Punjab School Holidays: ਬੱਚਿਆਂ ਨੂੰ ਲੱਗ ਗਈਆਂ ਮੌਜਾਂ! ਇਸ ਹਫ਼ਤੇ ਛੁੱਟੀਆਂ ਹੀ ਛੁੱਟੀਆਂ, ਸਕੂਲ-ਕਾਲਜ ਤੇ ਦਫ਼ਤਰ ਰਹਿਣਗੇ ਬੰਦ
Published : Aug 12, 2024, 1:54 pm IST
Updated : Aug 12, 2024, 2:11 pm IST
SHARE ARTICLE
Punjab School Holidays News in Punjabi
Punjab School Holidays News in Punjabi

Punjab School Holidays: ਵੀਕਐਂਡ 'ਚ ਤੁਸੀਂ ਇਕ ਵਾਰ 'ਚ 5 ਛੁੱਟੀਆਂ ਲੈ ਸਕਦੇ ਹੋ ਤੇ ਕਿਸੇ ਖਾਸ ਸਥਾਨ 'ਤੇ ਘੁੰਮਣ ਦਾ ਪਲਾਨ ਬਣਾ ਸਕਦੇ ਹੋ।

Punjab School Holidays News in Punjabi : ਵਿਦਿਆਰਥੀ ਹਰ ਸਮੇਂ ਛੁੱਟੀਆਂ ਬਾਰੇ ਹੀ ਸੋਚਦੇ ਰਹਿੰਦੇ ਹਨ। ਅਜਿਹੇ ਵਿਚ ਉਨ੍ਹਾਂ ਲਈ ਜ਼ਰੂਰੀ ਖ਼ਬਰ ਹੈ। ਵਿਦਿਆਰਥੀਆਂ ਨੂੰ ਇਸ ਮਹੀਨੇ ਇਕੱਠੀਆਂ ਛੁੱਟੀਆਂ ਮਿਲਣ ਵਾਲੀਆਂ ਹਨ। ਦਰਅਸਲ ਪੰਜਾਬ ਸਮੇਤ ਪੂਰੇ ਭਾਰਤ 'ਚ ਆਜ਼ਾਦੀ ਦਿਹਾੜਾ ਬੜੀ ਧੂਮ-ਧਾਮ ਨਾਲ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ: Shambhu Border News: ਸੁਪਰੀਮ ਕੋਰਟ ਨੇ ਸ਼ੰਭੂ ਬਾਰਡਰ ਨੂੰ ਅੰਸ਼ਕ ਤੌਰ 'ਤੇ ਖੋਲ੍ਹਣ ਲਈ ਕਿਹਾ

ਇਸ ਮਹੀਨੇ ਆਜ਼ਾਦੀ ਦਿਹਾੜਾ 15 ਅਗਸਤ ਦਾ ਹੈ। ਹਰ ਪਾਸੇ ਆਜ਼ਾਦੀ ਦਿਹਾੜੇ ਦੇ ਰੰਗਾਰੰਗ ਪ੍ਰੋਗਰਾਮ ਦਾ ਆਯੋਜਨ ਕੀਤਾ ਜਾਂਦਾ ਹੈ, ਜਿਸ ਦੀਆਂ ਤਿਆਰੀਆਂ ਚੱਲ ਰਹੀਆਂ ਹਨ। ਇਸ ਵਾਰ 15 ਅਗਸਤ ਦੀ ਤਾਰੀਖ਼ ਬੇਹੱਦ ਖ਼ਾਸ ਹੈ ਕਿਉਂਕਿ ਵੀਕਐਂਡ 'ਚ ਤੁਸੀਂ ਇਕ ਵਾਰ 'ਚ 5 ਛੁੱਟੀਆਂ ਲੈ ਸਕਦੇ ਹੋ ਤੇ ਕਿਸੇ ਖਾਸ ਸਥਾਨ 'ਤੇ ਘੁੰਮਣ ਦਾ ਪਲਾਨ ਬਣਾ ਸਕਦੇ ਹੋ।

ਇਹ ਵੀ ਪੜ੍ਹੋ: Suchcha Soorm Movie : ''ਸੁੱਚਾ ਸੂਰਮਾ' ਦਾ ਨਵਾਂ ਪੋਸਟਰ ਹੋਇਆ ਜਾਰੀ, ਬੱਬੂ ਮਾਨ ਨੇ ਵਿਖਾਈ ਧਮਾਕੇਦਾਰ ਲੁੱਕ

ਦਰਅਸਲ ਇਸ ਵਾਰ 15 ਅਗਸਤ ਵੀਰਵਾਰ ਨੂੰ ਆ ਰਹੀ ਹੈ, ਜਿਸ ਦਿਨ ਦੀ ਛੁੱਟੀ ਰਹੇਗੀ। 16 ਤਾਰੀਖ਼ ਨੂੰ ਵੀ ਕਈ ਸਕੂਲਾਂ 'ਚ ਛੁੱਟੀ ਕਰ ਦਿੱਤੀ ਜਾਂਦੀ ਹੈ ਪਰ ਦਫ਼ਤਰ ਜਾਣ ਵਾਲਿਆਂ ਨੂੰ ਛੁੱਟੀ ਨਹੀਂ ਹੁੰਦੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇਸ ਤੋਂ ਬਾਅਦ 17 ਤਾਰੀਖ਼ ਸ਼ਨੀਵਾਰ ਅਤੇ 18 ਤਾਰੀਖ਼ ਐਤਵਾਰ ਦੀ ਛੁੱਟੀ ਰਹੇਗੀ। ਇਸੇ ਤਰ੍ਹਾਂ 19 ਤਾਰੀਖ਼ ਨੂੰ ਰੱਖੜੀ ਦੀ ਛੁੱਟੀ ਹੋਵੇਗੀ। ਇਸ ਦੌਰਾਨ ਜੇਕਰ ਤੁਸੀਂ 16 ਅਗਸਤ ਮਤਲਬ ਕਿ ਸ਼ੁੱਕਰਵਾਰ ਦੀ ਛੁੱਟੀ ਲੈ ਲੈਂਦੇ ਹੋ ਤਾਂ ਤੁਹਾਡਾ 5 ਦਿਨ ਵੀਕੈਂਡ ਪਲਾਨ ਸੈੱਟ ਹੋ ਸਕਦਾ ਹੈ। ਇਹ ਛੁੱਟੀਆਂ ਸਕੂਲਾਂ, ਕਾਲਜਾਂ 'ਚ ਲਾਗੂ ਹੁੰਦੀਆਂ ਹਨ, ਹਾਲਾਂਕਿ ਕਈ ਥਾਵਾਂ 'ਤੇ ਰੱਖੜੀ ਦੀ ਛੁੱਟੀ ਨਹੀਂ ਦਿੱਤੀ ਜਾਂਦੀ ਅਤੇ ਕਈ ਸਕੂਲਾਂ 'ਚ 15 ਅਗਸਤ ਨੂੰ ਪ੍ਰੋਗਰਾਮ ਹੋਣ ਕਰਕੇ ਵੀ ਛੁੱਟੀ ਨਹੀਂ ਦਿੱਤੀ ਜਾਂਦੀ।

​(For more Punjabi news apart from Punjab School Holidays News in Punjabi  stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement