ਫੀਲਡ ਦੌਰੇ ਦੇ ਦੂਜੇ ਦਿਨ DGP ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ 'ਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

By : BALJINDERK

Published : Aug 12, 2025, 9:54 pm IST
Updated : Aug 12, 2025, 9:54 pm IST
SHARE ARTICLE
ਫੀਲਡ ਦੌਰੇ ਦੇ ਦੂਜੇ ਦਿਨ DGP ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ 'ਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ
ਫੀਲਡ ਦੌਰੇ ਦੇ ਦੂਜੇ ਦਿਨ DGP ਪੰਜਾਬ ਵੱਲੋਂ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ 'ਚ ਕਾਨੂੰਨ-ਵਿਵਸਥਾ ਸਥਿਤੀ ਦੀ ਸਮੀਖਿਆ

ਡੀਜੀਪੀ ਪੰਜਾਬ ਨੇ ਐਸਐਚਓ ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਗੱਲਬਾਤ ਕੀਤੀ

Punjab News in Punjabi : ਲਗਾਤਾਰ ਦੂਜੇ ਦਿਨ ਆਪਣਾ ਫੀਲਡ ਦੌਰਾ ਜਾਰੀ ਰੱਖਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਆਜ਼ਾਦੀ ਦਿਵਸ-2025 ਦੇ ਮੱਦੇਨਜ਼ਰ ਫਿਰੋਜ਼ਪੁਰ, ਫਰੀਦਕੋਟ, ਬਠਿੰਡਾ ਅਤੇ ਪਟਿਆਲਾ ਰੇਂਜ ਦੇ ਅਧਿਕਾਰੀਆਂ ਨਾਲ ਕਾਨੂੰਨ-ਵਿਵਸਥਾ ਬਾਰੇ ਸਮੀਖਿਆ ਮੀਟਿੰਗਾਂ ਅਤੇ ਆਊਟਰੀਚ ਸੈਸ਼ਨਾਂ ਦੀ ਪ੍ਰਧਾਨਗੀ ਕੀਤੀ। ਆਪਣੇ ਇਸ ਦਿਨ ਭਰ ਦੇ ਦੌਰੇ ਦੌਰਾਨ ਡੀਜੀਪੀ ਨੇ ਫਿਰੋਜ਼ਪੁਰ, ਬਠਿੰਡਾ ਅਤੇ ਪਟਿਆਲਾ ਸਮੇਤ ਤਿੰਨ ਜ਼ਿਲ੍ਹਿਆਂ ਦਾ ਦੌਰਾ ਕੀਤਾ।

1

ਐਨਡੀਪੀਐਸ ਐਕਟ ਨੂੰ ਪਾਰਦਰਸ਼ੀ ਢੰਗ ਨਾਲ ਲਾਗੂ ਕਰਕੇ ਸਰਹੱਦ ਪਾਰੋਂ ਨਸ਼ਾ ਤਸਕਰੀ ਦੀ ਸਮੱਸਿਆ ਨੂੰ ਖਤਮ ਕਰਨ ਲਈ ਪੰਜਾਬ ਪੁਲਿਸ ਦੀ ਦ੍ਰਿੜ ਵਚਨਬੱਧਤਾ ਨੂੰ ਦੁਹਰਾਉਂਦਿਆਂ ਡੀਜੀਪੀ ਗੌਰਵ ਯਾਦਵ ਨੇ ਸੁਤੰਤਰਤਾ ਦਿਵਸ ਦੇ ਸ਼ਾਂਤੀਪੂਰਨ ਜਸ਼ਨਾਂ ਨੂੰ ਯਕੀਨੀ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੁਆਰਾ ਦਿੱਤੇ ਗਏ ਆਦੇਸ਼ਾਂ ਅਨੁਸਾਰ ਅੱਤਵਾਦ ਵਿਰੋਧੀ ਤਿਆਰੀਆਂ, ਅੰਤਰ-ਜ਼ਿਲ੍ਹਾ ਤਾਲਮੇਲ, ਮਜ਼ਬੂਤ ਨਾਕਿਆਂ ਅਤੇ ਨਿਰੰਤਰ ਨਿਗਰਾਨੀ ਬਾਰੇ ਰਣਨੀਤਕ ਨਿਰਦੇਸ਼ ਜਾਰੀ ਕੀਤੇ।

1

ਡੀਜੀਪੀ ਗੌਰਵ ਯਾਦਵ ਨੇ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ ਕੀਤੇ ਜਾ ਰਹੇ ਕੰਮ ਲਈ ਅਧਿਕਾਰੀਆਂ ਦੀ ਸ਼ਲਾਘਾ ਕੀਤੀ ਅਤੇ ਉਨ੍ਹਾਂ ਨੂੰ ਸੂਬੇ ਵਿੱਚੋਂ ਨਸ਼ਿਆਂ ਦਾ ਸਫਾਇਆ ਕਰਨ ਲਈ ਨਸ਼ਾ ਵਿਰੋਧੀ ਮੁਹਿੰਮ ਨੂੰ ਹੋਰ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਨੇ ਅਧਿਕਾਰੀਆਂ ਨੂੰ ਐਨਡੀਪੀਐਸ ਐਕਟ ਦੀ ਧਾਰਾ 68-ਐਫ ਤਹਿਤ ਅਤੇ ਹਵਾਲਾ ਆਪਰੇਟਰਾਂ ਵਿਰੁੱਧ ਵਿੱਤੀ ਜਾਂਚ ਕਰਨ ਲਈ ਕਿਹਾ ਤਾਂ ਜੋ  ਨਸ਼ਾ ਤਸਕਰੀ ਦੇ ਪੂਰੇ ਨੈਟਵਰਕ ਦਾ ਖ਼ਾਤਮਾ ਕੀਤਾ ਜਾ ਸਕੇ।

ਉਨ੍ਹਾਂ ਨੇ ਸਾਰੇ ਐਸਐਸਪੀਜ਼ ਨੂੰ ਮਹੱਤਵਪੂਰਨ ਥਾਵਾਂ 'ਤੇ ਪੁਲਿਸ ਦੀ ਤਾਇਨਾਤੀ ਨੂੰ ਯਕੀਨੀ ਬਣਾਉਂਦਿਆਂ ਸ਼ਾਂਤੀ ਅਤੇ ਸਦਭਾਵਨਾ ਨੂੰ ਬਣਾਈ ਰੱਖਣ ਅਤੇ ਡੌਮੀਨੇਸ਼ਨ ਆਪਰੇਸ਼ਨਾਂ ਦੇ ਨਾਲ-ਨਾਲ ਹੋਰ ਰੋਕਥਾਮ ਤੇ ਜਾਸੂਸੀ ਕਾਰਵਾਈਆਂ ਨੂੰ ਤੇਜ਼ ਕਰਨ ਦੇ ਨਿਰਦੇਸ਼ ਵੀ ਦਿੱਤੇ ਹਨ। ਉਨ੍ਹਾਂ ਨੇ ਪੁਲਿਸ ਫੋਰਸ ਨੂੰ ਮੌਜੂਦਾ ਸੁਰੱਖਿਆ ਮਾਹੌਲ ਬਾਰੇ ਜਾਣੂ ਕਰਵਾਇਆ ਅਤੇ ਅੱਤਵਾਦ ਵਿਰੋਧੀ ਰਣਨੀਤੀਆਂ ਦੀ ਸਮੀਖਿਆ ਵੀ ਕੀਤੀ।

ਇਸ ਦੌਰੇ ਦੇ ਹਿੱਸੇ ਵਜੋਂ ਡੀਜੀਪੀ ਪੰਜਾਬ ਨੇ ਸਟੇਸ਼ਨ ਹਾਊਸ ਅਫ਼ਸਰਾਂ (ਐਸਐਚਓ) ਸਮੇਤ ਸਾਰੇ ਰੈਂਕਾਂ ਦੇ ਅਧਿਕਾਰੀਆਂ ਨਾਲ ਸਿੱਧੇ ਤੌਰ 'ਤੇ ਰਾਬਤਾ ਕਾਇਮ ਕਰਦਿਆਂ ਅੰਤਰ-ਜ਼ਿਲ੍ਹਾ ਤਾਲਮੇਲ ਨੂੰ ਵਧੇਰੇ ਮਜ਼ਬੂਤ ਕਰਨ ਅਤੇ ਡਰੱਗ ਸਪਲਾਈ ਚੇਨਾਂ ਨੂੰ ਬੇਅਸਰ ਕਰਨ ਲਈ ਖੁੱਲ੍ਹੀ ਚਰਚਾ ਅਤੇ ਫੀਲਡ ਦੇ ਕੰਮ ਦੀ ਜ਼ਰੂਰੀ ਜਾਣਕਾਰੀ ਦੇ ਆਦਾਨ-ਪ੍ਰਦਾਨ ‘ਤੇ ਜ਼ੋਰ ਦਿੱਤਾ।

ਡੀਜੀਪੀ ਨੇ ਸਾਂਝਾ ਕੀਤਾ ਕਿ ਇਸ ਦੌਰੇ ਦੌਰਾਨ ਉਨ੍ਹਾਂ ਨੇ ਸਾਰੇ ਐਸਐਚਓਜ਼, ਜੋ ਪੰਜਾਬ ਪੁਲਿਸ ਦੀ ਰੀੜ੍ਹ ਦੀ ਹੱਡੀ ਹਨ, ਨਾਲ ਫੀਡਬੈਕ ਸੈਸ਼ਨ ਕੀਤਾ ਅਤੇ ਇਸ ਗੱਲਬਾਤ ਤੋਂ ਉਨ੍ਹਾਂ ਨੂੰ ਜ਼ਰੂਰੀ ਜਾਣਕਾਰੀ ਅਤੇ ਰਚਨਾਤਮਕ ਫੀਡਬੈਕ ਮਿਲਿਆ, ਜੋ ਜਨਤਕ ਸੁਰੱਖਿਆ ਅਤੇ ਲੋਕ ਭਲਾਈ ਪ੍ਰਤੀ ਸਾਡੀ ਸਮੂਹਿਕ ਵਚਨਬੱਧਤਾ ਨੂੰ ਹੋਰ ਮਜ਼ਬੂਤ ਕਰੇਗਾ।

ਇਸ ਮੌਕੇ ਡੀਆਈਜੀ ਫਰੀਦਕੋਟ ਰੇਂਜ ਅਸ਼ਵਨੀ ਕਪੂਰ, ਡੀਆਈਜੀ ਬਠਿੰਡਾ ਰੇਂਜ ਹਰਜੀਤ ਸਿੰਘ, ਡੀਆਈਜੀ ਪਟਿਆਲਾ ਰੇਂਜ ਕੁਲਦੀਪ ਸਿੰਘ ਚਾਹਲ, ਐਸਐਸਪੀ ਫਿਰੋਜ਼ਪੁਰ ਭੁਪਿੰਦਰ ਸਿੰਘ, ਐਸਐਸਪੀ ਤਰਨ ਤਾਰਨ ਦੀਪਕ ਪਾਰਿਕ, ਐਸਐਸਪੀ ਫਾਜ਼ਿਲਕਾ ਗੁਰਮੀਤ ਸਿੰਘ, ਐਸਐਸਪੀ ਫਰੀਦਕੋਟ ਡਾ. ਪ੍ਰਗਿਆ ਜੈਨ, ਐਸਐਸਪੀ ਸ੍ਰੀ ਮੁਕਤਸਰ ਸਾਹਿਬ ਅਖਿਲ ਚੌਧਰੀ, ਐਸਐਸਪੀ ਮੋਗਾ ਅਜੇ ਗਾਂਧੀ, ਐਸਐਸਪੀ ਬਠਿੰਡਾ ਅਮਨੀਤ ਕੌਂਡਲ, ਐਸਐਸਪੀ ਮਾਨਸਾ ਭਾਗੀਰਥ ਮੀਨਾ, ਐਸਐਸਪੀ ਪਟਿਆਲਾ ਵਰੁਣ ਸ਼ਰਮਾ, ਐਸਐਸਪੀ ਸੰਗਰੂਰ ਸਰਤਾਜ ਚਾਹਲ, ਐਸਐਸਪੀ ਮਾਲੇਰਕੋਟਲਾ ਗਗਨ ਅਜੀਤ ਸਿੰਘ ਅਤੇ ਐਸਐਸਪੀ ਬਰਨਾਲਾ ਸਰਫਰਾਜ਼ ਆਲਮ ਸਮੇਤ ਹੋਰ ਅਧਿਕਾਰੀ/ਕਰਮਚਾਰੀ ਮੀਟਿੰਗ ਵਿੱਚ ਹਾਜ਼ਰ ਸਨ।

 (For more news apart from second day field visit, DGP Punjab reviewed law and order situation in Ferozepur, Faridkot, Bathinda and Patiala ranges News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਟਰੰਪ ਕੋਲ ਭਾਰਤ ਦੀ ਚਾਬੀ ?ਰੂਸ ਤੋਂ ਤੇਲ ਖਰੀਦਣ ਲਈ ਅਮਰੀਕਾ ਤੋਂ ਮਨਜ਼ੂਰੀ ਕਿਉਂ ?

08 Mar 2026 1:58 PM

ਹੈਪੀ ਸਰਪੰਚ ਕਤਲ ਕੇਸ 'ਚ ਸੋਸ਼ਲ ਮੀਡੀਆ 'ਤੇ ਵੀਡੀਓ ਪਾਉਣ ਵਾਲੀ ਮਹਿਲਾ ਦਾ ਸਹੁਰਾ ਪਰਿਵਾਰ ਆਇਆ ਕੈਮਰੇ ਸਾਹਮਣੇ

08 Mar 2026 1:57 PM

3 ਮਹੀਨੇ 'ਚ 3 ਸਰਪੰਚਾਂ ਦਾ ਕ.ਤ.ਲ! ਕਿਸ ਦੇ ਨਿਸ਼ਾਨੇ 'ਤੇ ਮੌਜੂਦਾ ਸਰਪੰਚ,ਕਤਲਾਂ ਪਿੱਛੇ ਕੀ ਹੋ ਸਕਦੈ ਕਾਰਨ?

07 Mar 2026 4:05 PM

ਦੇਖੋ ਨੈਨਸੀ ਗਰੇਵਾਲ ਬਾਰੇ ਕੀ ਬੋਲੀ ਪੰਜਾਬੀ ਗਾਇਕਾ ਸੁੱਖੀ ਬਰਾੜ

07 Mar 2026 4:03 PM

ਕਦੇ ਮਟੀਰੀਅਲ ਕਹਿੰਦੇ, ਕਦੇ ਕਹਿੰਦੇ ਵਿਧਾਨ ਸਭਾ ਚ ਕਿੱਥੋਂ ਉੱਠ ਕੇ ਆ ਗਏ'

06 Mar 2026 2:46 PM
Advertisement