ੍ਹ ਦਿੱਤੀ ਕਿ ਜੇ ਸਮੇਂ ਸਿਰ ਪ੍ਰਕਿਰਿਆ ਪੂਰੀ ਨਹੀਂ ਹੁੰਦੀ ਹੈ ਤਾਂ ਪਟੀਸ਼ਨਕਰਤਾ ਇਸ ਮਾਮਲੇ ਨੂੰ ਲੈ ਕੇ ਮੁੜ ਅਦਾਲਤ ਤੱਕ ਪਹੁੰਚ ਕਰ ਸਕਦਾ ਹੈ। ਅਦਾਲਤ ਨੇ ਪੰਜਾਬ ਰਾਜ ਸੂਚਨਾ ਕਮਿਸ਼ਨ ਦੀਆਂ ਖਾਲੀ ਅਸਾਮੀਆਂ ਨੂੰ 30 ਅਗਸਤ ਤੋਂ ਪਹਿਲਾਂ ਭਰਨ ਲਈ ਵੀ ਸਰਕਾਰ ਨੂੰ ਨਿਰਦੇਸ਼ ਜਾਰੀ ਕੀਤੇ ਹਨ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement